ਫਤਿਆਬਾਦ, 25 ਫਰਵਰੀ (ਹਰਵਿੰਦਰ ਸਿੰਘ ਧੂੰਦਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਲੋਟਸ ਵੈਲੀ ਸੀਨੀਅਰ ਸਕੂਲ ਵਿਖੇ ਸਕੂਲ ਦੇ ਡਾਇਰੈਕਟਰ ਸਰਵਜੀਤ ਸਿੰਘ ਗਿੱਲ ਅਤੇ ਪਿ੍ੰਸੀਪਲ ਜਤਿੰਦਰ ਕੌਰ ਦੀ ਅਗਵਾਈ ਵਿਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ 22 ਅਗਸਤ 2025 ਨੂੰ ਲਏ ਗਏ ਇਮਤਿਹਾਨ ਦਾ ਨਤੀਜਾ ਹਰਜਿੰਦਰ ਸਿੰਘ ਮਾਣਕਪੁਰ ਡਿਪਟੀ ਚੀਫ਼ ਸੈਕਟਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਤੇ ਬਿਕਰਮਜੀਤ ਸਿੰਘ ਪ੍ਰਚਾਰਕ ਗੁਰੂ ਗੋਬਿੰਦ ਸਟੱਡੀ ਸਰਕਲ ਵਲੋਂ ਘੋਸ਼ਿਤ ਕੀਤਾ ਗਿਆ | ਇਸ ਮੌਕੇ ਲੋਟਸ ਵੈਲੀ ਵਲੋਂ ਤਰਨ ਤਾਰਨ ਜੋਨ ਵਿਚੋਂ ਦੂਸਰਾ ਸਥਾਨ ਦਸਵੀਂ ਜਮਾਤ ਦਾ ਵਿਦਿਆਰਥੀ ਅਮੋਲਕਪ੍ਰੀਤ ਸਿੰਘ ਅਤੇ ਵਿਸ਼ੇਸ਼ ਸਥਾਨ ਅੱਠਵੀਂ ਜਮਾਤ ਦੀ ਵਿਦਿਆਰਥਣ ਸੁਖਮਨਪ੍ਰੀਤ ਕੌਰ ਨੇ ਪ੍ਰਾਪਤ ਕੀਤਾ | ਇਸ ਤੋਂ ਇਲਾਵਾ ਪਹਿਲੇ , ਦੂਜੇ ਅਤੇ ਤੀਜੇ ਦਰਜੇ ਅਤੇ ਵਿਸ਼ੇਸ਼ ਸਥਾਨ 'ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਟਰਾਫੀ, ਸ਼ੀਲਡ, ਮੈਡਲ ਅਤੇ ਸਰਟੀਫ਼ੀਕੇਟਾਂ ਨਾਲ ਸਨਮਾਨਿਤ ਕੀਤਾ ਗਿਆ | ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਸਥਾ ਵਲੋਂਾ ਸਕੂਲ ਦੇ ਡਾਇਰੈਕਟਰ ਸਰਵਜੀਤ ਸਿੰਘ ਗਿੱਲ ਅਤੇ ਅਮਨਦੀਪ ਕੌਰ ਨੂੰ ਵੀ ਸ਼ੀਲਡ ਦੇ ਕੇ ਸਨਮਾਨਿਤ ਕੀਤਾ ਗਿਆ | ਹਰਜਿੰਦਰ ਸਿੰਘ ਨੇ ਸਕੂਲ ਦੀ ਪ੍ਰਸ਼ੰਸਾਂ ਕਰਦਿਆਂ ਹੋਇਆ ਕਿਹਾ ਕਿ ਅੰਮਿ੍ਤਸਰ ਅਤੇ ਤਰਨ ਤਾਰਨ ਜੋਨ ਵਿਚੋਂ ਇਸ ਮੁਕਾਬਲੇ ਵਿਚ ਸਭ ਤੋਂ ਵੱਧ ਭਾਗ ਲੈਣ ਅਤੇ ਵਾਲੇ ਜੇਤੂ ਵਿਦਿਆਰਥੀ ਲੋਟਸ ਵੈਲੀ ਵਿਦਿਅਕ ਸੰਸਥਾਂ ਦੇ ਹੀ ਸਨ | ਸਕੂਲ ਦੇ ਡਾਇਰੈਕਟਰ ਅਤੇ ਪਿ੍ੰਸੀਪਲ ਮੈਡਮ ਨੇ ਵਿਦਿਆਰਥੀਆਂ ਨੂੰ ਇਸ ਵਿਸ਼ੇਸ਼ ਉਪਲੱਬਧੀ ਦੀ ਵਧਾਈ ਦਿੰਦਿਆਂ ਹੋਇਆਂ ਇਸੇ ਤਰ੍ਹਾਂ ਹੀ ਅੱਗੇ ਵੱਧਦੇ ਰਹਿਣ ਅਤੇ ਨੈਤਿਕ ਕਦਰਾਂ ਕੀਮਤਾਂ ਨੂੰ ਜੀਵਨ ਵਿਚ ਧਾਰਨ ਕਰਨ ਲਈ ਪ੍ਰੇਰਿਤ ਕੀਤਾ |