ਤਰਨ ਤਾਰਨ, 25 ਫਰਵਰੀ (ਹਰਿੰਦਰ ਸਿੰਘ)-ਸਾਬਕਾ ਮੰਤਰੀ, ਸਾਬਕਾ ਸਾਂਸਦ ਅਤੇ ਮਾਝੇ ਦੇ ਜਰਨੈਲ ਵਜੋਂ ਜਾਣੇ ਜਾਂਦੇ ਜਥੇ. ਰਣਜੀਤ ਸਿੰਘ ਬ੍ਰਹਮਪੁਰਾ ਦੀ ਬਰਸੀ 28 ਫਰਵਰੀ ਦਿਨ ਸ਼ਨੀਵਾਰ ਨੂੰ ਉਨ੍ਹਾਂ ਦੇ ਗ੍ਰਹਿ ਜੱਦੀ ਪਿੰਡ ਬ੍ਰਹਮਪੁਰਾ ਵਿਖੇ ਮਨਾਈ ਜਾ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਿੰਡ ਨੌਰੰਗਾਬਾਦ ਵਿਖੇ ਬਰਸੀ ਸਮਾਗਮਾਂ ਸੰਬੰਧੀ ਹੋਈ ਮੀਟਿੰਗ ਮੌਕੇ ਮੀਟਿੰਗ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇ. ਅਲਵਿੰਦਰਪਾਲ ਸਿੰਘ ਪੱਖੋਕੇ ਨੇ ਕੀਤਾ | ਉਨ੍ਹਾਂ ਕਿਹਾ ਕਿ ਜਥੇ. ਰਣਜੀਤ ਸਿੰਘ ਬ੍ਰਹਮਪੁਰਾ ਨੇ ਆਪਣਾ ਸਾਰਾ ਜੀਵਨ ਬੇਦਾਗ਼ ਸਿਆਸਤ ਕੀਤੀ | ਪੰਜਾਬ ਦੇ ਲੋਕਾਂ ਵਲੋਂ ਉਨ੍ਹਾਂ ਨੂੰ ਮਾਝੇ ਦੇ ਜਰਨੈਲ ਵਜੋਂ ਕਹਿ ਕੇ ਪੁਕਾਰਿਆ ਜਾਂਦਾ ਸੀ | ਉਨ੍ਹਾਂ ਕਿਹਾ ਕਿ ਮਿਤੀ 28 ਫਰਵਰੀ ਦਿਨ ਸ਼ਨੀਵਾਰ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਭੋਗ ਪਵੇਗਾ, ਉਪਰੰਤ ਕੀਰਤਨ ਹੋਵੇਗਾ | ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਅਤੇ ਸੰਗਤਾਂ ਨੂੰ ਬਰਸੀ ਸਮਾਗਮਾਂ ਵਿਚ ਸ਼ਿਰਕਤ ਕਰਨ ਦੀ ਅਪੀਲ ਕੀਤੀ | ਇਸ ਮੌਕੇ ਬਾਬਾ ਜਗਜੀਤ ਸਿੰਘ ਨੌਰੰਗਾਬਾਦ, ਲਖਵਿੰਦਰ ਸਿੰਘ ਨੌਰੰਗਾਬਾਦ, ਬਲਦੇਵ ਸਿੰਘ, ਚੇਅ. ਰੇਸ਼ਮ ਸਿੰਘ ਸੰਘਾ, ਪਰਮਜੀਤ ਸਿੰਘ ਬਾਠ, ਵੱਸਣ ਸਿੰਘ ਬਾਠ, ਬਲਵਿੰਦਰ ਸਿੰਘ ਮਾਲਚੱਕ, ਰਾਜਵਿੰਦਰ ਸਿੰਘ ਦੇਵੂ, ਰਾਜਾ ਭੁੱਲਰ, ਸੁਖਦੇਵ ਸਿੰਘ, ਪਿਆਰਾ ਸਿੰਘ ਦੁੱਗਲਵਾਲਾ, ਹਰਜਿੰਦਰ ਸਿੰਘ ਸ਼ੇਖਚੱਕ, ਹਰਵਿੰਦਰ ਸਿੰਘ ਵਲੀਪੁਰ, ਬਲਵੰਤ ਸਿੰਘ ਖਾਰਾ, ਡਾ. ਗੁਰਨਾਮ ਸਿੰਘ ਬੁੱਘਾ, ਸਰਦਾਰ ਸਿੰਘ ਅਲਾਵਲਪੁਰ, ਦਰਬਾਰਾ ਸਿੰਘ ਰਸੂਲਪੁਰ, ਬਖਸ਼ੀਸ ਸਿੰਘ ਰਸੂਲਪੁਰ ਆਦਿ ਹਾਜ਼ਰ ਸਨ |