ਤਰਨ ਤਾਰਨ, 25 ਫਰਵਰੀ (ਹਰਿੰਦਰ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇ. ਅਲਵਿੰਦਰਪਾਲ ਸਿੰਘ ਪੱਖੋਕੇ ਨੇ ਪਿੰਡ ਸ਼ਾਹਬਾਜਪੁਰ ਵਿਖੇ ਸਾਬਕਾ ਮੰਤਰੀ, ਸਾਬਕਾ ਸਾਂਸਦ ਅਤੇ ਮਾਝੇ ਦੇ ਨਿਧੜਕ ਜਰਨੈਲ ਵਜੋਂ ਜਾਣੇ ਜਾਂਦੇ ਸਵ. ਜਥੇ. ਰਣਜੀਤ ਸਿੰਘ ਬ੍ਰਹਮਪੁਰਾ ਦੇ ਬਰਸੀ ਸਮਾਗਮਾਂ ਸੰਬੰਧੀ ਇਕ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ਮਿਤੀ 28 ਫਰਵਰੀ ਦਿਨ ਸ਼ਨੀਵਾਰ ਨੂੰ ਜਥੇ. ਰਣਜੀਤ ਸਿੰਘ ਬ੍ਰਹਮਪੁਰਾ ਦੇ ਬਰਸੀ ਸਮਾਗਮਾਂ ਸੰਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਨ੍ਹਾਂ ਦੇ ਗ੍ਰਹਿ ਜੱਦੀ ਪਿੰਡ ਬ੍ਰਹਮਪੁਰਾ ਵਿਖੇ ਪਾਏ ਜਾਣਗੇ, ਉਪਰੰਤ ਕੀਰਤਨ ਹੋਵੇਗਾ | ਇਸ ਮੌਕੇ ਗੱਲਬਾਤ ਕਰਦਿਆਂ ਜਥੇ. ਪੱਖੋਕੇ ਨੇ ਕਿਹਾ ਕਿ ਜਥੇ. ਰਣਜੀਤ ਸਿੰਘ ਬ੍ਰਹਮਪੁਰਾ ਵਲੋਂ ਹਲਕਾ ਖਡੂਰ ਸਾਹਿਬ ਵਿਚ ਕਰਵਾਏ ਗਏ ਵਿਕਾਸ ਦੌਰਾਨ ਬਦਲੀ ਹਲਕੇ ਦੀ ਨੁਹਾਰ ਨੂੰ ਨੂੰ ਲੋਕ ਅੱਜ ਵੀ ਚੇਤੇ ਕਰ ਰਹੇ ਹਨ | ਉਸ ਤੋਂ ਬਾਅਦ ਸ਼ਾਇਦ ਹੀ ਏਨਾ ਵਿਕਾਸ ਹਲਕਾ ਖਡੂਰ ਸਾਹਿਬ ਵਿਚ ਹੋਇਆ ਹੋਵੇ | ਲੋਕਾਂ ਵਿਚ ਰਹਿ ਕੇ ਵਿਚਰਣ ਕਰਕੇ ਉਹ ਲੋਕਾਂ ਦੇ ਹਰਮਨਪਿਆਰੇ ਨੇਤਾ ਸਨ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਬਰਸੀ ਸਮਾਗਮਾਂ ਵਿਚ ਪਹੁੰਚਣ | ਇਸ ਮੌਕੇ ਗਿਆਨ ਸਿੰਘ ਸ਼ਾਹਬਾਜਪੁਰ, ਰਣਜੀਤ ਸਿੰਘ ਰਾਣਾ ਮੰਮਣਕੇ, ਨਛੱਤਰ ਸਿੰਘ ਮਿਆਣੀ, ਅਰਸ਼ ਸ਼ਾਹਬਾਜਪੁਰ, ਰਣਜੀਤ ਸਿੰਘ ਡਿਆਲ, ਸੁਖਵਿੰਦਰ ਸਿੰਘ ਗੁਲਾਲੀਪੁਰ, ਦਿਲਬਾਗ ਸਿੰਘ ਗੁਲਾਲੀਪੁਰ ਆਦਿ ਹਾਜ਼ਰ ਸਨ |