24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਸ਼ਾਂਤਮਈ ਧਰਨਾ ਦੇ ਰਹੇ ਕਿਸਾਨ ਆਗੂਆਂ ਨੂੰ ਗਿ੍ਫ਼ਤਾਰ ਕਰਨਾ ਅਤਿ ਨਿੰਦਣਯੋਗ ਕਾਰਵਾਈ

Ad Position 21
No active advertisement
ਅਜੀਤ ਡੈਸਕ 27-02-2026
ਤਰਨ ਤਾਰਨ, 26 ਫਰਵਰੀ (ਹਰਿੰਦਰ ਸਿੰਘ)-ਜਮਹੂਰੀ ਅਧਿਕਾਰ ਸਭਾ ਪੰਜਾਬ ਦੀ ਤਰਨ ਤਾਰਨ ਇਕਾਈ ਨੇ ਪੰਜਾਬ ਸਰਕਾਰ ਵਲੋਂ ਸੇਰੋਂ ਖੰਡ ਮਿੱਲ ਵੇਚਣ ਦੇ ਵਿਰੋਧ ਵਿਚ ਸ਼ਾਂਤਮਈ ਧਰਨਾ ਦੇ ਰਹੇ ਕਿਸਾਨ ਆਗੂਆਂ ਨੂੰ ਗਿ੍ਫ਼ਤਾਰ ਕਰਕੇ ਕੇਸ ਦਰਜ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ ਅਤੇ ਇਸ ਨੂੰ ਜਮਹੂਰੀ ਅਧਿਕਾਰਾਂ 'ਤੇ ਹਮਲਾ ਕਿਹਾ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਰਭਿੰਦਰ, ਸਕੱਤਰ ਕਸ਼ਮੀਰ ਸਿੰਘ, ਪ੍ਰੈਸ ਸਕੱਤਰ ਤਰਸੇਮ ਸਿੰਘ ਲਾਲੂਘੁੰਮਣ, ਕੁਲਵੰਤ ਸਿੰਘ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਬੰਦ ਸੇਰੋਂ ਖੰਡ ਮਿੱਲ ਨੂੰ ਚਾਲੂ ਕਰਨ ਦੀ ਮੰਗ ਕਿਸਾਨਾਂ ਵਲੋਂ ਉਠਾਈ ਜਾਂਦੀ ਰਹੀ ਸੀ | 'ਆਪ' ਵਿਧਾਇਕ ਵਿਸ਼ਵਾਸ ਵੀ ਦੁਆਉਂਦੇ ਆ ਰਹੇ ਸਨ, ਪਰ ਪਿਛਲੇ ਸਾਲ ਦੇ ਆਖੀਰ ਵਿਚ ਪੰਜਾਬ ਸਰਕਾਰ ਵਲੋਂ ਜਾਇਦਾਦਾਂ ਵੇਚਣ ਸੰਬੰਧੀ ਲਏ ਫ਼ੈਸਲਿਆਂ 'ਚ ਇਸ ਮਿੱਲ ਦੀ ਜਾਇਦਾਦ ਨੂੰ ਵੇਚਣ ਦਾ ਐਲਾਨ ਕਰ ਦਿੱਤਾ ਤਾਂ ਜ਼ਿਲ੍ਹੇ ਦੀਆਂ ਕਿਸਾਨ ਜਥੇਬੰਦੀਆਂ ਨੇ ਇਸ ਦੇ ਵਿਰੋਧ ਵਿਚ ਡੀ.ਸੀ. ਦਫ਼ਤਰ ਤਰਨ ਤਾਰਨ ਸਾਹਮਣੇ ਅਣਮਿੱਥੇ ਸਮੇਂ ਲਈ ਧਰਨਾ ਲਾਇਆ ਹੋਇਆ ਸੀ | ਜ਼ਿਲ੍ਹਾ ਅਧਿਕਾਰੀਆਂ ਅਤੇ ਸਰਕਾਰ ਵਲੋਂ ਉਨ੍ਹਾਂ ਦੀ ਆਵਾਜ਼ ਸੁਨਣ ਦੀ ਥਾਂ ਅੱਜ ਪੁਲਿਸ ਦੇ ਜ਼ੋਰ ਕਿਸਾਨ ਆਗੂਆਂ ਨੂੰ ਗਿ੍ਫ਼ਤਾਰ ਕਰਕੇ ਕੇਸ ਦਰਜ ਕਰ ਦਿੱਤੇ ਹਨ | ਆਗੂਆਂ ਨੇ ਕਿਹਾ ਕਿ ਇਕ-ਇਕ ਤਾਨਾਸ਼ਾਹ ਅਤੇ ਨਿੰਦਣਯੋਗ ਕਦਮ ਹੈ | ਸ਼ਾਂਤਮਈ ਧਰਨਾ ਲਾ ਕੇ ਆਪਣਾ ਰੋਸ ਪ੍ਰਗਟ ਕਰਨਾ ਨਾਗਰਿਕਾਂ ਦਾ ਬੁਨਿਆਦੀ ਅਧਿਕਾਰ ਹੈ ਅਤੇ ਮੌਜੂਦਾ ਹਕੂਮਤ ਲੋਕਾਂ ਦੇ ਅਧਿਕਾਰ ਨੂੰ ਪੁਲਿਸ ਤਾਕਤ ਨਾਲ ਕੁਚਲ ਰਹੀ ਹੈ, ਇਹ ਅਤਿ ਨਿੰਦਣਯੋਗ ਕਾਰਵਾਈ ਹੈ | ਸਭਾ ਦੇ ਆਗੂਆਂ ਨੇ ਜਮਹੂਰੀ ਲੋਕਾਂ ਨੂੰ ਸੱਦਾ ਦਿੱਤਾ ਕਿ ਇਸ ਵਿਰੁੱਧ ਜੋਰਦਾਰ ਆਵਾਜ਼ ਉਠਾਉਣ |
Ad Position 22
No active advertisement
ਪਿਛਲੀ ਖ਼ਬਰ ਗੁਰਸੇਵਕ ਸਿੰਘ ਸ਼ੇਖ ਵਲੋਂ ਹਰਸਿਮਰਤ ਕੌਰ ਬਾਦਲ ਨਾਲ ਮੁਲਾਕਾਤ ਅਗਲੀ ਖ਼ਬਰ ਮਾਨਸਿਕ ਸਿਹਤ ਵਿਚ ਇਕ ਕ੍ਰਾਂਤੀ ਹੈ 'ਟੈਲੀ-ਮਾਨਸ- ਸਿਵਲ ਸਰਜਨ ਡਾ. ਰਾਏ <br/>
Ad Position 24