24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਗੁਰਸੇਵਕ ਸਿੰਘ ਸ਼ੇਖ ਵਲੋਂ ਹਰਸਿਮਰਤ ਕੌਰ ਬਾਦਲ ਨਾਲ ਮੁਲਾਕਾਤ

Ad Position 21
No active advertisement
ਅਜੀਤ ਡੈਸਕ 27-02-2026
ਤਰਨ ਤਾਰਨ, 26 ਫਰਵਰੀ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਚੇਅਰਮੈਨ ਅਤੇ ਕੋਰ ਕਮੇਟੀ ਮੈਂਬਰ ਗੁਰਸੇਵਕ ਸਿੰਘ ਸ਼ੇਖ ਵਲੋਂ ਸਾਂਸਦ ਮੈਂਬਰ ਹਰਸਿਮਰਤ ਕੌਰ ਬਾਦਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕੀਤਾ ਗਿਆ | ਇਸ ਮੌਕੇ ਗੁਰਸੇਵਕ ਸਿੰਘ ਸ਼ੇਖ ਵਲੋਂ ਉਨ੍ਹਾਂ ਨਾਲ ਹਲਕਾ ਖਡੂਰ ਸਾਹਿਬ ਨਾਲ ਸੰਬੰਧਿਤ ਮੁੱਦਿਆਂ 'ਤੇ ਵਿਚਾਰਾਂ ਕੀਤੀਆਂ ਅਤੇ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ ਗਿਆ | ਸਾਂਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਗੁਰਸੇਵਕ ਸਿੰਘ ਸ਼ੇਖ ਨੂੰ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਦੀ ਜਿੱਤ ਲਈ ਕਮਰਕੱਸੇ ਕਰ ਲੈਣ | ਇਸ ਮੌਕੇ ਗੱਲਬਾਤ ਦੌਰਾਨ ਗੁਰਸੇਵਕ ਸਿੰਘ ਸ਼ੇਖ ਨੇ ਕਿਹਾ ਕਿ ਉਨ੍ਹਾਂ ਦੀ ਬੜੇ ਵਧੀਆ ਮਾਹੌਲ ਵਿਚ ਸਾਂਸਦ ਹਰਸਿਮਰਤ ਕੌਰ ਬਾਦਲ ਨਾਲ ਮੁਲਾਕਾਤ ਹੋਈ ਅਤੇ ਬੜੇ ਧਿਆਨ ਨਾਲ ਉਨ੍ਹਾਂ ਦੀਆਂ ਗੱਲਾਂ ਨੂੰ ਸੁਣਿਆ ਗਿਆ | ਉਨ੍ਹਾਂ ਕਿਹਾ ਕਿ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਪੰਜਾਬ ਵਿਚ ਬਣੇਗੀ ਕਿਉਂਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਦੌਰਾਨ ਗੁੰਡਾਗਰਦੀ, ਗੈਂਗਸਟਰਵਾਦ, ਕਤਲੋਗਾਰਦ, ਲੁੱਟਾਂ-ਖੋਹਾਂ, ਫਿਰੌਤੀਆਂ ਦੀ ਮੰਗ ਆਦਿ ਨੇ ਪੰਜਾਬ ਦਾ ਮਾਹੌਲ ਖਰਾਬ ਕਰ ਦਿੱਤਾ ਹੈ ਅਤੇ ਅਮਨ ਕਾਨੂੰਨ ਦੀ ਸਥਿਤੀ ਬਹੁਤ ਨਾਜੁਕ ਹਾਲਤ ਵਿਚ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦਾ ਵਿਕਾਸ ਅਤੇ ਪੰਜਾਬ ਨੂੰ ਖੁਸ਼ਹਾਲੀ ਦੇ ਰਾਹ 'ਤੇ ਸਿਰਫ ਤਾਂ ਸਿਰਫ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਹੀ ਲਿਆ ਸਕਦੀ ਹੈ ਅਤੇ ਲੋਕ ਵੀ 2027 ਦੀਆਂ ਚੋਣਾਂ ਦੀ ਉਡੀਕ ਕਰ ਰਹੇ ਹਨ ਅਤੇ ਸਰਕਾਰ ਬਣਾਉਣ ਲਈ ਉਤਾਵਲੇ ਹੋ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਵਿਅਕਤੀ ਨਾਲ 2 ਲੱਖ 55 ਹਜ਼ਾਰ ਦੀ ਆਨਲਾਈਨ ਠੱਗੀ, ਮਾਮਲਾ ਦਰਜ ਅਗਲੀ ਖ਼ਬਰ ਸ਼ਾਂਤਮਈ ਧਰਨਾ ਦੇ ਰਹੇ ਕਿਸਾਨ ਆਗੂਆਂ ਨੂੰ ਗਿ੍ਫ਼ਤਾਰ ਕਰਨਾ ਅਤਿ ਨਿੰਦਣਯੋਗ ਕਾਰਵਾਈ
Ad Position 24