24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਗਬਨ ਮਾਮਲੇ ਸੰਬੰਧੀ ਸਾਬਕਾ ਸਰਪੰਚ ਖਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 27-02-2026
ਤਰਨ ਤਾਰਨ, 26 ਫਰਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖਾਲੜਾ ਦੀ ਪੁਲਿਸ ਨੇ ਪੈਨਸ਼ਨ ਧਾਰਕਾਂ ਦੇ ਆਏ 52 ਲੱਖ 83 ਹਜ਼ਾਰ ਰੁਪਏ ਗਬਨ ਕਰਨ ਦੇ ਦੋਸ਼ ਹੇਠ ਪਿੰਡ ਡੱਲ ਦੇ ਸਾਬਕਾ ਸਰਪੰਚ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐੱਸ.ਐੱਸ.ਪੀ. ਤਰਨ ਤਾਰਨ ਕੋਲ ਬੀ.ਡੀ.ਪੀ.ਓ. ਬਲਾਕ ਭਿੱਖੀਵਿੰਡ ਨਿਸ਼ਾਨ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਪਰਮਜੀਤ ਸਿੰਘ ਸਾਬਕਾ ਸਰਪੰਚ ਗ੍ਰਾਮ ਪੰਚਾਇਤ ਪਿੰਡ ਡੱਲ ਵਲੋਂ ਆਪਣੀ ਸਰਪੰਚੀ ਦੇ ਕਾਰਜਕਾਲ ਦੌਰਾਨ ਪਿੰਡ ਡੱਲ ਦੇ ਪੈਨਸ਼ਨ ਧਾਰਕਾਂ ਦੇ 52 ਲੱਖ 83 ਹਜ਼ਾਰ ਰੁਪਏ ਗਬਨ ਕੀਤੇ ਗਏ ਹਨ | ਐੱਸ.ਐੱਸ.ਪੀ. ਵਲੋਂ ਇਸ ਮਾਮਲੇ ਦੀ ਜਾਂਚ ਕਰਵਾਉਣ ਤੋਂ ਬਾਅਦ ਉਕਤ ਸਾਬਕਾ ਸਰਪੰਚ ਖਿਲਾਫ਼ ਸੰਬੰਧਿਤ ਥਾਣੇ ਦੀ ਪੁਲਿਸ ਨੂੰ ਮਾਮਲਾ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ | ਜਿਸ 'ਤੇ ਥਾਣਾ ਖਾਲੜਾ ਦੇ ਐੱਸ.ਆਈ. ਸਾਹਿਬ ਸਿੰਘ ਨੇ ਸਾਬਕਾ ਸਰਪੰਚ ਪਰਮਜੀਤ ਸਿੰਘ ਖਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਲੜਕੀ ਨਾਲ ਜਬਰ ਜਨਾਹ ਕਰਨ 'ਤੇ ਮਾਮਲਾ ਦਰਜ ਅਗਲੀ ਖ਼ਬਰ ਵਿਅਕਤੀ ਨਾਲ 2 ਲੱਖ 55 ਹਜ਼ਾਰ ਦੀ ਆਨਲਾਈਨ ਠੱਗੀ, ਮਾਮਲਾ ਦਰਜ
Ad Position 24