24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਸਰਹੱਦੀ ਪਿੰਡ ਡੱਲ ਦੇ ਨਿੱਜੀ ਸਕੂਲ ਵਿਚ ਡਰੋਨ ਰਾਹੀਂ ਆਇਆ ਪਿਸਤੌਲ ਤੇ ਗੋਲੀਆਂ ਬਰਾਮਦ

Ad Position 21
No active advertisement
ਅਜੀਤ ਡੈਸਕ 27-02-2026
ਖਾਲੜਾ, 26 ਫਰਵਰੀ (ਜੱਜਪਾਲ ਸਿੰਘ ਜੱਜ)-ਥਾਣਾ ਖਾਲੜਾ ਅਧੀਨ ਆਉਂਦੇ ਸਰਹੱਦੀ ਪਿੰਡ ਡੱਲ ਵਿਚ ਉਸ ਵੇਲੇ ਹੜਕੰਪ ਮੱਚ ਗਿਆ, ਜਦੋਂ ਬਾਰਡਰ ਪਾਰ ਤੋਂ ਆਏ ਇਕ ਸ਼ੱਕੀ ਡਰੋਨ ਵੱਲੋਂ ਨਿੱਜੀ ਸਕੂਲ ਦੀ ਗਰਾਊਾਡ ਵਿਚ ਪਿਸਤੌਲ ਅਤੇ ਜਿੰਦਾ ਗੋਲੀਆਂ ਸੁੱਟੀਆਂ ਜਾਣ ਦੀ ਘਟਨਾ ਸਾਹਮਣੇ ਆਈ ਹੈ | ਪੁਲਿਸ ਅਤੇ ਸੁਰੱਖਿਆ ਏਜੰਸੀਆਂ ਦੀ ਟੀਮ ਮੌਕੇ 'ਤੇ ਪਹੁੰਚੀ | ਜਾਂਚ ਦੌਰਾਨ ਪੈਕਟ ਵਿਚੋਂ ਇਕ ਪਿਸਤੌਲ ਅਤੇ ਗੋਲੀਆਂ ਬਰਾਮਦ ਹੋਈਆਂ | ਪੁਲਿਸ ਅਧਿਕਾਰੀਆਂ ਅਨੁਸਾਰ ਜਾਂਚ ਵਿਚ ਇਹ ਮਾਮਲਾ ਸਰਹੱਦ ਪਾਰ ਤੋਂ ਡਰੋਨ ਰਾਹੀਂ ਹਥਿਆਰ ਭੇਜੇ ਜਾਣ ਨਾਲ ਸੰਬੰਧਿਤ ਲੱਗ ਰਿਹਾ ਹੈ | ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਤਲਾਸ਼ੀ ਅਭਿਆਨ ਵੀ ਚਲਾਇਆ ਗਿਆ | ਡਿਊਟੀ ਅਫਸਰ ਏ.ਐਸ.ਆਈ. ਗੁਰਨਾਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਖਾਸ ਇਤਲਾਹ ਮਿਲੀ ਸੀ ਕਿ ਪਿੰਡ ਡੱਲ ਦੇ ਇਕ ਨਿੱਜੀ ਸਕੂਲ ਵਿਚ ਡਰੋਨ ਵਲੋਂ ਇਕ ਪੀਲਾ ਪੈਕੇਟ ਸੁੱਟਿਆ ਗਿਆ ਹੈ, ਜਿਸ ਦੀ ਮੌਕੇ 'ਤੇ ਜਾਂਚ ਕਰਨ ਦੇ ਉਸ ਵਿਚੋਂ ਇਕ ਪਿਸਤੌਲ, ਮੈਗਜ਼ੀਨ ਅਤੇ ਤਿੰਨ ਜਿੰਦਾ ਗੋਲੀਆਂ ਬਰਾਮਦ ਹੋਈਆਂ ਹਨ | ਇਸ ਸੰਬੰਧੀ ਥਾਣਾ ਖਾਲੜਾ ਵਲੋਂ ਵੱਖ-ਵੱਖ ਧਾਰਾਵਾਂ ਅਧੀਨ ਤਹਿਤ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਉਸਾਰੀ ਕਾਮਿਆਂ ਨੂੰ ਬਣਦੇ ਲਾਭ ਦਿੱਤੇ ਜਾਣ-ਗੁਰਦਿਆਲ ਤੇ ਦਵਿੰਦਰ ਸੋਹਲ ਅਗਲੀ ਖ਼ਬਰ ਲੜਕੀ ਨਾਲ ਜਬਰ ਜਨਾਹ ਕਰਨ 'ਤੇ ਮਾਮਲਾ ਦਰਜ
Ad Position 24