25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਐਂਟੀ ਪੋਲਿਊਸ਼ਨ ਆਰਗੇਨਾਈਜ਼ੇਸ਼ਨ ਵਲੋਂ ਲੋੜਵੰਦ ਮਹਿਲਾਵਾਂ ਨੂੰ ਰਾਸ਼ਨ ਵੰਡਿਆ

Ad Position 21
No active advertisement
ਅਜੀਤ ਡੈਸਕ 27-02-2026
ਤਰਨ ਤਾਰਨ, 26 ਫਰਵਰੀ (ਪਰਮਜੀਤ ਜੋਸ਼ੀ)-ਐਂਟੀ ਪੋਲਿਊਸ਼ਨ ਆਰਗੇਨਾਈਜ਼ੇਸ਼ਨ ਤਰਨ ਤਾਰਨ ਵਲੋਂ ਲੋੜਵੰਦ ਮਹਿਲਾਵਾਂ ਨੂੰ ਮਹੀਨਾਵਾਰ ਰਾਸ਼ਨ ਦੀ ਵੰਡ ਕੀਤੀ ਗਈ | ਜਿਕਰਯੋਗ ਹੈ ਕਿ ਐਂਟੀ ਪੋਲਿਊਸ਼ਨ ਆਰਗੇਨਾਈਜ਼ੇਸ਼ਨ ਜੋ ਹਵਾ, ਸ਼ੋਰ ਅਤੇ ਪਾਣੀ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਕੰਮ ਕਰ ਰਹੀ ਹੈ, ਉਸਦੇ ਨਾਲ-ਨਾਲ ਸਮਾਜ ਸੇਵੀ ਕਾਰਜ ਵੀ ਕਰ ਰਹੀ ਹੈ | ਸੰਸਥਾ ਦੇ ਪ੍ਰਧਾਨ ਐਡਵੋਕੇਟ ਆਦੇਸ਼ ਅਗਨੀਹੋਤਰੀ ਹਰ ਮਹੀਨੇ 10 ਲੋੜਵੰਦ ਮਹਿਲਾਵਾਂ ਨੂੰ ਰਾਸ਼ਨ ਵੰਡਦੇ ਹਨ | ਇਸ ਐਂਟੀ ਪੋਲਿਊਸ਼ਨ ਆਰਗੇਨਾਈਜ਼ੇਸ਼ਨ ਨੂੰ ੂੰ ਕਿਸੇ ਵੀ ਸਰਕਾਰੀ ਏਜੰਸੀ ਤੋਂ ਕੋਈ ਵਿੱਤੀ ਸਹਾਇਤਾ ਨਹੀਂ ਮਿਲਦੀ, ਸਗੋਂ ਇਹ ਮੈਂਬਰਾਂ ਦੇ ਆਪਣੇ ਸਹਿਯੋਗ ਨਾਲ ਚਲਾਈ ਜਾਂਦੀ ਹੈ | ਪ੍ਰਧਾਨ ਐਡਵੋਕੇਟ ਆਦੇਸ਼ ਅਗਨੀਹੋਤਰੀ ਨੇ ਕਿਹਾ ਕਿ ਸੰਸਥਾ ਪਿਛਲੇ ਕਈ ਸਾਲਾਂ ਤੋਂ ਇਹ ਸਮਾਜਿਕ ਕਾਰਜ ਕਰ ਰਹੀ ਹੈ | ਮਾਨਵਤਾ ਦੀ ਸੇਵਾ ਹੀ ਸਭ ਤੋਂ ਵੱਡੀ ਸੇਵਾ ਹੈ ਅਤੇ ਇਹ ਕਾਰਜ ਲਗਾਤਾਰ ਜਾਰੀ ਰਹੇਗਾ |
Ad Position 22
No active advertisement
ਪਿਛਲੀ ਖ਼ਬਰ ਗੋਇੰਦਵਾਲ ਜੇਲ੍ਹ 'ਚ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ ਅਗਲੀ ਖ਼ਬਰ ਭਲਕੇ ਰਾਹੁਲ ਗਾਂਧੀ ਦੀ ਬਰਨਾਲਾ ਰੈਲੀ ਸੰਬੰਧੀ ਲੱਖਾ ਪਾਇਲ ਨੇ ਕੀਤੀ ਮੀਟਿੰਗ
Ad Position 24