25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਗੋਇੰਦਵਾਲ ਜੇਲ੍ਹ 'ਚ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ

Ad Position 21
No active advertisement
ਅਜੀਤ ਡੈਸਕ 27-02-2026
ਤਰਨ ਤਾਰਨ, 26 ਫਰਵਰੀ (ਇਕਬਾਲ ਸਿੰਘ ਸੋਢੀ)-ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ ਹੋਣ 'ਤੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਥਾਣਾ ਗੋਇੰਦਵਾਲ ਪੁਲਿਸ ਨੇ ਚਾਰ ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਅਵਤਾਰ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ 23 ਫਰਵਰੀ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਅਵਤਾਰ ਸਿੰਘ ਪੁੱਤਰ ਮਿਲਖਾ ਸਿੰਘ ਵਾਸੀ ਸੁਰਸਿੰਘ ਪਾਸੋਂ 1 ਟੱਚ ਫੋਨ ਸਮੇਤ 2 ਸਿੰਮ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਵੰਤ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ 17 ਫਰਵਰੀ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਰਾਜਵਿੰਦਰ ਸਿੰਘ ਪੁੱਤਰ ਅੱਛਰ ਸਿੰਘ ਵਾਸੀ ਸੰਗਰਾਏ ਅਤੇ ਸਾਜਨ ਲਾਲ ਪੁੱਤਰ ਵੱਸਣ ਸਿੰਘ ਵਾਸੀ ਪਿੰਡ ਲਿੱਟਾ ਭੁਲੱਥ ਪਾਸੋਂ 1 ਟੱਚ, 1 ਕੀਪੈਡ ਮੋਬਾਈਲ ਫੋਨ ਸਮੇਤ ਸਿੰਮ ਬਰਾਮਦ ਹੋਈ ਹੈ | ਇਸੇ ਤਰ੍ਹਾਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਮਨਜੀਤ ਸਿੰਘ ਨੇ ਪੁਲਿਸ ਪਾਸ ਸ਼ਿਕਾਇਤ ਕੀਤੀ ਕਿ 22 ਫਰਵਰੀ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਨਿਖਿਲ ਚਹਿਲ ਪੁੱਤਰ ਬਲਵੀਰ ਸਿੰਘ ਵਾਸੀ ਛੇਹਰਟਾ ਪਾਸੋਂ 1 ਟੱਚ ਮੋਬਾਈਲ ਫੋਨ ਸਮੇਤ ਸਿੰਮ ਬਰਾਮਦ ਕੀਤੀ ਗਈ ਹੈ | ਥਾਣਾ ਗੋਇੰਦਵਾਲ ਪੁਲਿਸ ਨੇ ਉਕਤ ਹਵਾਲਾਤੀਆਂ ਖਿਲਾਫ ਮਾਮਲਾ ਦਰਜ ਕਰਕੇ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ, ਕਿ ਇਨ੍ਹਾਂ ਪਾਸ ਜੇਲ੍ਹ ਵਿਚ ਮੋਬਾਈਲ ਫੋਨ ਕਿਸ ਤਰ੍ਹਾਂ ਪਹੁੰਚੇ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਮੰਨਾ ਵਲੋਂ ਵੱਖ-ਵੱਖ ਥਾਵਾਂ ਤੋਂ ਪੁੱਜੇ ਸਾਧੂਆਂ ਦਾ ਸਨਮਾਨ ਅਗਲੀ ਖ਼ਬਰ ਐਂਟੀ ਪੋਲਿਊਸ਼ਨ ਆਰਗੇਨਾਈਜ਼ੇਸ਼ਨ ਵਲੋਂ ਲੋੜਵੰਦ ਮਹਿਲਾਵਾਂ ਨੂੰ ਰਾਸ਼ਨ ਵੰਡਿਆ
Ad Position 24