25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਹੈਰੋਇਨ ਤੇ ਨਾਜਾਇਜ਼ ਸ਼ਰਾਬ ਸਮੇਤ ਤਿੰਨ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 27-02-2026
ਤਰਨ ਤਾਰਨ, 26 ਫਰਵਰੀ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਵੈਰੋਂਵਾਲ ੇਦ ੇ.ਐੱਸ.ਆਈ. ਬਲਜਿੰਦਰ ਸਿੰਘ ਨੇ ਪੁਲਿ ਪਾਰਟੀ ਸਮੇਤ ਕਾਲਾ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਏਕਲਗੱਡਾ ਦੇ ਘਰ ਛਾਪੇਮਾਰੀ ਦੌਰਾਨ ਇਥੋਂ 6750 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਬਲਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਨਹਿਰ ਪਿੰਡ ਬਾਠ ਤੋਂ ਨਸ਼ੀਲੇ ਪਦਾਰਥਾਂ ਦਾ ਸੇਵਨ ਕਰ ਰਹੇ ਰਣਬੀਰ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਪਿੰਡ ਬਹਿਲਾ ਨੂੰ ਕਾਬੂ ਕਰਕੇ ਉਸ ਪਾਸੋਂ ਹੈਰੋਇਨ ਨਾਲ ਲੱਗੀ ਹੋਈ ਪੰਨੀ, ਇਕ ਲਾਈਟਰ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ ਹੈ | ਇਸੇ ਤਰ੍ਹਾਂ ਥਾਣਾ ਹਰੀਕੇ ਦੇ ਏ.ਐੱਸ.ਆਈ. ਜਸਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੱਟੜ ਸੂਆ ਹਰੀਕੇ ਨਜ਼ਦੀਕ ਨਾਕਾਬੰਦੀ ਦੌਰਾਨ ਇਕ ਇਨੋਵਾ ਗੱਡੀ ਨੰਬਰ ਪੀ.ਬੀ. 10 ਏ.ਕੇ 0084 'ਤੇ ਸਵਾਰ ਹੋ ਕੇ ਆ ਰਹੇ ਅਮਨਦੀਪ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਕੀੜੀਆ ਨੂੰ ਕਾਬੂ ਕਰਕੇ ਗੱਡੀ ਵਿਚੋਂ 975 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱੰਨ.ਡੀ.ਪੀ.ਐੱਸ. ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਪ੍ਰੋ.ਹਰਪ੍ਰੀਤ ਕੋਟ ਵਲੋਂ ਹਲਕਾ ਖਡੂਰ ਸਾਹਿਬ ਦੇ ਵੱਖ-ਵੱਖ ਪਿੰਡਾਂ 'ਚ ਲੋਕ ਮਿਲਣੀ ਲਗਾਤਾਰ ਜਾਰੀ ਅਗਲੀ ਖ਼ਬਰ ਸਾਬਕਾ ਵਿਧਾਇਕ ਮੰਨਾ ਵਲੋਂ ਵੱਖ-ਵੱਖ ਥਾਵਾਂ ਤੋਂ ਪੁੱਜੇ ਸਾਧੂਆਂ ਦਾ ਸਨਮਾਨ
Ad Position 24