25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਪ੍ਰੋ.ਹਰਪ੍ਰੀਤ ਕੋਟ ਵਲੋਂ ਹਲਕਾ ਖਡੂਰ ਸਾਹਿਬ ਦੇ ਵੱਖ-ਵੱਖ ਪਿੰਡਾਂ 'ਚ ਲੋਕ ਮਿਲਣੀ ਲਗਾਤਾਰ ਜਾਰੀ

Ad Position 21
No active advertisement
ਅਜੀਤ ਡੈਸਕ 27-02-2026
ਫਤਿਆਬਾਦ, 26 ਫਰਵਰੀ (ਹਰਵਿੰਦਰ ਸਿੰਘ ਧੂੰਦਾ)-ਹਲਕਾ ਖਡੂਰ ਸਾਹਿਬ ਦੇ ਵੱਖ-ਵੱਖ ਪਿੰਡਾਂ ਵਿਚ ਲਗਾਤਾਰ ਆਮ ਲੋਕਾਂ ਤੱਕ ਪਹੁੰਚ ਕਰਕੇ ਲੋਕਾਂ ਦੀਆਂ ਸਮੱਸਿਆਂਵਾਂ ਸੁਣੀਆਂ ਅਤੇ ਹਲਕੇ ਦੇ ਲੋਕਾਂ ਦੇ ਦੁੱਖ-ਸੁੱਖ ਵਿਚ ਸ਼ਾਮਿਲ ਹੋ ਕੇ ਲੋਕਾਂ ਦੇ ਦੁੱਖ ਸੁੱਖ ਵਡਾਉਣਾ ਹੀ ਮੇਰਾ ਪਹਿਲਾ ਧਰਮ ਹੈ | ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪ੍ਰੋਫੈਸਰ ਹਰਪ੍ਰੀਤ ਸਿੰਘ ਕੋਟ ਮੁੰਹਮਦ ਖਾਂ ਹਲਕਾ ਖਡੂਰ ਸਾਹਿਬ ਦੇ ਸੀਨੀਅਰ ਆਗੂ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਲਗਾਤਾਰ ਹਲਕਾ ਖਡੂਰ ਸਾਹਿਬ ਵਿਚ ਲੋਕ ਮਿਲਣੀਆਂ ਕਰਕੇ ਪਤਾ ਲੱਗਾ ਹੈ ਕਿ ਲੋਕ ਕਿਵੇਂ ਪਿਆਰ ਅਤੇ ਸਤਿਕਾਰ ਦੇ ਰਹੇ ਹਨ | ਹਰ ਰੋਜ਼ ਪਿੰਡਾਂ ਵਿਚੋਂ ਮਿਲ ਰਿਹਾ ਪਿਆਰ ਸਾਨੂੰ ਦਿਨ ਰਾਤ ਲੋਕਾਂ ਲਈ ਚੰੰਗੇ ਕੰਮ ਕਰਨ ਲਈ ਪ੍ਰੇਰਨਾ ਦਿੰਦਾ ਹੈ | ਹਰ ਵਰਗ ਹਰ ਇਨਸਾਨ ਨਾਲ ਮਿਲ ਕੇ ਹੋਰ ਕੰਮ ਕਰਨ ਦੀ ਤਾਕਤ ਮਿਲਦੀ ਹੈ | ਪ੍ਰੋ.ਸਾਹਿਬ ਨੇ ਦੱਸਿਆ ਕਿ ਮੈਨੂੰ ਲਗਪਗ 10-12 ਸਾਲ ਤੋਂ ਵੀ ਉੱਪਰ ਸਮਾਂ ਹੋ ਗਿਆ ਹੈ | ਹਲਕਾ ਖਡੂਰ ਸਾਹਿਬ ਦੀ ਸੇਵਾ ਕਰਦਿਆਂ ਹਲਕਾ ਖਡੂਰ ਸਾਹਿਬ ਦਾ ਕੋਈ ਵੀ ਅਜਿਹਾ ਪਿੰਡ ਨਹੀਂ ਜਿੱਥੇ ਸਾਡੀ ਟੀਮ ਨਾ ਪਹੁੰਚੀ ਹੋਵੇ | ਸਾਡੀ ਟੀਮ ਹਰ ਸਮੇਂ ਲੋਕਾਂ ਵਿਚ ਹਾਜ਼ਰ ਰਹਿੰਦੀ ਹੈ | ਵੱਖ-ਵੱਖ ਪਿੰਡਾਂ ਵਿਚ ਸਿਲਸਿਲਾ ਵਾਰ ਮੀਟਿੰਗਾਂ ਦੱਸ ਰਹੀਆਂ ਹਨ ਕਿ ਹਲਕਾ ਖਡੂਰ ਸਾਹਿਬ ਲੋਕ ਸਾਡੀ ਟੀਮ ਦਾ ਹਿੱਸਾ ਬਣਨ ਲਈ ਤਿਆਰ ਬਰ ਤਿਆਰ ਬੈਠੇ ਹਨ | ਅਸੀਂ ਹਰ ਇਕ ਨੂੰ ੂੰ ਵਿਸ਼ਵਾਸ ਦਿਵਾਉਂਦੇ ਹਾਂ ਕਿ ਜੇਕਰ ਤੁਹਾਡਾ ਅਸ਼ੀਰਵਾਦ ਅਤੇ ਪਿਆਰ ਮਿਲਦਾ ਰਿਹਾ ਤਾਂ ਇਲਾਕੇ ਦੀ ਬਿਹਤਰੀ ਲਈ ਕੰਮ ਕਰਾਂਗੇ | ਇਸ ਮੌਕੇ ਸੂਬੇਦਾਰ ਗੂਰਮੇਲ ਸਿੰਘ, ਮੈਂਬਰ ਸਾਹਬ ਸਿੰਘ, ਕੇਵਲ ਸਿੰਘ, ਹਰਪ੍ਰੀਤ ਸਿੰਘ, ਗੁਰਲਾਲ ਸਿੰਘ, ਰਣਦੀਪ ਸਿੰਘ, ਗੁਰਸੇਵਕ ਸਿੰਘ, ਅਮਰੀਕ ਸਿੰਘ ਆਦਿ ਸਾਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਧਿਆਪਕਾਂ ਨੂੰ ਪੱਕੇ ਕਰਨ ਦੇ ਨਾਂਅ 'ਤੇ ਤਨਖਾਹਾਂ ਵਿਚ ਕਟੌਤੀ ਕਰਨ ਦੀ ਨਿਖੇਧੀ <br/> ਅਗਲੀ ਖ਼ਬਰ ਹੈਰੋਇਨ ਤੇ ਨਾਜਾਇਜ਼ ਸ਼ਰਾਬ ਸਮੇਤ ਤਿੰਨ ਵਿਅਕਤੀ ਕਾਬੂ
Ad Position 24