25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਅਧਿਆਪਕਾਂ ਨੂੰ ਪੱਕੇ ਕਰਨ ਦੇ ਨਾਂਅ 'ਤੇ ਤਨਖਾਹਾਂ ਵਿਚ ਕਟੌਤੀ ਕਰਨ ਦੀ ਨਿਖੇਧੀ <br/>

Ad Position 21
No active advertisement
ਅਜੀਤ ਡੈਸਕ 27-02-2026
ਤਰਨ ਤਾਰਨ, 26 ਫਰਵਰੀ (ਇਕਬਾਲ ਸਿੰਘ ਸੋਢੀ)- ਜ਼ਿਲ੍ਹੇ ਵਿਚ ਈ.ਟੀ.ਟੀ. ਅਧਿਆਪਕ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਸਰਪ੍ਰਸਤ ਰਣਜੀਤ ਸਿੰਘ ਬਾਠ ਅਤੇ ਜ਼ਿਲ੍ਹਾ ਪ੍ਰਧਾਨ ਨਵਰੂਪ ਸਿੰਘ ਝਬਾਲ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਿੱਖਿਆ ਵਿਭਾਗ ਦੇ ਸਮੱਗਰਾ ਸਿੱਖਿਆ ਅਧੀਨ ਕੰਮ ਕਰਦੇ ਦਫਤਰੀ ਕਰਮਚਾਰੀਆਂ ਨਾਲ ਹੋ ਰਹੀ ਤਨਖਾਹ ਕਟੌਤੀ ਦੀ ਤਿੱਖੇ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ | ਆਗੂਆਂ ਨੇ ਦੱਸਿਆ ਕਿ ਸਮੱਗਰਾ ਸਿੱਖਿਆ ਦੇ ਦਫਤਰੀ ਕਰਮਚਾਰੀ ਪਿਛਲੇ ਕਰੀਬ 20 ਸਾਲਾਂ ਤੋਂ ਸੇਵਾ ਨਿਭਾਅ ਰਹੇ ਹਨ ਅਤੇ ਉਨ੍ਹਾਂ ਨੂੰ ਲਗਪਗ 40 ਤੋਂ 50 ਹਜ਼ਾਰ ਰੁਪਏ ਤੱਕ ਤਨਖਾਹ ਮਿਲ ਰਹੀ ਸੀ | ਹੁਣ ਉਨ੍ਹਾਂ ਨੂੰ ਪੱਕੇ ਕਰਨ ਦੇ ਨਾਂਅ 'ਤੇ ਪਰਖ ਕਾਲ ਦੀ ਸ਼ਰਤ ਲਗਾ ਕੇ ਤਨਖਾਹ 50 ਹਜ਼ਾਰ ਤੋਂ ਘਟਾ ਕੇ ਕੇਵਲ 19 ਹਜ਼ਾਰ ਰੁਪਏ ਕਰ ਦਿੱਤੀ ਗਈ ਹੈ, ਜੋ ਸਰਾਸਰ ਧੱਕਾ ਹੈ | ਯੂਨੀਅਨ ਆਗੂਆਂ ਨੇ ਕਿਹਾ ਕਿ 20 ਸਾਲ ਦੀ ਲੰਬੀ ਸੇਵਾ ਪੂਰੀ ਕਰ ਚੁੱਕੇ ਕਰਮਚਾਰੀਆਂ ਨਾਲ ਇਸ ਤਰ੍ਹਾਂ ਦਾ ਵਤੀਰਾ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਸੰਵਿਧਾਨਕ ਅਧਿਕਾਰਾਂ ਦੇ ਵਿਰੁੱਧ ਹੈ | ਉਨਵਾਂ ਦਾ ਕਹਿਣਾ ਸੀ ਕਿ ਜਿਨ੍ਹਾਂ ਕਰਮਚਾਰੀਆਂ ਨੇ ਬੈਂਕ ਕਰਜ਼ ਅਤੇ ਘਰੇਲੂ ਖਰਚੇ 50 ਹਜ਼ਾਰ ਰੁਪਏ ਦੀ ਤਨਖਾਹ ਦੇ ਅਧਾਰ 'ਤੇ ਤਹਿ ਕੀਤੇ ਹੋਣ, ਉਨ੍ਹਾਂ ਦੀ ਆਮਦਨ ਇਕਦਮ ਘਟਾ ਦੇਣਾ ਉਨ੍ਹਾਂ ਨੂੰ ਆਰਥਿਕ ਤੇ ਮਾਨਸਿਕ ਦਬਾਅ ਵਿਚ ਧੱਕਣ ਦੇ ਬਰਾਬਰ ਹੈ | ਮੀਟਿੰਗ ਵਿਚ ਸੁਖਵਿੰਦਰ ਸਿੰਘ ਜਿਓਬਾਲਾ, ਸ਼ਮਸ਼ੇਰ ਸਿੰਘ, ਗੁਰਲਾਲ ਸਿੰਘ ਪਹੂਵਿੰਡ, ਗੁਰਕਿਰਪਾਲ ਸਿੰਘ, ਸੁਖਵਿੰਦਰ ਸਿੰਘ, ਨਵਨੀਤ ਸਿੰਘ, ਸੁਰਿੰਦਰ ਸਿੰਘ ਭੁੱਲਰ, ਜਜ਼ਬੀਰ ਸਿੰਘ, ਜਗਦੀਪ ਸਿੰਘ, ਕੁਲਦੀਪ ਸਿੰਘ ਹਰੀਕੇ ਅਤੇ ਕੁਲਦੀਪ ਸਿੰਘ ਚੋਹਲਾ ਸਾਹਿਬ ਸਮੇਤ ਹੋਰ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 28 ਨੂੰ ਬਰਨਾਲਾ ਵਿਖੇ ਮਹਾਂ ਰੈਲੀ 'ਚ ਬਹੁਤ ਵੱਡਾ ਇਕੱਠ ਹੋਵੇਗਾ-ਸਾਬਕਾ ਚੇਅਰਮੈਨ ਚੱਕਵਾਲੀਆ ਅਗਲੀ ਖ਼ਬਰ ਪ੍ਰੋ.ਹਰਪ੍ਰੀਤ ਕੋਟ ਵਲੋਂ ਹਲਕਾ ਖਡੂਰ ਸਾਹਿਬ ਦੇ ਵੱਖ-ਵੱਖ ਪਿੰਡਾਂ 'ਚ ਲੋਕ ਮਿਲਣੀ ਲਗਾਤਾਰ ਜਾਰੀ
Ad Position 24