25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

28 ਨੂੰ ਬਰਨਾਲਾ ਵਿਖੇ ਮਹਾਂ ਰੈਲੀ 'ਚ ਬਹੁਤ ਵੱਡਾ ਇਕੱਠ ਹੋਵੇਗਾ-ਸਾਬਕਾ ਚੇਅਰਮੈਨ ਚੱਕਵਾਲੀਆ

Ad Position 21
No active advertisement
ਅਜੀਤ ਡੈਸਕ 27-02-2026
ਖੇਮਕਰਨ, 26 ਫਰਵਰੀ (ਰਾਕੇਸ਼ ਬਿੱਲਾ)-ਕਾਂਗਰਸ ਪਾਰਟੀ ਵਲੋਂ ਮਨਰੇਗਾ ਬਚਾਉ ਮਹਿੰਮ ਤਹਿਤ ਬਰਨਾਲਾ ਵਿਖੇ 28 ਫਰਵਰੀ ਨੂੰ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਸ੍ਰੀ ਰਾਹੁਲ ਗਾਂਧੀ ਦੀ ਅਗਵਾਈ ਹੋਣ ਜਾ ਰਹੀ ਮਹਾ ਰੈਲੀ ਨੂੰ ਲੈ ਕੇ ਕਾਂਗਰਸੀ ਵਰਕਰਾਂ 'ਚ ਬਹੁਤ ਉਤਸ਼ਾਹ ਪਾਇਆ ਜਾ ਰਿਹਾ ਹੈ | ਇਹ ਦਾਅਵਾ ਸਾਬਕਾ ਚੇਅਰਮੈਨ ਬਲਾਕ ਸੰਮਤੀ ਵਲਟੋਹਾ ਭਾਗ ਸਿੰਘ ਚੱਕਵਾਲੀਆ ਨੇ ਕੀਤਾ | ਉਨ੍ਹਾਂ ਦੱਸਿਆ ਕਿ ਮਹਾਂ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਪੰਜਾਬ ਕਾਂਗਰਸ ਪਾਰਟੀ ਦੇ ਸਹਿ ਇੰਚਾਰਜ ਸੂਰਜ ਠਾਕੁਰ ਨੇ ਬੀਤੇ ਦਿਨ ਜ਼ਿਲ੍ਹਾ ਕਾਂਗਰਸ ਕਮੇਟੀ ਤਰਨ ਤਾਰਨ ਦੇ ਦਫ਼ਤਰ ਵਿਖੇ ਉਚੇਚੇ ਤੌਰ 'ਤੇ ਆ ਕੇ ਜ਼ਿਲ੍ਹੇ ਦੇ ਸਰਗਰਮ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕਰਕੇ ਮਹਾ ਰੈਲੀ ਸੰਬੰਧੀ ਵਿਸਥਾਰਪੂਰਵਕ ਚਰਚਾ ਕੀਤੀ ਹੈ | ਚੇਅ. ਚੱਕਵਾਲੀਆ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਨਰੇਗਾ ਨੂੰ ਬੰਦ ਕਰਨ ਨੂੰ ਜਨਤਾ 'ਚ ਬੜਾ ਰੋਸ ਹੈ | ਇਸ ਕਰਕੇ ਬਰਨਾਲਾ ਰੈਲੀ ਇਕ ਬਹੁਤ ਵੱਡੀ ਮਹਾਂਰੈਲੀ ਬਣ ਜਾਵੇਗੀ | ਸਾਬਕਾ ਚੇਅਰਮੈਨ ਚੱਕਵਾਲੀਆ ਨੇ ਸੂਰਜ ਠਾਕੁਰ ਦਾ ਸਵਾਗਤ ਕੀਤਾ ਤੇ ਭਰੋਸਾ ਦਿੱਤਾ ਕਿ ਸਰਹੱਦੀ ਪਿੰਡਾਂ ਤੋਂ ਭਾਰੀ ਗਿਣਤੀ 'ਚ ਮਜ਼ਦੂਰ ਰੈਲੀ ਚ ਸ਼ਾਮਲ ਹੋਣਗੇ |
Ad Position 22
No active advertisement
ਪਿਛਲੀ ਖ਼ਬਰ ਪਿੰਡ ਚੱਕ ਪੱਤੀ ਬਾਲੂ ਬਹਾਦਰ ਵਿਖੇ ਪਿੰਡਾਂ ਦੀਆਂ ਪੰਚਾਇਤਾਂ ਤੇ ਮੁਹਤਬਰਾਂ ਵਲੋਂ ਸੰਤ ਬਾਬਾ ਸੁੱਖਾ ਸਿੰਘ ਦਾ ਸਨਮਾਨ ਅਗਲੀ ਖ਼ਬਰ ਅਧਿਆਪਕਾਂ ਨੂੰ ਪੱਕੇ ਕਰਨ ਦੇ ਨਾਂਅ 'ਤੇ ਤਨਖਾਹਾਂ ਵਿਚ ਕਟੌਤੀ ਕਰਨ ਦੀ ਨਿਖੇਧੀ <br/>
Ad Position 24