25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਰਸਿੱਕਾ ਵਿਖੇ ਵਾਤਾਵਰਨ ਜਾਗਰੂਕਤਾ ਕੈਂਪ ਲਾਇਆ <br/>

Ad Position 21
No active advertisement
ਅਜੀਤ ਡੈਸਕ 27-02-2026
ਤਰਸਿੱਕਾ, 26 ਫਰਵਰੀ (ਅਤਰ ਸਿੰਘ ਤਰਸਿੱਕਾ)-ਜ਼ਿਲ੍ਹਾ ਸਿੱਖਿਆ ਅਫਸਰ ਰਜੇਸ਼ ਸ਼ਰਮਾ ਬੀ. ਐਨ. ਓ-ਕਮ-ਪਿ੍ੰਸੀਪਲ ਦੀਪਕ ਕੁਮਾਰ ਦੀ ਨਿਗਰਾਨੀ ਹੇਠ ਪੀ. ਐਮ. ਸ੍ਰੀ ਸ. ਸ. ਸ. ਸਕੂਲ ਤਰਸਿੱਕਾ ਜ਼ਿਲ੍ਹਾ ਅੰਮਿ੍ਤਸਰ ਵਿਖੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਵਿਚ ਵਾਤਾਵਰਨ ਸੰਭਾਲ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਵੇਸਟ ਕੱਪੜੇ ਤੋਂ ਕੱਪੜੇ ਦੇ ਬੈਗ ਤਿਆਰ ਕਰਨ ਲਈ ਦੋ ਦਿਨਾਂ ਦੀ ਵਰਕਸ਼ਾਪ ਲਗਾਈ ਗਈ | ਇਸ ਪ੍ਰੋਗਰਾਮ ਦਾ ਮਕਸਦ ਪਲਾਸਟਿਕ ਬੈਗ ਦੀ ਵਰਤੋਂ ਨੂੰ ਰੁਕਣਾ ਅਤੇ ਕੱਪੜੇ ਦੇ ਬੈਗ ਦੀ ਵਰਤੋਂ ਨੂੰ ਵਧਾਵਾ ਦੇਣਾ ਸੀ | ਇਸ ਦੋ ਰੋਜਾ ਵਰਕਸ਼ਾਪ ਵਿਚ ਬੱਚਿਆਂ ਨੇ ਪੁਰਾਣੇ ਕੱਪੜਿਆਂ ਦੀ ਵਰਤੋਂ ਕਰਕੇ ਖੂਬਸੂਰਤ ਤੇ ਉਪਯੋਗੀ ਕੱਪੜੇ ਦੇ ਬੈਗ ਤਿਆਰ ਕਰਕੇ ਆਪਣੀ ਰਚਨਾਤਮਿਕਤਾ ਦਾ ਪ੍ਰਦਰਸ਼ਨ ਕੀਤਾ | ਇਸ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਵਜੋਂ ਡਾ. ਹਰਮਨਦੀਪ ਸਿੰਘ ਏ. ਡੀ. ਓ. ਨੇ ਸ਼ਮੂਲੀਅਤ ਕੀਤੀ | ਡਾਕਟਰ ਸਾਹਿਬ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਕਰਨ ਲਈ ਪਲਾਸਟਿਕ ਦੀ ਵਰਤੋਂ ਘੱਟ ਕਰਨ ਅਤੇ ਕੱਪੜੇ ਦੇ ਬੈਗ ਦੀ ਵਰਤੋਂ ਵੱਧ ਤੋਂ ਵੱਧ ਕਰਨ ਲਈ ਪ੍ਰੇਰਿਤ ਕੀਤਾ | ਵਿਦਿਆਰਥੀਆਂ ਦੀ ਹੌਸਲਾ ਅਫਜਾਈ ਲਈ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਪ੍ਰਦਾਨ ਕੀਤੇ ਗਏ |

Ad Position 22
No active advertisement
ਪਿਛਲੀ ਖ਼ਬਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਹੜ੍ਹ ਪੀੜਤ ਵਿਆਹ ਵਾਲੀਆਂ ਲੜਕੀਆਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ ਅਗਲੀ ਖ਼ਬਰ ਪਿੰਡ ਚੱਕ ਪੱਤੀ ਬਾਲੂ ਬਹਾਦਰ ਵਿਖੇ ਪਿੰਡਾਂ ਦੀਆਂ ਪੰਚਾਇਤਾਂ ਤੇ ਮੁਹਤਬਰਾਂ ਵਲੋਂ ਸੰਤ ਬਾਬਾ ਸੁੱਖਾ ਸਿੰਘ ਦਾ ਸਨਮਾਨ
Ad Position 24