ਝਬਾਲ, 26 ਫਰਵਰੀ (ਸੁਖਦੇਵ ਸਿੰਘ, ਸਰਬਜੀਤ ਸਿੰਘ)-ਝਬਾਲ ਵਿਖੇ ਤਰਨ ਤਾਰਨ ਰੋਡ 'ਤੇ ਸਥਿਤ ਪਾਣੀ ਵਾਲੀ ਟੈਂਕੀ ਤੋਂ ਛਾਲ ਮਾਰ ਕੇ ਇਕ ਵਿਅਕਤੀ ਆਪਣੀ ਜੀਵਨ ਲੀਲਾ ਖਤਮ ਕਰ ਲਈ | ਪ੍ਰਾਪਤ ਜਾਣਕਾਰੀ ਅਨੁਸਾਰ ਰਾਜਵਿੰਦਰ ਸਿੰਘ ਰਾਜੂ (45) ਪੁੱਤਰ ਬਾਬਾ ਦਿਆਲ ਸਿੰਘ ਵਾਸੀ ਝਬਾਲ ਖਾਮ ਜੋ ਟਰੱਕ ਡਰਾਈਵਰ ਸੀ | ਪਿਛਲੇ ਕੁਝ ਦਿਨਾਂ ਤੋਂ ਉਹ ਪਿੰਡ ਆਇਆ ਹੋਇਆ ਸੀ | ਦੁਪਹਿਰ ਵੇਲੇ ਉਹ ਪਿੰਡੋਂ ਬਾਹਰ ਤਰਨ ਤਾਰਨ ਰੋਡ 'ਤੇ ਬਣੀ ਪਾਣੀ ਵਾਲੀ ਟੈਂਕੀ ਉਪਰ ਚੜ੍ਹ ਗਿਆ ਅਤੇ ਹੇਠਾਂ ਛਾਲ ਮਾਰਨ ਦਿੱਤੀ, ਜਿਸ ਨਾਲ ਰਾਜਵਿੰਦਰ ਸਿੰਘ ਰਾਜੂ ਦੀ ਮੌਕੇ 'ਤੇ ਹੀ ਮੌਤ ਹੋ ਗਈ | ਆਤਮ ਹੱਤਿਆ ਦੇ ਕਾਰਨ ਦਾ ਕੋਈ ਪਤਾ ਨਹੀਂ ਲੱਗ ਸਕਿਆ | ਥਾਣਾ ਝਬਾਲ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |