25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਖ਼ਾਲਸਾ ਕਾਲਜ ਵਿਖੇ ਇੰਸ਼ੋਰੈਂਸ ਕੰਪਨੀ ਵਲੋਂ ਵਿਦਿਆਰਥੀਆਂ ਅਤੇ ਸਟਾਫ਼ ਲਈ ਹੈਲਥ ਇੰਸ਼ੋਰੈਂਸ ਸੰਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ

Ad Position 21
No active advertisement
ਅਜੀਤ ਡੈਸਕ 27-02-2026
ਚੋਹਲਾ ਸਾਹਿਬ, 26 ਫਰਵਰੀ (ਬਲਵਿੰਦਰ ਸਿੰਘ)-­ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਦੇ ਪਿ੍ੰਸੀਪਲ ਡਾ: ਹਰਮਨਦੀਪ ਸਿੰਘ ਦੀ ਯੋਗ ਅਗਵਾਈ ਹੇਠ ਸਟਾਰ ਹੈਲਥ ਐਂਡ ਅਲਾਈਡ ਇੰਸ਼ੋਰੈਂਸ ਲਿਮਿਟਡ ਕੰਪਨੀ ਵਲੋਂ ਵਿਦਿਆਰਥੀਆਂ ਅਤੇ ਸਟਾਫ਼ ਲਈ ਹੈਲਥ ਇੰਸ਼ੋਰੈਂਸ ਸੰਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਇਹ ਸੈਮੀਨਾਰ ਕਾਲਜ ਦੇ ਕਾਮਰਸ ਅਤੇ ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਪ੍ਰੋ. ਹਿੰਮਤ ਸਿੰਘ ਅਤੇ ਪ੍ਰੋ. ਪਰਮਜੀਤ ਕੌਰ ਦੀ ਦੇਖ ਰੇਖ ਹੇਠ ਕਰਵਾਇਆ ਗਿਆ, ਜਿਸ ਵਿਚ ਅਨਿਲ ਸ਼ਰਮਾ ਜੋਨਲ ਟ੍ਰੇਨਿੰਗ ਹੈਡ ਨੇ ਸਿਹਤ ਬੀਮੇ ਦੀ ਮਹੱਤਤਾ ਵੱਖ-ਵੱਖ ਪਾਲਸੀਆਂ, ਪ੍ਰੀਮੀਅਮ ਕਵਰੇਜ ਅਤੇ ਕਲੇਮ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਵਕਤਾਵਾ ਨੇ ਦੱਸਿਆ ਕਿ ਅਜੋਕੇ ਸਮੇਂ ਵਿਚ ਅਚਾਨਕ ਆਉਣ ਵਾਲੀਆਂ ਬਿਮਾਰੀਆਂ ਅਤੇ ਹਾਦਸਿਆਂ ਤੋਂ ਆਰਥਿਕ ਸੁਰੱਖਿਆ ਲਈ ਹੈਲਥ ਇੰਸ਼ੋਰੈਂਸ ਬਹੁਤ ਹੀ ਜ਼ਰੂਰੀ ਹੈ | ਉਨ੍ਹਾਂ ਨੇ ਕੈਸ਼ਲੈਸ ਇਲਾਜ, ਪਰਿਵਾਰ ਫਲੋਟਰ ਪਲਾਨ ਅਤੇ ਵਿਦਿਆਰਥੀਆਂ ਲਈ ਵਿਸ਼ੇਸ਼ ਯੋਜਨਾਵਾਂ ਬਾਰੇ ਚਰਚਾ ਕੀਤੀ | ਸੈਮੀਨਾਰ ਦੌਰਾਨ ਵਿਦਿਆਰਥੀਆਂ ਨੇ ਆਪਣੇ ਸਵਾਲ ਪੁੱਛੇ ਜਿੰਨਾਂ ਦੇ ਮੈਡਮ ਸ਼ਿਵਾਨੀ ਚੋਪੜਾ ਬ੍ਰਾਂਚ ਟ੍ਰੇਨਿੰਗ ਹੈੱਡ ਦੁਆਰਾ ਸੰਤੋਖਜਨਕ ਉੱਤਰ ਦਿੱਤੇ ਗਏ | ਪ੍ਰੋਗਰਾਮ ਦੇ ਅੰਤ ਵਿਚ ਕਾਲਜ ਦੇ ਕੰਪਿਊਟਰ ਵਿਭਾਗ ਦੇ ਮੁਖੀ ਪ੍ਰੋ. ਹਿੰਮਤ ਸਿੰਘ ਦੁਆਰਾ ਕੰਪਨੀ ਦੇ ਪ੍ਰਤੀਨਿਧੀਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਅਜਿਹੇ ਜਾਣਕਾਰੀ ਭਰਪੂਰ ਕਾਰਜਕ੍ਰਮ ਵਿਦਿਆਰਥੀਆਂ ਲਈ ਬਹੁਤ ਹੀ ਲਾਭਦਾਇਕ ਸਾਬਤ ਹੁੰਦੇ ਹਨ | ਇਸੇ ਲਈ ਸਮੇਂ-ਸਮੇਂ ਤੇ ਵਿਦਿਆਰਥੀਆਂ ਦੇ ਲਈ ਅਜਿਹੇ ਟਰੇਨਿੰਗ ਪ੍ਰੋਗਰਾਮ ਉਲੀਕੇ ਜਾਂਦੇ ਹਨ | ਇਸੇ ਦੌਰਾਨ ਉਨ੍ਹਾਂ ਨੇ ਸਮੂਹ ਸਟਾਫ ਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਥਾਇਰਾਇਡ ਰੋਗ ਦੇ ਲੱਛਣਾਂ ਨੂੰ ਸਮੇਂ ਸਿਰ ਪਛਾਣੋ-ਡਾ. ਰੰਧਾਵਾ ਅਗਲੀ ਖ਼ਬਰ ਪਾਣੀ ਵਾਲੀ ਟੈਂਕੀ ਤੋਂ ਛਾਲ ਮਾਰ ਕੇ ਖੁਦਕੁਸ਼ੀ
Ad Position 24