25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਸ਼ਹੀਦ ਬਾਬਾ ਬਘੇਲ ਸਿੰਘ, ਸ਼ਹੀਦ ਬਾਬਾ ਅਮਰ ਸਿੰਘ, ਸ਼ਹੀਦ ਬਾਬਾ ਤਾਰਾ ਸਿੰਘ ਵਾਂ ਅਤੇ ਸਮੂਹ ਸ਼ਹੀਦ ਸਿੰਘਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਮਨਾਈ <br/>

Ad Position 21
No active advertisement
ਅਜੀਤ ਡੈਸਕ 27-02-2026
ਅਟਾਰੀ ਸਰਹੱਦ, (ਅੰਮਿ੍ਤਸਰ)-26 ਫਰਵਰੀ-(ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ ਅਟਾਰੀ)-ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਬਘੇਲ ਸਿੰਘ ਸ਼ਹੀਦ ਬਾਬਾ ਅਮਰ ਸਿੰਘ, ਸ਼ਹੀਦ ਬਾਬਾ ਤਾਰਾ ਸਿੰਘ ਵਾਂ ਅਤੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਵਿਚ 300 ਸਾਲਾ ਸ਼ਹੀਦੀ ਸ਼ਤਾਬਦੀ ਬਹੁਤ ਸ਼ਰਧਾ ਭਾਵਨਾ ਨਾਲ ਮਨਾਈ ਗਈ | ਸ਼ਹੀਦ ਬਾਬਾ ਬਘੇਲ ਸਿੰਘ ਅਤੇ ਸ਼ਹੀਦ ਬਾਬਾ ਅਮਰ ਸਿੰਘ ਜੀ ਦੇ ਜਨਮ ਅਸਥਾਨ ਗੁਰਦੁਆਰਾ ਸਾਹਿਬ ਪਿੰਡ ਭੁੱਸੇ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਮੁਖੀ ਦਮਦਮੀ ਟਕਸਾਲ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਉਚੇਚੇ ਤੌਰ 'ਤੇ ਹਾਜ਼ਰੀ ਭਰੀ ਤੇ ਪਿੰਡ ਭੁੱਸੇ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਅਤੇ ਇਸ ਮੌਕੇ ਸੰਤ ਮਹਾਂਪੁਰਸ਼ ਬਾਬਾ ਹਰਨਾਮ ਸਿੰਘ ਖਾਲਸਾ ਤੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਂਝੇ ਤੌਰ ਤੇ ਵਿਸ਼ਾਲ ਪੰਡਾਲ ਵਿਚ ਸੰਗਤਾਂ ਦੇ ਸਨਮੁੱਖ ਹੁੰਦਿਆਂ ਪੂਰੇ ਇਤਿਹਾਸ ਸਮੇਤ ਸਮੂਹ ਸ਼ਹੀਦ ਸਿੰਘਾਂ ਦੀਆਂ ਕੁਰਬਾਨੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਗੁਰਬਾਣੀ ਇਤਿਹਾਸ ਨਾਲ ਜੋੜਿਆ | ਇਸ ਮੌਕੇ ਪੰਥ ਪ੍ਰਸਿੱਧ ਰਾਗੀ-ਢਾਡੀ ਅਤੇ ਕਵੀਸ਼ਰੀ ਜਥੇ ਵੱਡੀ ਗਿਣਤੀ ਵਿਚ ਪਹੁੰਚੇ ਹੋਏ ਸਨ ਜਿਨ੍ਹਾਂ ਨੇ 10 ਗੁਰੂ ਸਾਹਿਬਾਨਾਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਗੁ: ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਹਰਭਜਨ ਸਿੰਘ ਭੁੱਸੇ ਸਮੇਤ ਸਿੱਖ ਕੌਮ ਦੇ ਮਹਾਨ ਨਾਮਵਰ ਰਾਗੀ, ਢਾਡੀ, ਕਵੀਸ਼ਰ, ਪ੍ਰਚਾਰਕ ਤੇ ਕਥਾ ਵਾਚਕਾਂ ਨੇ ਤਿੰਨ ਦਿਨਾ ਰਾਤ ਦਿਨ ਚੱਲੇ ਧਾਰਮਿਕ ਸਮਾਗਮਾਂ ਵਿਚ ਪਹੁੰਚੀਆਂ ਹਜ਼ਾਰਾਂ ਸੰਗਤਾਂ ਨੂੰ ਸ਼ਹੀਦ ਬਾਬਾ ਬਘੇਲ ਸਿੰਘ ਅਤੇ ਸ਼ਹੀਦ ਬਾਬਾ ਅਮਰ ਸਿੰਘ ਜੀ ਦੇ ਜਨਮ ਅਤੇ ਸ਼ਹੀਦ ਸਿੰਘਾਂ ਦੀ ਜੀਵਨੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਇਸ ਮੌਕੇ ਬਾਬਾ ਬੰਦਾ ਸਿੰਘ, ਅਵਤਾਰ ਸਿੰਘ ਸੁਰ ਸਿੰਘ, ਬਾਬਾ ਤਰਲੋਕ ਸਿੰਘ ਖਿਆਲੇ ਵਾਲੇ, ਬਾਬਾ ਸੱਜਣ ਸਿੰਘ, ਬਾਬਾ ਨੌਨਿਹਾਲ ਸਿੰਘ, ਬਾਬਾ ਗੁਰਬਚਨ ਸਿੰਘ, ਬਾਬਾ ਉਦੇ ਸਿੰਘ ਲੱਧੇਵਾਲ, ਬਾਬਾ ਗੁਰਪਿੰਦਰ ਸਿੰਘ ਵਡਾਲਾ, ਬਾਬਾ ਗੁਰਬਚਨ ਸਿੰਘ ਸੁਰ ਸਿੰਘ, ਬਾਬਾ ਬਾਬਾ ਜੋਗਾ ਸਿੰਘ ਬਾਬਾ ਬਕਾਲਾ ਸਾਹਿਬ, ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਬਾਬਾ ਸੁੱਖਾ ਸਿੰਘ ਸਰਹਾਲੀ ਸਾਹਿਬ ਵਾਲੇ, ਬਾਬਾ ਲਾਲ ਸਿੰਘ ਭੁੱਸੇ, ਮਲਕੀਤ ਸਿੰਘ ਵਰਪਾਲ, ਕੁਲਦੀਪ ਸਿੰਘ ਭੁੱਸੇ, ਹਰਜਿੰਦਰ ਸਿੰਘ ਭੁੱਸੇ, ਬਲਵਿੰਦਰ ਸਿੰਘ ਭੁੱਸੇ, ਰੇਸ਼ਮ ਸਿੰਘ ਭੁੱਸੇ, ਗੁ. ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਦੀਪ ਸਿੰਘ, ਨੰਬਰਦਾਰ ਜਸਤਾਰ ਸਿੰਘ, ਦਲਬਾਗ ਸਿੰਘ, ਜਗੀਰ ਸਿੰਘ ਦੋਧੀ, ਜਥੇਦਾਰ ਸਤਨਾਮ ਸਿੰਘ, ਹਰਜੀਤ ਸਿੰਘ, ਅਰਸ਼ਦੀਪ ਸਿੰਘ ਅਤੇ ਪ੍ਰਬੰਧਕ ਕਮੇਟੀ ਵਲੋਂ ਸਾਂਝੇ ਤੌਰ ਤੇ ਸੰਤ ਮਹਾਂਪੁਰਸ਼ ਬਾਬਾ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ, ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੰਤ ਬਾਬਾ ਅਵਤਾਰ ਸਿੰਘ ਸੁਰ ਸਿੰਘ, ਬਾਬਾ ਗੁਰਬਚਨ ਸਿੰਘ ਸੁਰ ਸਿੰਘ, ਮੈਨੇਜਰ ਭਗਵੰਤ ਸਿੰਘ ਧੰਗੇੜਾ, ਓਐੱਸਡੀ ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੂੰ ਪਿੰਡ ਵਾਸੀਆਂ ਵਲੋਂ ਸਾਂਝੇ ਤੌਰ ਤੇ ਗੁਰੂ ਜੀ ਦੀ ਬਖ਼ਸ਼ਿਸ਼ ਸਿਰ ਪਾਓ ਲੋਈ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਹਲਕਾ ਤਰਨਤਾਰਨ ਦੇ ਇੰਚਾਰਜ ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ, ਧਰਵਿੰਦਰ ਸਿੰਘ ਮੈਨੇਜਰ ਗੁ. ਬੀੜ ਬਾਬਾ ਬੁੱਢਾ ਸਾਹਿਬ, ਗੁਰਪ੍ਰੀਤ ਸਿੰਘ ਮੈਨੇਜਰ ਗੁ: ਛੇਹਰਟਾ ਸਾਹਿਬ, ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਗਿੱਲ, ਸਾਬਕਾ ਸਰਪੰਚ ਅਜਮੇਰ ਸਿੰਘ ਛਾਪਾ, ਸਰਪੰਚ ਵਰਿੰਦਰਜੀਤ ਸਿੰਘ ਹੀਰਾ ਪੁਰ, ਸ਼ਨੀ ਸ਼ੇਰੋਂ, ਮਾਸਟਰ ਸਰਬਜੀਤ ਸਿੰਘ ਵਾਂ, ਜੁਗਰਾਜ ਸਿੰਘ ਵਾਂ, ਹਰਪ੍ਰੀਤ ਸਿੰਘ ਵਾਂ ਸਮੇਤ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਭਰ ਕੇ ਇਸ ਪਵਿੱਤਰ ਦਿਹਾੜੇ 'ਤੇ ਆਪਣਾ ਜੀਵਨ ਸਫਲਾ ਕੀਤਾ |

Ad Position 22
No active advertisement
ਪਿਛਲੀ ਖ਼ਬਰ ਰੰਘਰੇਟਾ ਸਮੁਦਾਇ ਵਲੋਂ ਸਿਆਸੀ ਤੇ ਧਾਰਮਿਕ 'ਸੇਧ' ਲਈ ਜਥੇ. ਬਾਬਾ ਮੇਜਰ ਸਿੰਘ ਸੋਢੀ ਨੂੰ ਸ੍ਰਪਰਸਤ ਐਲਾਨਿਆ <br/> ਅਗਲੀ ਖ਼ਬਰ ਅੰਮਿ੍ਤਸਰ-ਖੇਮਕਰਨ ਜੀ.ਟੀ. ਰੋਡ ਤੋਂ ਪਿੰਡ ਸੁਰ ਸਿੰਘ ਨੂੰ ਜਾਂਦੀ ਲਿੰਕ ਰੋਡ ਪਾਸ ਹੋਣ ਤੋਂ ਪਹਿਲਾਂ ਹੀ ਟੁੱਟਣੀ ਸ਼ੁਰੂ...
Ad Position 24