25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਰਸਿੱਕਾ ਵਿਖੇ ਵਾਤਾਵਰਨ ਜਾਗਰੂਕਤਾ ਕੈਂਪ ਲਾਇਆ <br/>

Ad Position 21
No active advertisement
ਅਜੀਤ ਡੈਸਕ 27-02-2026
ਤਰਸਿੱਕਾ, 26 ਫਰਵਰੀ (ਅਤਰ ਸਿੰਘ ਤਰਸਿੱਕਾ)-ਜ਼ਿਲ੍ਹਾ ਸਿੱਖਿਆ ਅਫਸਰ ਰਜੇਸ਼ ਸ਼ਰਮਾ ਬੀ. ਐਨ. ਓ-ਕਮ-ਪਿ੍ੰਸੀਪਲ ਦੀਪਕ ਕੁਮਾਰ ਦੀ ਨਿਗਰਾਨੀ ਹੇਠ ਪੀ. ਐਮ. ਸ੍ਰੀ ਸ. ਸ. ਸ. ਸਕੂਲ ਤਰਸਿੱਕਾ ਜ਼ਿਲ੍ਹਾ ਅੰਮਿ੍ਤਸਰ ਵਿਖੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਵਿਚ ਵਾਤਾਵਰਨ ਸੰਭਾਲ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਵੇਸਟ ਕੱਪੜੇ ਤੋਂ ਕੱਪੜੇ ਦੇ ਬੈਗ ਤਿਆਰ ਕਰਨ ਲਈ ਦੋ ਦਿਨਾਂ ਦੀ ਵਰਕਸ਼ਾਪ ਲਗਾਈ ਗਈ | ਇਸ ਪ੍ਰੋਗਰਾਮ ਦਾ ਮਕਸਦ ਪਲਾਸਟਿਕ ਬੈਗ ਦੀ ਵਰਤੋਂ ਨੂੰ ਰੁਕਣਾ ਅਤੇ ਕੱਪੜੇ ਦੇ ਬੈਗ ਦੀ ਵਰਤੋਂ ਨੂੰ ਵਧਾਵਾ ਦੇਣਾ ਸੀ | ਇਸ ਦੋ ਰੋਜਾ ਵਰਕਸ਼ਾਪ ਵਿਚ ਬੱਚਿਆਂ ਨੇ ਪੁਰਾਣੇ ਕੱਪੜਿਆਂ ਦੀ ਵਰਤੋਂ ਕਰਕੇ ਖੂਬਸੂਰਤ ਤੇ ਉਪਯੋਗੀ ਕੱਪੜੇ ਦੇ ਬੈਗ ਤਿਆਰ ਕਰਕੇ ਆਪਣੀ ਰਚਨਾਤਮਿਕਤਾ ਦਾ ਪ੍ਰਦਰਸ਼ਨ ਕੀਤਾ | ਇਸ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਵਜੋਂ ਡਾ. ਹਰਮਨਦੀਪ ਸਿੰਘ ਏ. ਡੀ. ਓ. ਨੇ ਸ਼ਮੂਲੀਅਤ ਕੀਤੀ | ਡਾਕਟਰ ਸਾਹਿਬ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਕਰਨ ਲਈ ਪਲਾਸਟਿਕ ਦੀ ਵਰਤੋਂ ਘੱਟ ਕਰਨ ਅਤੇ ਕੱਪੜੇ ਦੇ ਬੈਗ ਦੀ ਵਰਤੋਂ ਵੱਧ ਤੋਂ ਵੱਧ ਕਰਨ ਲਈ ਪ੍ਰੇਰਿਤ ਕੀਤਾ | ਵਿਦਿਆਰਥੀਆਂ ਦੀ ਹੌਸਲਾ ਅਫਜਾਈ ਲਈ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਪ੍ਰਦਾਨ ਕੀਤੇ ਗਏ | ਇਸ ਮੌਕੇ ਉੱਤੇ ਸਕੂਲ ਦੇ ਪਿ੍ੰ: ਦੀਪਕ ਕੁਮਾਰ, ਲੈਕਚਰਾਰ ਗੁਰਪ੍ਰੀਤ ਕੌਰ ਅਤੇ ਦੀਪਿਕਾ ਕੌਰ ਸਾਇੰਸ ਮਿਸਟ੍ਰੈਸ (ਈਕੋ ਕਲੱਬ ਇੰਚਾਰਜ) ਅਤੇ ਹੋਰ ਸਟਾਫ ਮੈਂਬਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਦਸਮੇਸ਼ ਨਗਰ ਵਿਖੇ ਹਮਲਾ ਕਰ ਕੇ ਗੰਭੀਰ ਸੱਟਾਂ ਲਗਾਉਣ ਦੇ ਲਗਾਏ ਦੋਸ਼ <br/> ਅਗਲੀ ਖ਼ਬਰ ਰੰਘਰੇਟਾ ਸਮੁਦਾਇ ਵਲੋਂ ਸਿਆਸੀ ਤੇ ਧਾਰਮਿਕ 'ਸੇਧ' ਲਈ ਜਥੇ. ਬਾਬਾ ਮੇਜਰ ਸਿੰਘ ਸੋਢੀ ਨੂੰ ਸ੍ਰਪਰਸਤ ਐਲਾਨਿਆ <br/>
Ad Position 24