25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਪਿੰਡ ਦਸਮੇਸ਼ ਨਗਰ ਵਿਖੇ ਹਮਲਾ ਕਰ ਕੇ ਗੰਭੀਰ ਸੱਟਾਂ ਲਗਾਉਣ ਦੇ ਲਗਾਏ ਦੋਸ਼ <br/>

Ad Position 21
No active advertisement
ਅਜੀਤ ਡੈਸਕ 27-02-2026
ਚੋਗਾਵਾਂ, 26 ਫਰਵਰੀ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਦਸ਼ਮੇਸ਼ ਨਗਰ ਵਿਖੇ ਹਮਲਾ ਕਰਕੇ ਗੰਭੀਰ ਸੱਟਾਂ ਲਗਾਉਣ ਦੀ ਖਬਰ ਹੈ | ਇਸ ਸੰਬੰਧੀ ਦੋਸ਼ ਲਗਾਉਂਦਿਆਂ ਪਿੰਡ ਦਸ਼ਮੇਸ਼ ਨਗਰ ਦੀ ਨੇਕਸੀ ਨੇ ਦੱਸਿਆ ਕਿ ਪਿੰਡ ਵਿਚ ਗਲੀ ਬਣ ਰਹੀ ਸੀ | ਮੇਰੀ ਮਾਤਾ ਹਰਦੀਪ ਉਕਤ ਗਲੀ ਵਿਚ ਖਲੋਤੀ ਹੋਈ ਸੀ | ਇਸੇ ਦੌਰਾਨ ਮੇਰੇ ਚਾਚੇ ਦਾ ਬੇਟਾ ਹੀਰਾ (ਰੌਣਕੀ) ਉੱਥੇ ਆ ਗਿਆ | ਉਸਨੇ ਮੇਰੀ ਮਾਤਾ ਨੂੰ ਧੱਕਾ ਮਾਰ ਕੇ ਨਜ਼ਦੀਕ ਖੇਤਾਂ ਵਿਚ ਸੁੱਟ ਦਿੱਤਾ ਤੇ ਕਹੀ ਨਾਲ ਹਮਲਾ ਕਰ ਦਿੱਤਾ | ਉਸ ਨੂੰ ਗੰਭੀਰ ਸੱਟਾਂ ਲਗਾ ਦਿੱਤੀਆਂ | ਮੇਰੀ ਮਾਤਾ ਵਲੋਂ ਰੌਲਾ ਪਾਉਣ 'ਤੇ ਗੁਆਂਢੀਆਂ ਨੇ ਉਨ੍ਹਾਂ ਨੂੰ ਬਚਾਇਆ | ਜ਼ਖ਼ਮੀ ਹਾਲਤ ਵਿਚ ਮੇਰੀ ਮਾਤਾ ਨੂੰ ਸਰਕਾਰੀ ਹਸਪਤਾਲ ਲੋਪੋਕੇ ਵਿਖੇ ਲਿਆਂਦਾ ਗਿਆ | ਜਿੱਥੇ ਡਾਕਟਰਾਂ ਨੇ ਉਨ੍ਹਾਂ ਦੀ ਹਾਲਤ ਗੰਭੀਰ ਦੇਖਦੇ ਹੋਏ ਅੰਮਿ੍ਤਸਰ ਹਸਪਤਾਲ ਰੈਫਰ ਕਰ ਦਿੱਤਾ | ਇਸ ਸੰਬੰਧੀ ਪੁਲਿਸ ਥਾਣਾ ਲੋਪੋਕੇ ਵਿਖੇ ਲਿਖਤੀ ਦਰਖਾਸਤ ਦਿੱਤੀ ਗਈ ਹੈ | ਇਸ ਸੰਬੰਧੀ ਵਿਰੋਧੀ ਵਿਰੋਧੀ ਧਿਰ ਦੇ ਰੌਣਕੀ ਨੇ ਲੱਗੇ ਦੋਸ਼ਾਂ ਤੋਂ ਨਕਾਰਿਆ | ਇਸ ਸੰਬੰਧੀ ਪੁਲਿਸ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਕਹਾ ਕਿ ਇਸ ਸੰਬੰਧੀ ਦਰਖਾਸਤ ਪ੍ਰਾਪਤ ਹੋਈ | ਐੱਮ. ਐੱਲ. ਆਰ. ਦੀ ਰਿਪੋਰਟ ਆਉਣ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਹਲਕਾ ਅਜਨਾਲਾ ਵਾਸੀ 2027 'ਚ ਮੁੜ ਵਿਧਾਇਕ ਧਾਲੀਵਾਲ ਨੂੰ ਵੱਡੀ ਲੀਡ ਨਾਲ ਜਿਤਾਉਣਗੇ-ਸਰਪੰਚ ਨੀਤਿਸ਼ ਸ਼ਾਹ <br/> ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਰਸਿੱਕਾ ਵਿਖੇ ਵਾਤਾਵਰਨ ਜਾਗਰੂਕਤਾ ਕੈਂਪ ਲਾਇਆ <br/>
Ad Position 24