25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਹਲਕਾ ਅਜਨਾਲਾ ਵਾਸੀ 2027 'ਚ ਮੁੜ ਵਿਧਾਇਕ ਧਾਲੀਵਾਲ ਨੂੰ ਵੱਡੀ ਲੀਡ ਨਾਲ ਜਿਤਾਉਣਗੇ-ਸਰਪੰਚ ਨੀਤਿਸ਼ ਸ਼ਾਹ <br/>

Ad Position 21
No active advertisement
ਅਜੀਤ ਡੈਸਕ 27-02-2026
ਅਜਨਾਲਾ, 26 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਤੇ ਹਲਕਾ ਅਜਨਾਲਾ ਦੇ ਵਿਧਾਇਕ ਸ: ਕੁਲਦੀਪ ਸਿੰਘ ਧਾਲੀਵਾਲ ਵਲੋਂ ਹਲਕੇ ਅੰਦਰ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਬਦੌਲਤ ਹਲਕਾ ਅਜਨਾਲਾ ਦੇ ਸੂਝਵਾਨ ਲੋਕ ਉਨ੍ਹਾਂ ਨੂੰ ਮੁੜ 2027 ਵਿਚ ਵਿਧਾਇਕ ਵਜੋਂ ਸੇਵਾ ਦੇ ਕੇ ਹਲਕੇ ਦੀ ਕਮਾਨ ਸੌਂਪਣਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਅਜਨਾਲਾ ਦੇ ਨੌਜਵਾਨ ਆਗੂ ਸਰਪੰਚ ਨੀਤਿਸ਼ ਸ਼ਾਹ ਚੱਕਬਾਲਾ ਨੇ ਅਜੀਤ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਹਲਕਾ ਅਜਨਾਲਾ ਵਿਕਾਸ ਪੱਖੋਂ ਅਣਗੌਲਿਆ ਹੀ ਰਿਹਾ ਸੀ ਪਰ ਜਦੋਂ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਹਲਕੇ ਦੀ ਕਮਾਂਡ ਸੰਭਾਲੀ ਹੈ ਉਸ ਦਿਨ ਤੋਂ ਹੀ ਹਲਕਾ ਅਜਨਾਲਾ ਦੇ ਸਮੂਹ ਪਿੰਡਾਂ ਸ਼ਹਿਰਾਂ ਤੇ ਕਸਬਿਆਂ ਦੇ ਵਿਚ ਵਿਕਾਸ ਦੀ ਹਨ੍ਹੇਰੀ ਝੁੱਲ ਰਹੀ ਹੈ | ਸਰਪੰਚ ਨਿਤੀਸ਼ ਸ਼ਾਹ ਚੱਕਬਾਲਾ ਨੇ ਅੱਗੇ ਦੱਸਿਆ ਕਿ ਵਿਧਾਇਕ ਸ: ਕੁਲਦੀਪ ਸਿੰਘ ਧਾਲੀਵਾਲ ਦੀ ਬਦੌਲਤ ਸਰਹੱਦੀ ਪੱਟੀ ਅੰਦਰ ਪਿੰਡ ਘੋਨੇਵਾਲਾ ਤੋਂ ਲੈ ਕੇ ਗੁੱਲਗੜ੍ਹ ਤੱਕ ਧੁੱਸੀ ਬੰਨ੍ਹ ਤੇ ਬਣਾਈ ਜਾ ਰਹੀ 18 ਫੁੱਟ ਚੌੜੀ ਸੜਕ ਆਪਣੇ ਆਪ ਵਿਚ ਮਿਸਾਲ ਹੋਵੇਗੀ ਅਤੇ ਇਸ ਤੋਂ ਇਲਾਵਾ ਹਲਕਾ ਅਜਨਾਲਾ ਦੀਆਂ ਸਾਰੀਆਂ ਮੰਡੀਆਂ ਵਿਚ ਬਣਾਏ ਗਏ ਸਟੀਲ ਕਵਰ ਸ਼ੈੱਡ ਕਿਸਾਨ ਭਰਾਵਾਂ ਲਈ ਕਣਕ ਝੋਨੇ ਦੀ ਫਸਲ ਵੇਚਣ ਸਮੇਂ ਬਹੁਤ ਜ਼ਿਆਦਾ ਲਾਹੇਵੰਦ ਸਾਬਿਤ ਹੋ ਰਹੇ ਹਨ | ਉਨ੍ਹਾਂ ਅੱਗੇ ਕਿਹਾ ਕਿ ਸਰਹੱਦੀ ਪਿੰਡਾਂ ਵਿਚ ਕਰੋੜਾਂ ਰੁਪਏ ਦੀ ਲਾਗਤ ਨਾਲ ਚੱਲ ਰਹੇ ਵਿਕਾਸ ਕਾਰਜ, ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਕੂਲਾਂ ਦੀ ਬਦਲੀ ਗਈ ਨੁਹਾਰ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੇ ਡਰੀਮ ਪ੍ਰੋਜੈਕਟ ਦੇ ਰੂਪ ਵਿਚ ਸਰਹੱਦੀ ਖੇਤਰ ਦੇ ਨੌਜਵਾਨ ਲੜਕੇ ਲੜਕੀਆਂ ਨੂੰ ਉੱਚ ਸਿੱਖਿਆ ਹਾਸਿਲ ਕਰਵਾਉਣ ਲਈ ਪਿੰਡ ਬਿਕਰਾਊਰ ਵਿਖੇ ਬਣਾਇਆ ਜਾ ਰਿਹਾ ਸਰਕਾਰੀ ਡਿਗਰੀ ਕਾਲਜ ਅਤੇ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਇੱਕ ਇਤਿਹਾਸਿਕ ਕਾਰਜ ਸਾਬਤ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ ਦੇ ਸਫਾਈ ਸੇਵਕ ਯੂਨੀਅਨ ਦੀ ਚੋਣ <br/> ਅਗਲੀ ਖ਼ਬਰ ਪਿੰਡ ਦਸਮੇਸ਼ ਨਗਰ ਵਿਖੇ ਹਮਲਾ ਕਰ ਕੇ ਗੰਭੀਰ ਸੱਟਾਂ ਲਗਾਉਣ ਦੇ ਲਗਾਏ ਦੋਸ਼ <br/>
Ad Position 24