ਤਰਨ ਤਾਰਨ, 26 ਫਰਵਰੀ (ਇਕਬਾਲ ਸਿੰਘ ਸੋਢੀ)-ਜਮਹੂਰੀ ਕਿਸਾਨ ਸਭਾ ਦੇ ਆਗੂ ਪ੍ਰਗਟ ਸਿੰਘ ਜਮਾਰਾਏ, ਮਨਜੀਤ ਸਿੰਘ ਬੱਗੂ, ਦਲਜੀਤ ਸਿੰਘ ਦਿਆਲਪੁਰਾ, ਮਨਰੇਗਾ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਬਲਦੇਵ ਸਿੰਘ ਪੰਡੋਰੀ, ਨਰਿੰਦਰ ਸਿੰਘ ਰਟੌਲ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸੂਬਾਈ ਆਗੂ ਸੁਖਦੇਵ ਸਿੰਘ ਜਵੰਦਾ, ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਸਕੱਤਰ ਅਤੇ ਪ੍ਰਧਾਨ ਚਮਨ ਲਾਲ ਦਰਾਜਕੇ ਜਸਬੀਰ ਸਿੰਘ ਵੈਰੋਵਾਲ ਆਦਿ ਆਗੂ ਨੇ ਸਹਿਕਾਰੀ ਸ਼ੂਗਰ ਮਿੱਲ ਸੇਰੋ ਨੂੰ ਵੇਚਣ ਦੇ ਖਿਲਾਫ ਸੰਯੁਕਤ ਕਿਸਾਨ ਮੋਰਚੇ ਵਲੋਂ ਲਗਾਤਾਰ ਚੱਲ ਰਹੇ ਧਰਨੇ 'ਤੇ ਬੈਠੇ ਆਗੂਆਂ ਗਿ੍ਫ਼ਤਾਰ ਕਰਨ ਦੀ ਜ਼ੋਰਦਾਰ ਨਿਖੇਧੀ | ਉਨ੍ਹਾਂ ਮੰਗ ਕੀਤੀ ਕਿ ਸਹਿਕਾਰੀ ਸ਼ੂਗਰ ਮਿਲ ਨੂੰ ਵੇਚਣਾ ਬੰਦ ਕੀਤਾ ਜਾਵੇ ਅਤੇ ਗਿ੍ਫ਼ਤਾਰ ਕੀਤੇ ਆਗੂਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ | ਇਨ੍ਹਾਂ ਆਗੂਆਂ ਨੇ ਕਿਹਾ ਕਿ ਸਰਕਾਰੀ ਖੰਡ ਮਿੱਲ ਸੇਰੋਂ ਇਲਾਕੇ ਦੇ ਕਿਸਾਨਾਂ ਦੇ ਜ਼ਮੀਨ ਨੂੰ ਖ਼ਰੀਦਣ ਲਈ ਸ਼ੇਅਰ ਲੱਗੇ ਹੋਏ ਹਨ ਅਤੇ ਪੰਜਾਬ ਸਰਕਾਰ ਨੂੰ ਇਸ ਨੂੰ ਵੇਚਣ ਦਾ ਕੋਈ ਹੱਕ ਨਹੀਂ |