25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਕੰਚਨਪ੍ਰੀਤ ਕੌਰ ਨੂੰ ਜ਼ਮਾਨਤ ਮਿਲਣ 'ਤੇ ਸ਼ੁਕਰਾਨੇ ਵਜੋਂ ਸ੍ਰੀ ਅਖੰਡ ਪਾਠ ਦੇ ਭੋਗ ਪਾਏ

Ad Position 21
No active advertisement
ਅਜੀਤ ਡੈਸਕ 27-02-2026
ਝਬਾਲ, 26 ਫਰਵਰੀ (ਸੁਖਦੇਵ ਸਿੰਘ)-ਅਕਾਲੀ ਆਗੂ ਪਿ੍ੰਸੀਪਲ ਸੁਖਵਿੰਦਰ ਕੌਰ ਦੀ ਧੀ ਕੰਚਨਪ੍ਰੀਤ ਕੌਰ ਨੂੰ ਅਦਾਲਤ ਵਲੋਂ ਸਾਰੇ ਕੇਸਾਂ ਵਿਚੋਂ ਜ਼ਮਾਨਤ ਦੇਣ 'ਤੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਅਕਾਲੀ ਆਗੂ ਦਲਜੀਤ ਸਿੰਘ ਐਮਾ, ਮਨਜਿੰਦਰ ਸਿੰਘ ਐਮਾ ਅਤੇ ਸਮੂਹ ਪਰਿਵਾਰ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰਖਵਾਏ ਗਏ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੀਤ ਮੈਨੇਜ਼ਰ ਸਤਨਾਮ ਸਿੰਘ ਝਬਾਲ ਨੇ ਬੀਬਾ ਕੰਚਨਪ੍ਰੀਤ ਕੌਰ ਨੂੰ ਸਿਰਪਾਓ ਤੇ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਕੰਚਨਪ੍ਰੀਤ ਕੌਰ ਨੇ ਸ੍ਰੀ ਗੁਰੂ ਰਾਮਦਾਸ ਜੀ ਦਾ ਸ਼ੁਕਰਾਨਾ ਕੀਤਾ | ਇਸ ਮੌਕੇ ਸੀਨੀਅਰ ਅਕਾਲੀ ਆਗੂ ਦਲਜੀਤ ਸਿੰਘ ਐਮਾ, ਸਾਬਕਾ ਸਰਪੰਚ ਮਨਜਿੰਦਰ ਸਿੰਘ ਐਮਾ, ਸ਼ਰਨਜੀਤ ਸਿੰਘ ਭੋਜੀਆ, ਗੁਰਸੇਵਕ ਸਿੰਘ ਐਮਾ, ਐਡਵੋਕੇਟ ਰਾਜਨ ਭੋਜੀਆ, ਆਦੇਸ਼ ਬੀਰ ਸਿੰਘ ਐਮਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਵਜੋਤ ਕੌਰ ਹੁੰਦਲ ਵਲੋਂ 'ਪੇਡਾ' ਦਾ ਚੇਅਰਪਰਸਨ ਦਾ ਅਹੁਦਾ ਸੰਭਾਲਿਆ ਅਗਲੀ ਖ਼ਬਰ ਕਿਸਾਨਾਂ ਨੂੰ ਗਿ੍ਫ਼ਤਾਰ ਕਰਨ ਦੀ ਜਮਹੂਰੀ ਕਿਸਾਨ ਸਭਾ ਵਲੋਂ ਨਿਖੇਧੀ
Ad Position 24