25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਨਵਜੋਤ ਕੌਰ ਹੁੰਦਲ ਵਲੋਂ 'ਪੇਡਾ' ਦਾ ਚੇਅਰਪਰਸਨ ਦਾ ਅਹੁਦਾ ਸੰਭਾਲਿਆ

Ad Position 21
No active advertisement
ਅਜੀਤ ਡੈਸਕ 27-02-2026
ਤਰਨ ਤਾਰਨ, 26 ਫਰਵਰੀ (ਹਰਿੰਦਰ ਸਿੰਘ)-ਵਿਧਾਇਕ ਸਵ. ਡਾ. ਕਸ਼ਮੀਰ ਸਿੰਘ ਸੋਹਲ ਵਲੋਂ ਦੀ ਧਰਮ ਪਤਨੀ ਮੈਡਮ ਨਵਜੋਤ ਕੌਰ ਹੁੰਦਲ ਦੀ ਪਾਰਟੀ ਪ੍ਰਤੀ ਸਖ਼ਤ ਮਿਹਨਤ ਨੂੰ ਦੇਖਦਿਆਂ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ 'ਪੇਡਾ' ਦਾ ਚੇਅਰਪਰਸਨ ਲੱਗਣ 'ਤੇ ਮੈਡਮ ਹੁੰਦਲ ਵਲੋਂ ਚੰਡੀਗੜ੍ਹ ਵਿਖੇ ਆਪਣਾ ਅਹੁਦਾ ਸੰਭਾਲ ਲਿਆ ਗਿਆ | ਇਸ ਮੌਕੇ ਅਹੁਦਾ ਸੰਭਾਲਣ ਮੌਕੇ ਮੈਡਮ ਹੁੰਦਲ ਨੇ ਕਿਹਾ ਕਿ ਸਰਕਾਰ ਵਲੋਂ ਉਨ੍ਹਾਂ ਨੂੰ ਸੌਂਪੀ ਜਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਵਾਈਸ ਪ੍ਰਧਾਨ ਆਮ ਆਦਮੀ ਪਾਰਟੀ ਅਮਨਦੀਪ ਸਿੰਘ ਸ਼ੈਰੀ ਕਲਸੀ ਨੇ ਉਨ੍ਹਾਂ ਨੂੰ ਅਹੁਦਾ ਸੰਭਾਲਣ ਮੌਕੇ ਸ਼ੁੱਭ ਇਛਾਵਾਂ ਦਿੱਤੀਆਂ ਅਤੇ ਸਨਮਾਨਿਤ ਕੀਤਾ | ਇਸ ਮੌਕੇ ਤਰਨ ਤਾਰਨ ਦੀ ਵਾਰਡ ਨੰਬਰ 15 ਦੀ ਕੌਂਸਲਰ ਗਗਨਦੀਪ ਕੌਰ ਗਿੱਲ, ਪਰਮਿੰਦਰ ਕੌਰ ਰੋੜਾਵਾਲੀਆ ਕੌਂਸਲਰ ਵਾਰਡ ਨੰਬਰ 23, ਜ਼ਸਕਰਨ ਸਿੰਘ ਗਿੱਲ ਕੌਂਸਲਰ ਵਾਰਡ 4, ਗੁਰਪ੍ਰੀਤ ਸਿੰਘ ਗੋਲਡੀ ਕੌਂਸਲਰ ਵਾਰਡ ਨੰਬਰ 22, ਗੁਰਵੰਤ ਸਿੰਘ ਰੋੜਾਵਾਲੀਆ, ਜੋਗਿੰਦਰ ਸਿੰਘ ਫ਼ੌਜੀ ਅਤੇ ਹੋਰ ਬਹੁਤ ਸਾਰੇ ਪਾਰਟੀ ਵਰਕਰਾਂ ਨੇ ਮੈਡਮ ਹੁੰਦਲ ਨੂੰ ਸਨਮਾਨਿਤ ਕੀਤਾ ਅਤੇ ਵਧਾਈਆਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ 28 ਦੀ ਬਰਨਾਲਾ ਰੈਲੀ ਲਈ ਵਰਕਰਾਂ ਦਾ ਵੱਡਾ ਕਾਫਲਾ ਰਵਾਨਾ ਹੋਵੇਗਾ-ਕਰਨਬੀਰ ਸਿੰਘ ਬੁਰਜ ਅਗਲੀ ਖ਼ਬਰ ਕੰਚਨਪ੍ਰੀਤ ਕੌਰ ਨੂੰ ਜ਼ਮਾਨਤ ਮਿਲਣ 'ਤੇ ਸ਼ੁਕਰਾਨੇ ਵਜੋਂ ਸ੍ਰੀ ਅਖੰਡ ਪਾਠ ਦੇ ਭੋਗ ਪਾਏ
Ad Position 24