25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

28 ਦੀ ਬਰਨਾਲਾ ਰੈਲੀ ਲਈ ਵਰਕਰਾਂ ਦਾ ਵੱਡਾ ਕਾਫਲਾ ਰਵਾਨਾ ਹੋਵੇਗਾ-ਕਰਨਬੀਰ ਸਿੰਘ ਬੁਰਜ

Ad Position 21
No active advertisement
ਅਜੀਤ ਡੈਸਕ 27-02-2026
ਝਬਾਲ, 26 ਫਰਵਰੀ (ਸਰਬਜੀਤ ਸਿੰਘ)-ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ਼ ਕਾਂਗਰਸ ਪਾਰਟੀ ਵਲੋਂ 28 ਫਰਵਰੀ ਨੂੰ ਬਰਨਾਲਾ ਵਿਖੇ ਕੀਤੀ ਜਾ ਰਹੀ ਰੈਲੀ ਵਿਚ ਸ਼ਾਮਿਲ ਹੋਣ ਲਈ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਵਰਕਰਾਂ ਦਾ ਵੱਡਾ ਕਾਫਲਾ ਬੁਰਜ ਫਾਰਮ ਖੈਰਦੀ ਤੋਂ ਰਵਾਨਾ ਹੋਵੇਗਾ | ਇਹ ਜਾਣਕਾਰੀ ਵਿਧਾਨ ਸਭਾ ਹਲਕਾ ਤਰਨ ਤਰਨ ਤੋਂ ਜ਼ਿਮਨੀ ਚੋਣ ਦੌਰਾਨ ਕਾਂਗਰਸ ਦੇ ਉਮੀਦਵਾਰ ਵਜੋਂ ਚੋਣ ਲੜੇ ਕਰਨਬੀਰ ਸਿੰਘ ਬੁਰਜ ਨੇ ਇਸ ਰੈਲੀ ਦੀਆਂ ਤਿਆਰੀਆਂ ਸੰਬੰਧੀ ਵੱਖ-ਵੱਖ ਪਿੰਡਾਂ ਵਿਚ ਚੋਣ ਮੀਟਿੰਗਾਂ ਕਰਦਿਆਂ ਪਿੰਡ ਮਾਲੂਵਾਲ ਵਿਖੇ ਗੁਰਬਾਜ ਸਿੰਘ ਮਾਲੂਵਾਲ ਦੇ ਗ੍ਰਹਿ ਵਿਖੇ ਕੀਤੀ ਚੋਣ ਮੀਟਿੰਗ ਮੌਕੇ ਦਿੱਤੀ | ਇਸ ਮੌਕੇ ਕਰਨ ਬੀਰ ਸਿੰਘ ਬੁਰਜੀ ਨੇ ਆਖਿਆ ਕਿ ਰੈਲੀ ਵਿਚ ਸ਼ਾਮਿਲ ਹੋਣ ਲਈ ਹਲਕੇ ਦੇ ਸਮੂਹ ਵਰਕਰਾਂ ਵਿਚ ਵੱਡਾ ਉਤਸ਼ਾਹ ਹੈ | ਉਨ੍ਹਾਂ ਆਖਿਆ ਕਿ ਕਾਂਗਰਸ ਪਾਰਟੀ ਵਲੋਂ ਕਿਸਾਨਾਂ ਮਜ਼ਦੂਰਾਂ ਦੇ ਹੱਕਾਂ ਦੀ ਰਾਖੀ ਲਈ ਕੀਤੀ ਜਾ ਰਹੀ ਇਸ ਮਹਾਂ ਰੈਲੀ ਵਿਚ ਰਾਹੁਲ ਗਾਂਧੀ ਤੋਂ ਇਲਾਵਾ ਸੀਨੀਅਰ ਲੀਡਰਸ਼ਿਪ ਪਹੁੰਚ ਕੇ ਆਪਣੇ ਵਿਚਾਰ ਪੇਸ਼ ਕਰਨਗੇ ਅਤੇ ਇਹ ਰੈਲੀ 2027 ਵਿਚ ਕਾਂਗਰਸ ਦੀ ਜਿੱਤ ਯਕੀਨੀ ਬਣਾਈ ਗਈ | ਇਸ ਮੌਕੇ ਸਾਬਕਾ ਚੇਅਰਮੈਨ ਬਲਵਿੰਦਰ ਸਿੰਘ ਗੱਗੋਬਹਾ, ਸਰਪੰਚ ਗੁਰਚਰਨ ਸਿੰਘ ਖੈਰਦੀ, ਸਾਬਕਾ ਬਲਾਕ ਪ੍ਰਧਾਨ ਗੁਰਪਾਲ ਸਿੰਘ ਜਗਤਪੁਰਾ, ਗੁਰਬਾਜ ਸਿੰਘ ਮਾਲੂਵਾਲ, ਗੁਰਬਾਜ ਸਿੰਘ ਫੌਜੀ, ਅੰਗਰੇਜ਼ ਸਿੰਘ ਮੈਂਬਰ, ਸਾਬਕਾ ਫੌਜੀ ਹਰੀ ਸਿੰਘ, ਸਾਬਕਾ ਸਰਪੰਚ ਸੂਰਤਾ ਸਿੰਘ, ਮੰਗਲ ਸਿੰਘ, ਸਤਨਾਮ ਸਿੰਘ ਫੌਜੀ, ਗੁਰਮੁਖ ਸਿੰਘ, ਖੁਸ਼ਵੰਤ ਸਿੰਘ ਮੱਲ੍ਹੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰ੍ਹੋਂ ਦੀਆਂ ਬਿਮਾਰੀਆਂ ਸੰਬੰਧੀ ਹੋਈ ਕਿਸਾਨ-ਸਾਇੰਸਦਾਨ ਵਿਚਾਰ ਗੋਸ਼ਟੀ ਅਗਲੀ ਖ਼ਬਰ ਨਵਜੋਤ ਕੌਰ ਹੁੰਦਲ ਵਲੋਂ 'ਪੇਡਾ' ਦਾ ਚੇਅਰਪਰਸਨ ਦਾ ਅਹੁਦਾ ਸੰਭਾਲਿਆ
Ad Position 24