25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਸਰ੍ਹੋਂ ਦੀਆਂ ਬਿਮਾਰੀਆਂ ਸੰਬੰਧੀ ਹੋਈ ਕਿਸਾਨ-ਸਾਇੰਸਦਾਨ ਵਿਚਾਰ ਗੋਸ਼ਟੀ

Ad Position 21
No active advertisement
ਅਜੀਤ ਡੈਸਕ 27-02-2026
ਤਰਨ ਤਾਰਨ, 26 ਫਰਵਰੀ (ਹਰਿੰਦਰ ਸਿੰਘ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਤਰਨ ਤਾਰਨ ਵਲੋਂ ਪਿੰਡ ਵਾੜਾ ਸ਼ੇਰ ਸਿੰਘ ਵਿਖੇ ਸਰ੍ਹੋਂ ਦੀਆਂ ਬਿਮਾਰੀਆਂ ਬਾਰੇ ਵਿਚਾਰ ਗੋਸ਼ਟੀ ਕੀਤੀ ਗਈ | ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਡਾ. ਪਰਵਿੰਦਰ ਸਿੰਘ ਇੰਚਾਰਜ ਫਾਰਮ ਸਲਾਹਕਾਰ ਸੇਵਾ ਕੇਂਦਰ ਨੇ ਤਰਨ ਤਾਰਨ ਜ਼ਿਲ੍ਹੇ ਵਿਚ ਤੇਲ ਬੀਜ ਫ਼ਸਲਾਂ ਦੀ ਮੌਜੂਦਾ ਸਥਿਤੀ ਬਾਰੇ ਵੇਰਵਾ ਸਾਂਝਾ ਕੀਤਾ | ਕਿਸਾਨਾਂ ਨੂੰ ਪੀ.ਏ.ਯੂ. ਦੇ ਮਾਹਿਰਾਂ ਨਾਲ ਸੰਪਰਕ ਰੱਖਣ ਲਈ ਪ੍ਰੇਰਿਆ ਅਤੇ ਘਰੇਲੂ ਬਗੀਚੀ ਵਿਚ ਸਬਜ਼ੀਆਂ ਦੀ ਕਾਸ਼ਤ ਕਰਨ ਦੀ ਮਹੱਤਤਾ ਬਾਰੇ ਦੱਸਿਆ | ਡਾ. ਪਰਮਿੰਦਰ ਕੌਰ ਪ੍ਰਮੁੱਖ ਪਸਾਰ ਵਿਗਿਆਨੀ (ਪੌਦਾ ਰੋਗ) ਨੇ ਸਰ੍ਹੋਂ, ਕਣਕ ਅਤੇ ਬਰਸੀਮ ਵਿਚ ਆਉਣ ਵਾਲੀਆਂ ਬਿਮਾਰੀਆਂ ਦੇ ਲੱਛਣ ਅਤੇ ਰੋਕਥਾਮ ਦੇ ਤਰੀਕਿਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ | ਉਨ੍ਹਾਂ ਨੇ ਬਿਮਾਰੀ ਦੀ ਸ਼ੁਰੂਆਤੀ ਪਛਾਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ | ਡਾ. ਪਰਮਿੰਦਰ ਸਿੰਘ ਸੰਧੂ ਜ਼ਿਲ੍ਹਾ ਪਸਾਰ ਮਾਹਿਰ (ਫਸਲ ਵਿਗਿਆਨ) ਨੇ ਗਰਮ ਰੁੱਤ ਦੀ ਮੂੰਗੀ, ਮਾਂਹ ਅਤੇ ਗੰਨੇ ਦੀ ਕਾਸ਼ਤ ਸੰਬੰਧੀ ਜਾਣਕਾਰੀ ਸਾਂਝੀ ਕੀਤੀ | ਉਨ੍ਹਾਂ ਨੇ ਪਾਣੀ ਦੇ ਡਿੱਗਦੇ ਪੱਧਰ ਨੂੰ ਲੈ ਕੇ ਬਹਾਰ ਰੁੱਤ ਦੀ ਮੱਕੀ ਦੀ ਵੱਡੇ ਪੱਧਰ 'ਤੇ ਬਿਜਾਈ ਤੋਂ ਗ਼ੁਰੇਜ਼ ਕਰਨ ਲਈ ਕਿਹਾ | ਉਨ੍ਹਾਂ ਇਹ ਵੀ ਜ਼ੋਰ ਦਿੱਤਾ ਕਿ ਕਣਕ ਦੀ ਫ਼ਸਲ ਨੂੰ ਹਲਕੀ ਸਿੰਚਾਈ ਅਤੇ ਪੋਟਾਸ਼ੀਅਮ ਨਾਈਟ੍ਰੇਟ ਦੇ ਛਿੜਕਾਅ ਕਰਨ ਨਾਲ ਵੱਧਦੇ ਤਾਪਮਾਨ ਦੇ ਨੁਕਸਾਨ ਨੂੰ ਘਟਾਇਆ ਜਾ ਸਕਦਾ ਹੈ | ਇਸ ਪ੍ਰੋਗਰਾਮ ਵਿਚ ਸਰ੍ਹੋਂ ਜਾਤੀ ਦੀਆਂ ਫ਼ਸਲਾਂ ਦੇ ਕੀੜੇ-ਮਕੌੜੇ ਅਤੇ ਬਿਮਾਰੀਆਂ ਸੰਬੰਧੀ ਚਾਰਟ, ਫਾਰਮ ਸਲਾਹਕਾਰ ਸੇਵਾ ਕੇਂਦਰ ਦੀਆਂ ਗਤੀਵਿਧੀਆਂ, ਇਨਾਮ ਜੇਤੂ ਕਿਸਾਨਾਂ ਅਤੇ ਪੀ.ਏ.ਯੂ ਦੀਆਂ ਕਿਤਾਬਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ | ਅਖ਼ੀਰ ਵਿਚ ਮਾਹਿਰਾਂ ਵਲੋਂ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਦਿੱਤੇ ਗਏ |
Ad Position 22
No active advertisement
ਪਿਛਲੀ ਖ਼ਬਰ ਫਿਲੀਪੀਨਜ਼ ਦੇ ਗੁਰੂਘਰ 'ਚ ਸੰਤ ਸੀਚੇਵਾਲ ਦਾ ਸਨਮਾਨ <br/> ਅਗਲੀ ਖ਼ਬਰ 28 ਦੀ ਬਰਨਾਲਾ ਰੈਲੀ ਲਈ ਵਰਕਰਾਂ ਦਾ ਵੱਡਾ ਕਾਫਲਾ ਰਵਾਨਾ ਹੋਵੇਗਾ-ਕਰਨਬੀਰ ਸਿੰਘ ਬੁਰਜ
Ad Position 24