ਝਬਾਲ, 2 ਮਾਰਚ (ਸੁਖਦੇਵ ਸਿੰਘ)-ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਪਿੰਡ ਛਾਪਾ ਵਿਖੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਨੰਬਰਦਾਰ, ਸਾਬਕਾ ਸਰਪੰਚ ਸਮੇਤ ਸੈਂਕੜੇ ਮੁਹਤਬਰ ਲੋਕਾਂ ਨੇ ਪਰਿਵਾਰਾਂ ਸਮੇਤ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ 'ਚ ਸ਼ਮੂਲੀਅਤ ਕੀਤੀ | ਸ਼ਾਮਿਲ ਹੋਣ ਵਾਲਿਆਂ 'ਚ ਸਾਬਕਾ ਸਰਪੰਚ ਗੁਰਮੀਤ ਸਿੰਘ, ਨੰਬਰਦਾਰ ਅਮਰੀਕ ਸਿੰਘ, ਨਿਰਮਲ ਸਿੰਘ, ਬਲਵਿੰਦਰ ਸਿੰਘ, ਬਲਵੀਰ ਸਿੰਘ, ਮਲਕੀਤ ਸਿੰਘ, ਅਮਰ ਸਿੰਘ, ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਲਖਵਿੰਦਰ ਸਿੰਘ, ਗੁਰਸੇਵਕ ਸਿੰਘ, ਪ੍ਰਗਟ ਸਿੰਘ, ਬਲਵੰਤ ਸਿੰਘ, ਦਵਿੰਦਰ ਸਿੰਘ ਆਦਿ ਨੂੰ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਪਾਰਟੀ ਲੀਡਰਸ਼ਿਪ ਦੀ ਹਾਜ਼ਰੀ ਵਿਚ ਪਾਰਟੀ ਚਿੰਨ੍ਹ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਜਿਵੇਂ ਭਾਰਤ ਦੇਸ਼ ਦੇ ਬਾਕੀ ਸੂਬਿਆਂ ਵਿਚ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਦੇ ਰਾਜ ਵਿਚ ਲੋਕ ਅਮਨ ਸ਼ਾਂਤੀ ਦੀ ਜਿੰਦਗੀ ਬਤੀਤ ਕਰ ਰਹੇ ਹਨ, ਉਵੇਂ ਹੀ ਪੰਜਾਬ ਦੇ ਲੋਕ ਵੀ ਭਾਜਪਾ ਦੀ ਅਗਵਾਈ ਵਾਲੀ ਸੂਬਾ ਸਰਕਾਰ ਬਣਨ ਦੀ ਉਡੀਕ ਕਰ ਰਹੇ ਹਨ | ਇਸ ਮੌਕੇ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ, ਐਸ.ਸੀ. ਮੋਰਚਾ ਪ੍ਰਧਾਨ ਅਵਤਾਰ ਸਿੰਘ, ਵਪਾਰ ਸੈੱਲ ਕਨਵੀਨਰ ਮੇਜਰ ਸਿੰਘ ਗਿੱਲ, ਸੁਖਵੰਤ ਸਿੰਘ ਮੂਸੇ, ਹਰਜੀਤ ਸਿੰਘ ਕੰਗ, ਸਾਬਕਾ ਸਰਪੰਚ ਜਗੀਰ ਸਿੰਘ ਮੱਜੂਪੁਰ, ਜੱਸਾ ਸਿੰਘ ਪੰਜਵੜ, ਮਾਸਟਰ ਬਲਦੇਵ ਸਿੰਘ ਮੰਡ, ਨਵਪ੍ਰੀਤ ਸਿੰਘ ਛਾਪਾ ਤੋਂ ਇਲਾਵਾ ਹੋਰ ਵੀ ਪਾਰਟੀ ਆਗੂ ਮੌਜੂਦ ਸਨ |