15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਕਿ੍ਸ਼ੀ ਵਿਗਿਆਨ ਕੇਂਦਰ ਨਾਗ ਕਲਾਂ-ਜਹਾਂਗੀਰ ਵਿਖੇ ਕਿਸਾਨ ਮੇਲਾ 10 ਨੂੰ

Ad Position 21
No active advertisement
ਅਜੀਤ ਡੈਸਕ 03-03-2026
ਤਰਨ ਤਾਰਨ, 2 ਮਾਰਚ (ਇਕਬਾਲ ਸਿੰਘ ਸੋਢੀ)-ਪੀ.ਏ.ਯੂ- ਫਾਰਮ ਸਲਾਹਕਾਰ ਸੇਵਾ ਕੇਂਦਰ ਤਰਨ ਤਾਰਨ ਅਤੇ ਬੀਜ ਫਾਰਮ ਉਸਮਾਂ ਦੇ ਇੰਚਾਰਜ ਡਾ. ਪਰਵਿੰਦਰ ਸਿੰਘ ਨੇ ਦੱਸਿਆ ਕਿ ਕਿ੍ਸ਼ੀ ਵਿਗਿਆਨ ਕੇਂਦਰ ਨਾਗ ਕਲਾਂ-ਜਹਾਂਗੀਰ, ਅੰਮਿ੍ਤਸਰ ਵਲੋਂ ਮਿਤੀ 10 ਮਾਰਚ ਦਿਨ ਮੰਗਲਵਾਰ ਨੂੰ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ, ਜਿਸਦਾ ਮੁੱਖ ਉਦੇਸ਼ 'ਖੇਤੀ ਵਿਭਿੰਨਤਾ ਅਪਣਾਓ, ਵੱਡਮੁੱਲਾ ਵਾਤਾਵਰਨ ਬਚਾਓ' ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਉਪ-ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਇਸ ਮੇਲੇ ਦੀ ਪ੍ਰਧਾਨਗੀ ਕਰਨਗੇ | ਮੇਲੇ ਵਿਚ ਵੱਖ-ਵੱਖ ਵਿਭਾਗ ਖੇਤੀਬਾੜੀ, ਪਸ਼ੂ ਪਾਲਣ, ਮੱਛੀ ਪਾਲਣ, ਬਾਗਬਾਨੀ, ਖੇਤੀ ਮਸ਼ੀਨਰੀ ਆਦਿ ਪ੍ਰਦਰਸ਼ਨੀਆਂ ਲਗਾਉਣਗੇ ਅਤੇ ਕਿਸਾਨਾਂ ਨਾਲ ਵਿਚਾਰ ਵਟਾਂਦਰਾ ਕੀਤਾ ਜਾਵੇਗਾ | ਇਸ ਮੇਲੇ ਦੌਰਾਨ ਸਾਉਣੀ ਵਿਚ ਬੀਜੀਆਂ ਜਾਣ ਵਾਲੀਆਂ ਫ਼ਸਲਾਂ ਦੇ ਸੁਧਰੇ ਬੀਜ, ਫ਼ਲਦਾਰ ਬੂਟੇ ਅਤੇ ਗਰਮੀਆਂ ਦੀਆਂ ਸਬਜ਼ੀਆਂ ਦੇ ਬੀਜਾਂ ਦੀਆਂ ਕਿੱਟਾਂ ਵੀ ਮਿਲਣਗੀਆਂ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਅਮਰੀਕਾ-ਇਜ਼ਰਾਈਲ ਦੁਆਰਾ ਇਰਾਨ ਉੱਪਰ ਹਮਲੇ ਦੀ ਨਿਖੇਧੀ <br/> ਅਗਲੀ ਖ਼ਬਰ ਪਿ੍ੰਸੀਪਲ ਸੰਦੀਪ ਕੌਰ ਢਿੱਲੋਂ ਦੀ ਨਵ-ਪ੍ਰਕਾਸ਼ਿਤ ਪੁਸਤਕ 'ਦਿਲ ਦੇ ਆਰ ਪਾਰ' ਲੋਕ ਅਰਪਣ <br/>
Ad Position 24