ਤਰਨ ਤਾਰਨ, 2 ਮਾਰਚ (ਪਰਮਜੀਤ ਜੋਸ਼ੀ)-ਹੋਲੀ ਰੰਗਾਂ ਦਾ ਤਿਉਹਾਰ ਹੈ, ਇਸ 'ਚ ਬੱਚੇ ਰੰਗਾਂ ਨਾਲ ਹੋਲੀ ਖੇਡਦੇ ਹਨ | ਬਾਜ਼ਾਰਾਂ 'ਚ 2 ਕਿਸਮ ਦੇ ਰੰਗ ਮਿਲਦੇ ਹਨ ਸਿੰਥੈਟਿਕ ਅਤੇ ਨੈਚਰੁਲ ਰੰਗ | ਸਾਨੂੰ ਬੱਚਿਆਂ ਨੂੰ ਸਿੰਥੈਟਿਕ ਰੰਗਾਂ ਤੋਂ ਬਚਾਉਣਾ ਚਾਹੀਦਾ ਹੈ ਕਿਉਂਕਿ ਬੱਚਿਆਂ ਲਈ ਇਹ ਰੰਗ ਬਹੁਤ ਹਾਨੀਕਾਰਕ ਹੁੰਦੇ ਹਨ | ਇਹ ਜਾਣਕਾਰੀ ਬੱਚਿਆਂ ਦੇ ਸਪੈਸ਼ਲਿਸਟ ਡਾਕਟਰ ਸੁਪਿ੍ਯਾ ਨੇ ਰੰਧਾਵਾ ਕਲੀਨਿਕ ਸਾਹਮਣੇ ਬਿਜਲੀ ਘਰ ਨਜ਼ਦੀਕ ਪਾਸੀ ਮੈਡੀਕਲ ਤਰਨ ਤਾਰਨ ਵਿਖੇ ਗੱਲਬਾਤ ਦੌਰਾਨ ਦਿੱਤੀ | ਉਨ੍ਹਾਂ ਦੱਸਿਆ ਕਿ ਬਾਜਾਰਾਂ ਵਿਚ ਜੋ ਰੰਗ ਮਿਲਦੇ ਹਨ ਉਨ੍ਹਾਂ ਵਿਚ ਕਈ ਪ੍ਰਕਾਰ ਦੇ ਹਾਨੀਕਾਰਕ ਕੈਮੀਕਲ ਹੁੰਦੇ ਹਨ, ਜੋ ਕਿ ਸਾਡੇ ਬੱਚਿਆਂ ਦੇ ਚਮੜੀ ਅਤੇ ਸਿਹਤ ਲਈ ਠੀਕ ਨਹੀ ਹੁੰਦੇ | ਸਿੰਥੈਟਿਕ ਰੰਗਾਂ 'ਚ ਸਲਾਈਡ, ਆਕਸਾਈਡ, ਸਿਲਿਕਾ, ਕਾਪਰ ਸਲਫੇਟ, ਐਸਬੈਸਟਸ ਆਦਿ ਕੈਮੀਕਲ ਮਿਲਾਏ ਜਾਂਦੇ ਹਨ ਜੋ ਬੱਚਿਆਂ ਦੀ ਚਮੜੀ, ਵਾਲਾਂ ਅਤੇ ਅੱਖਾਂ ਲਈ ਹਾਨੀਕਾਰਕ ਹਨ, ਇਸ ਲਈ ਬੱਚਿਆਂ ਨੂੰ ਸਿੰਥੈਟਿਕ ਰੰਗਾਂ ਤੋਂ ਬਚਾਉਣਾ ਚਾਹੀਦਾ ਹੈ ਤਾਂ ਕਿ ਉਨ੍ਹਾਂ ਨੂੰ ਇਨ੍ਹਾਂ ਰੰਗਾਂ ਤੋਂ ਹੋਣ ਵਾਲੇ ਨੁਕਸਾਨ ਤੋਂ ਬਚਾਇਆ ਜਾ ਸਕੇ |