ਤਰਨ ਤਾਰਨ, 3 ਮਾਰਚ (ਪਰਮਜੀਤ ਜੋਸ਼ੀ)- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਕਾਰ ਸਵਾਰ ਨੂੰ ਕਾਬੂ ਕਰਕੇ ਉਸ ਪਾਸੋਂ ਇਕ ਪਿਸਟਲ 32 ਬੋਰ ਸਮੇਤ 3 ਕਾਰਤੂਸ ਬਰਾਮਦ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਏ.ਐੱਸ.ਆਈ. ਰੁਪਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ਸਮੇਤ ਕਾਜੀਕੋਟ ਲਿੰਕ ਰੋੜ ਨਜ਼ਦੀਕ ਰੋਹੀ ਵਿਖੇ ਨਾਕਾਬੰਦੀ ਦੌਰਾਨ ਇਕ ਵਰਨਾ ਕਾਰ ਨੰਬਰ ਪੀ.ਬੀ. 46 ਏ.ਕੇ 5158 ਆਉਂਦੀ ਦਿਖਾਈ ਦਿੱਤੀ, ਜਿਸ ਵਿਚ ਕਾਰ ਸਵਾਰ ਵਿਅਕਤੀ ਵਲੋ ਪੁਲਿਸ ਪਾਰਟੀ ਨੂੰ ਅੱਗੇ ਖੜਾ ਦੇਖ ਕੇ ਕਾਰ ਨੂੰ ਭਜਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਪੁਲਿਸ ਨੇ ਕਾਰ ਨੂੰ ਰੋਕ ਲਿਆ ਅਤੇ ਕਾਰ ਵਿਚ ਸਵਾਰ ਵਿਅਕਤੀ ਦੀ ਜਦੋਂ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ ਇਕ ਪਿਸਟਲ 30 ਬੋਰ ਸਮੇਤ 3 ਕਾਰਤੂਸ ਬਰਾਮਦ ਹੋਏ ਹਨ | ਉਨ੍ਹਾਂ ਕਿਹਾ ਕਿ ਕਾਬੂ ਕੀਤੇ ਕਾਰ ਸਵਾਰ ਦੀ ਪਛਾਣ ਜੋਗਿੰਦਰ ਸਿੰਘ ਪੁੱਤਰ ਲੇਟ ਸੁਖਚੈਨ ਸਿੰਘ ਵਾਸੀ ਕਾਜੀਕੋਟ ਗਲੀ ਅਜੀਤ ਸਿੰਘ ਡੇਅਰੀ ਵਾਲੀ ਤਰਨ ਤਾਰਨ ਵਜੋਂ ਹੋਈ ਹੈ, ਜਿਸ ਖਿਲਾਫ਼ ਥਾਣਾ ਸਿਟੀ ਵਿਖੇ ੱਸਲਾ ਐਕਟ ਅਤੇ ਹੋਰਨਾਂ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |