22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਡੀ. ਏ. ਵੀ. ਪਬਲਿਕ ਸਕੂਲ ਵਿਖੇ ਹੋਲੀ ਦਾ ਜਸ਼ਨ ਮਨਾਇਆ <br/>

Ad Position 21
No active advertisement
ਅਜੀਤ ਡੈਸਕ 04-03-2026
ਅੰਮਿ੍ਤਸਰ, 3 ਮਾਰਚ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਪਬਲਿਕ ਸਕੂਲ ਨੇ ਸਵੇਰ ਦੀ ਸਭਾ ਦੌਰਾਨ ਬਹੁਤ ਉਤਸ਼ਾਹ ਅਤੇ ਖ਼ੁਸ਼ੀ ਨਾਲ ਹੋਲੀ ਦਾ ਜਸ਼ਨ ਮਨਾਇਆ | ਸਕੂਲ ਦੇ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਨੇ ਵਿਦਿਆਰਥੀਆਂ ਨੂੰ ਹੋਲੀ ਦੀਆਂ ਨਿੱਘੀਆ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਆਪਣੇ ਰੋਜ਼ਾਨਾ ਜੀਵਨ 'ਚ ਦਿਆਲਤਾ, ਮੁਆਫ਼ੀ, ਸਤਿਕਾਰ, ਸਾਕਾਰਤਮਕਤਾ ਅਤੇ ਏਕਤਾ ਵਰਗੀਆਂ ਕਦਰਾਂ-ਕੀਮਤਾਂ ਨੂੰ ਅਪਨਾਉਣ ਲਈ ਉਤਸ਼ਾਹਿਤ ਕੀਤਾ, ਜੋ ਰੰਗਾਂ ਦੇ ਤਿਉਹਾਰ ਦੀ ਅਸਲ ਭਾਵਨਾ ਨੂੰ ਦਰਸਾਉਂਦੇ ਹਨ | ਇਹ ਜਸ਼ਨ ਦੀ ਸਮਾਪਤੀ ਸਕੂਲ ਦੇ ਪਿ੍ੰਸੀਪਲ ਡਾ. ਪੱਲਵੀ ਸੇਠੀ ਨੇ ਹੋਲੀ ਦੇ ਮੌਕੇ 'ਤੇ ਆਪਣੀਆਂ ਦਿਲੋਂ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਵਿਦਿਆਰਥੀਆਂ ਨੂੰ ਇਸ ਤਿਉਹਾਰ ਨੂੰ ਪਿਆਰ ਅਤੇ ਜ਼ਿੰਮੇਵਾਰੀ ਨਾਲ ਮਨਾਉਣ, ਵਿਭਿੰਨਤਾ ਦਾ ਸਤਿਕਾਰ ਕਰਨ ਅਤੇ ਸਦਭਾਵਨਾ ਅਤੇ ਹਮਦਰਦੀ ਦੀਆਂ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਣ ਲਈ ਉਤਸ਼ਾਹਿਤ ਕੀਤਾ ਜੋ ਹੋਲੀ ਦਾ ਪ੍ਰਤੀਕ ਹੈ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਰੋਡਵੇਜ਼ ਟਰਾਂਸਪੋਰਟ ਵਰਕਰਜ਼ ਯੂਨੀਅਨ ਏਟਕ ਵਲੋਂ ਸੂਬਾ ਪੱਧਰੀ ਰੋਸ ਰੈਲੀ 7 ਮਾਰਚ ਨੂੰ ਪੱਟੀ ਵਿਖੇ- ਦੀਦਾਰ ਮੰਡ... ਅਗਲੀ ਖ਼ਬਰ ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੁਮੈਨ ਨੇ ਆਫ਼ਤ ਪ੍ਰਬੰਧਨ ਸਿਖਲਾਈ ਕੈਂਪ 'ਚ ਲਿਆ ਹਿੱਸਾ <br/>
Ad Position 24