22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਸਫਾਈ ਮੁਲਾਜ਼ਮਾਂ ਦੇ ਹਾਦਸੇ ਸਮੇਂ ਐੱਸ.ਸੀ./ਐੱਸ.ਟੀ. ਅਤੇ ਐੱਮ. ਐੱਸ. 2013 ਐਕਟ ਲਗਾਇਆ ਜਾਵੇ : ਹਰਦੀਪ ਗਿੱਲ <br/>

Ad Position 21
No active advertisement
ਅਜੀਤ ਡੈਸਕ 04-03-2026
ਜੰਡਿਆਲਾ ਗੁਰੂ, 3 ਮਾਰਚ (ਹਰਜਿੰਦਰ ਸਿੰਘ ਕਲੇਰ)-ਸਫਾਈ ਕਰਮਚਾਰੀਆਂ ਦੀ ਮੌਤ ਹੋਣ ਦੀ ਸੂਰਤ 'ਚ ਐੱਸ.ਸੀ./ਐੱਸ.ਟੀ. ਅਤੇ ਐੱਮ.ਐੱਸ. 2013 ਐਕਟ ਲਗਾਇਆ ਜਾਵੇ | ਇਹ ਹਦਾਇਤ ਕੌਮੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਮੁੰਬਈ ਵਿਖੇ ਮੁੰਬਈ ਨਗਰ ਨਿਗਮ, ਮਹਾਂਰਾਸ਼ਟਰ ਦੀਆਂ ਵੱਖ-ਵੱਖ ਨਗਰ ਪਾਲਿਕਾਵਾਂ, ਸਮਾਜਿਕ ਭਲਾਈ ਦੇ ਸੂਬਾ ਅਧਿਕਾਰੀਆਂ, ਪੁਲਿਸ ਪ੍ਰਸ਼ਾਸਨ ਨਾਲ ਮੀਟਿੰਗ ਦੌਰਾਨ ਕੀਤੀ | ਪ੍ਰੈਸ ਨੂੰ ਜਾਰੀ ਬਿਆਨ ਰਾਹੀਂ ਉਨ੍ਹਾਂ ਦੱਸਿਆ ਕਿ ਮਹਾਂਰਾਸ਼ਟਰ ਦੌਰੇ ਦੌਰਾਨ ਉਨ੍ਹਾਂ ਸਫਾਈ ਕਰਮਚਾਰੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਤੁਰੰਤ ਨਿਪਟਾਰੇ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਤੇ ਨਿਰਧਾਰਿਤ ਸਮੇਂ ਅੰਦਰ ਸ਼ਿਕਾਇਤਾਂ ਦਾ ਹੱਲ ਕਰਕੇ ਕਮਿਸ਼ਨ ਨੂੰ ਸੂਚਿਤ ਕਰਨ ਲਈ ਕਿਹਾ | ਪਵਈ ਇਲਾਕੇ ਵਿਚ ਸੇਫਟੀ ਟੈਂਕ ਦੀ ਸਫਾਈ ਕਰਦੇ ਸਮੇਂ ਤਿੰਨ ਸਫਾਈ ਕਰਮਚਾਰੀਆਂ ਦੀ ਮੌਤ ਮਗਰੋਂ ਮੁਆਵਜ਼ੇ ਵਿਚ ਦੇਰੀ ਸੰਬੰਧੀ ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਨੂੰ ਪਹਿਲਾਂ ਦਰਜ ਕੀਤੀ ਐੱਫ.ਆਈ.ਆਰ. ਵਿਚ ਐੱਸ.ਸੀ./ਐੱਸ.ਟੀ. ਅਤੇ ਐੱਮ.ਐੱਸ. ਐਕਟ ਸ਼ਾਮਿਲ ਕਰਨ ਦੇ ਹੁਕਮ ਦਿੱਤੇ | ਇਸਦੇ ਨਾਲ ਹੀ ਸੰਬੰਧਿਤ ਕੰਪਨੀ ਨੂੰ ਪ੍ਰਤੀ ਪੀੜਤ 30 ਲੱਖ ਰੁਪਏ ਮੁਆਵਜ਼ਾ ਤੁਰੰਤ ਦੇਣ ਲਈ ਕਿਹਾ ਗਿਆ | ਇਸ ਤੋਂ ਇਲਾਵਾ ਸਫਾਈ ਕਰਮਚਾਰੀਆਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਅਤੇ ਉਨ੍ਹਾਂ ਦੇ ਸਮਾਜਿਕ ਤੇ ਆਰਥਿਕ ਵਿਕਾਸ ਲਈ ਕਈ ਹੋਰ ਮਹੱਤਵਪੂਰਨ ਮਸਲਿਆਂ 'ਤੇ ਵੀ ਵਿਚਾਰ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਧਾਲੀਵਾਲ ਵਲੋਂ ਸੜਕ ਹਾਦਸੇ 'ਚ ਜਾਨ ਗਵਾਉਣ ਵਾਲੇ ਨੌਜਵਾਨ ਦੇ ਪਰਿਵਾਰ ਨੂੰ ਸਹਾਇਤਾ ਰਾਸ਼ੀ ਦਾ ਚੈੱਕ ਭੇਟ <br/... ਅਗਲੀ ਖ਼ਬਰ ਸਾਬਕਾ ਵਿਧਾਇਕ ਕਿਰਪਾਲ ਸਿੰਘ ਰੰਧਾਵਾ ਦੀ ਯਾਦ 'ਚ ਕਰਵਾਏ ਸੱਭਿਆਚਾਰਕ ਮੇਲੇ ਵਿਚ ਪੁੱਜੀਆਂ ਸਮੂਹ ਸੰਗਤਾਂ ਦਾ ਤਹਿ ਦਿਲੋਂ...
Ad Position 24