22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਰਮਨਜੀਤ ਸਿੰਘ ਸਿੱਕੀ ਦੀ ਹਲਕੇ 'ਚ ਹਰਮਨ ਪਿਆਰਤਾ ਦਿਨੋਂ ਦਿਨ ਵਧ ਰਹੀ ਹੈ : ਪੱਖੋਕੇ <br/>

Ad Position 21
No active advertisement
ਅਜੀਤ ਡੈਸਕ 04-03-2026
ਜੰਡਿਆਲਾ ਗੁਰੂ, 3 ਮਾਰਚ (ਹਰਜਿੰਦਰ ਸਿੰਘ ਕਲੇਰ)-ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀ ਹਰਮਨ ਪਿਆਰਾਤਾ ਹਲਕੇ 'ਚ ਦਿਨੋਂ ਦਿਨ ਵੱਧ ਰਹੀ ਹੈ | ਇਹ ਪ੍ਰਗਟਾਵਾ ਕਰਦਿਆਂ ਸੂਬਾ ਮੀਤ ਪ੍ਰਧਾਨ ਰਾਜਬੀਰ ਸਿੰਘ ਪੱਖੋਕੇ ਨੇ ਕਿਹਾ ਕਿ ਸਿੱਕੀ ਸਾਹਿਬ ਹਰ ਵੇਲੇ ਹਲਕੇ ਵਿਚ ਹਾਜ਼ਰ ਰਹਿੰਦੇ ਹਨ ਅਤੇ ਹਰ ਵਿਅਕਤੀ ਦੇ ਦੁੱਖ-ਸੁੱਖ ਵਿਚ ਭਾਈਵਾਲ ਬਣਦੇ ਹਨ | ਸਿੱਕੀ ਸਾਹਿਬ ਦੀ ਧਾਰਮਿਕ ਭਾਵਨਾ ਬਾਰੇ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਇਹ ਇਕੋ-ਇਕ ਐੱਮ.ਐੱਲ.ਏ. ਸਨ ਜਿਨ੍ਹਾਂ ਨੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਦੌਰਾਨ ਤੁਰੰਤ ਅਸਤੀਫਾ ਦੇ ਕੇ ਸੰਗਤਾਂ ਨਾਲ ਖੜ੍ਹੇ ਹੋਣ ਦਾ ਸਬੂਤ ਦਿੱਤਾ ਸੀ | ਉਨ੍ਹਾਂ ਦੱਸਿਆ ਕਿ ਸਿੱਕੀ ਸਾਹਿਬ ਜ਼ਮੀਨੀ ਪੱਧਰ 'ਤੇ ਕੰਮ ਕਰਨ ਵਾਲੇ ਆਗੂ ਹਨ ਅਤੇ ਹਲਕੇ ਦੀ ਸੰਗਤ 2027 ਦੀ ਚੋਣਾਂ ਦੀ ਬੇਸਬਰੀ ਨਾਲ ਉਡੀਕ ਕਰ ਰਹੀ ਹੈ | ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਸਿੱਕੀ ਸਾਹਿਬ ਵੱਡੇ ਫਰਕ ਨਾਲ ਚੋਣ ਜਿੱਤਣਗੇ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਮੁਸੀਬਤ ਦੌਰਾਨ ਖਾੜੀ ਦੇਸ਼ਾਂ 'ਚ ਫਸੇ ਵਿਅਕਤੀਆਂ ਦੇ ਪਰਿਵਾਰਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ-ਧ... ਅਗਲੀ ਖ਼ਬਰ ਵਿਧਾਇਕ ਧਾਲੀਵਾਲ ਵਲੋਂ ਸੜਕ ਹਾਦਸੇ 'ਚ ਜਾਨ ਗਵਾਉਣ ਵਾਲੇ ਨੌਜਵਾਨ ਦੇ ਪਰਿਵਾਰ ਨੂੰ ਸਹਾਇਤਾ ਰਾਸ਼ੀ ਦਾ ਚੈੱਕ ਭੇਟ <br/...
Ad Position 24