22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਪੰਜਾਬ ਸਰਕਾਰ ਮੁਸੀਬਤ ਦੌਰਾਨ ਖਾੜੀ ਦੇਸ਼ਾਂ 'ਚ ਫਸੇ ਵਿਅਕਤੀਆਂ ਦੇ ਪਰਿਵਾਰਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ-ਧਾਲੀਵਾਲ <br/>

Ad Position 21
No active advertisement
ਅਜੀਤ ਡੈਸਕ 04-03-2026
ਅਜਨਾਲਾ, 3 ਮਾਰਚ ( ਗੁਰਪ੍ਰੀਤ ਸਿੰਘ ਢਿੱਲੋਂ)-ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਤਹਿਤ ਪੰਜਾਬ ਸਰਕਾਰ ਨੇ ਮੱਧ ਪੂਰਬ ਦੇ ਕੁਝ ਹਿੱਸਿਆਂ ਵਿੱਚ ਵਧ ਰਹੇ ਤਣਾਅ ਕਾਰਨ ਉੱਥੇ ਫਸੇ ਪੰਜਾਬੀਆਂ ਦੀ ਸਹਾਇਤਾ ਲਈ ਦਿਨ-ਰਾਤ ਕਾਰਜਸ਼ੀਲ ਹੈਲਪਲਾਈਨ ਜਾਰੀ ਕੀਤੀ ਹੈ | ਪੀੜਤ ਪਰਿਵਾਰ ਤੁਰੰਤ ਸਹਾਇਤਾ ਲਈ 0172 2260042, 0172 2260043 'ਤੇ ਕਾਲ ਕਰ ਸਕਦੇ ਹਨ ਜਾਂ ਵਟਸਅੱਪ ਨੰਬਰ +91 94787 79112 'ਤੇ ਮੈਸੇਜ ਭੇਜ ਸਕਦੇ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਸੂਬਾ ਸਰਕਾਰ ਖਾੜੀ ਮੁਲਕਾਂ ਵਿਚ ਪੰਜਾਬੀਆਂ ਦੀ ਸੁਰੱਖਿਅਤ ਅਤੇ ਜਲਦ ਵਾਪਸੀ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਨਾਲ ਲਗਾਤਾਰ ਗੱਲਬਾਤ ਕਰ ਰਹੀ ਹੈ ਅਤੇ ਪੰਜਾਬ ਸਰਕਾਰ ਵਲੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਹਰ ਸੰਭਵ ਯਤਨ ਕੀਤੇ ਜਾਣਗੇ | ਮੱਧ ਪੂਰਬ ਵਿਚ ਜੰਗ ਕਾਰਨ ਫਸੇ ਪੰਜਾਬੀਆਂ ਦੇ ਪੀੜਤ ਪਰਿਵਾਰਾਂ ਨੂੰ ਪੰਜਾਬ ਸਰਕਾਰ ਵਲੋਂ ਪੂਰਨ ਸਹਾਇਤਾ ਦਾ ਭਰੋਸਾ ਦਿੰਦਿਆਂ ਵਿਧਾਇਕ ਧਾਲੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਫਸੇ ਹੋਏ ਲੋਕਾਂ ਦੀ ਸੁਰੱਖਿਅਤ ਅਤੇ ਜਲਦ ਵਾਪਸੀ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਨਾਲ ਲਗਾਤਾਰ ਗੱਲਬਾਤ ਕਰ ਰਹੀ ਹੈ | ਉਨ੍ਹਾਂ ਆਸ ਪ੍ਰਗਟਾਈ ਕਿ ਕੇਂਦਰ ਸਰਕਾਰ ਜੰਗ ਪ੍ਰਭਾਵਿਤ ਖਾੜੀ ਦੇਸ਼ਾਂ ਵਿਚ ਫਸੇ ਸਾਰੇ ਲੋਕਾਂ ਦੀ ਮਦਦ ਲਈ ਤੁਰੰਤ ਲੋੜੀਂਦੇ ਕਦਮ ਚੁੱਕੇਗੀ |

Ad Position 22
No active advertisement
ਪਿਛਲੀ ਖ਼ਬਰ ਕਿਸਾਨ ਯੋਜਨਾ ਦਾ ਲਾਭ ਲੈਣ ਲਈ ਰਜਿਸਟ੍ਰੇਸ਼ਨ ਕਰਾਉਣੀ ਲਾਜ਼ਮੀ-ਡਾ. ਨਵਤੇਜ <br/> ਅਗਲੀ ਖ਼ਬਰ ਰਮਨਜੀਤ ਸਿੰਘ ਸਿੱਕੀ ਦੀ ਹਲਕੇ 'ਚ ਹਰਮਨ ਪਿਆਰਤਾ ਦਿਨੋਂ ਦਿਨ ਵਧ ਰਹੀ ਹੈ : ਪੱਖੋਕੇ <br/>
Ad Position 24