22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਅੰਮਿ੍ਤ ਸੰਚਾਰ, 40 ਪ੍ਰਾਣੀ ਗੁਰੂ ਵਾਲੇ ਬਣੇ <br/>

Ad Position 21
No active advertisement
ਅਜੀਤ ਡੈਸਕ 04-03-2026
ਬਾਬਾ ਬਕਾਲਾ ਸਾਹਿਬ, 3 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਵਿਖੇ ਅੰਮਿ੍ਤ ਸੰਚਾਰ ਕਰਵਾਇਆ ਗਿਆ, ਜਿਸ ਵਿਚ 40 ਪ੍ਰਾਣੀ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੇ | ਇਸ ਮੌਕੇ ਪੰਜ ਪਿਆਰਿਆਂ ਨੇ ਅੰਮਿ੍ਤ ਪਾਣ ਕਰਾਉਣ ਪਿਛੋਂ ਪ੍ਰਾਣੀਆਂ ਨੂੰ ਗੁਰਮਤਿ ਰਹਿਤ ਮਰਯਾਦਾ ਤੋਂ ਜਾਣੂ ਕਰਵਾਇਆ | ਇਸ ਮੌੌਕੇ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ ਅਤੇ ਭਾਈ ਹਰਦੇਵ ਸਿੰਘ ਹੈੱਡ ਗ੍ਰੰਥੀ ਨੇ ਅੰਮਿ੍ਤ ਪਾਣ ਕਰਨ ਵਾਲੇ ਪ੍ਰਾਣੀਆਂ ਨੂੰ ਗੁਰੂ ਕੇ ਲੜ ਲੱਗਣ ਲਈ ਵਧਾਈ ਦਿੱਤੀ ਅਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਨੌਜਵਾਨਾਂ ਨੂੰ ਪਤਿਤਪੁਣੇ ਤੋਂ ਰੋਕਣ ਲਈ ਅਤੇ ਗੁਰਬਾਣੀ ਵਿਰਸੇ ਨਾਲ ਜੋੜਣ ਲਈ ਅੰਮਿ੍ਤ ਛਕਕੇ ਗੁਰੂ ਵਾਲੇ ਬਣੋ | ਇਸ ਮੌਕੇ ਐਡੀਸ਼ਨਲ ਮੈਨੇਜਰ ਬਲਜੀਤ ਸਿੰਘ ਕੰਗ, ਮੈਨੇਜਰ ਭਾਈ ਸ਼ੇਰ ਸਿੰਘ, ਮੀਤ ਮੈਨੇਜਰ ਭਾਈ ਜਗਤਾਰ ਸਿੰਘ, ਅਮਰਜੀਤ ਸਿੰਘ ਅਕਾਊਟੈਂਟ, ਜਰਮਨਜੀਤ ਸਿੰਘ ਜਲਾਲ ਉਸਮਾ, ਹਰਭਿੰਦਰ ਸਿੰਘ ਧਾਰੋਵਾਲੀ, ਗੁਰਭੇਜ ਸਿੰਘ ਸਰਾਂ, ਜਗਤਾਰ ਸਿੰਘ ਬਹਾਦਰਪੁਰ, ਸਤਨਾਮ ਸਿੰਘ, ਤੇਜਿੰਦਰ ਸਿੰਘ ਬੱਲ ਸਠਿਆਲਾ, ਨਿਰਮਲ ਸਿੰਘ, ਜਸਵਿੰਦਰ ਸਿੰਘ ਕਾਲਾ, ਮੰਗਦੀਪ ਸਿੰਘ, ਹਰਪ੍ਰੀਤ ਸਿੰਘ ਆਨੰਦ, ਮਨਿੰਦਰ ਸਿੰਘ ਭੁੱਲਰ, ਲਖਵਿੰਦਰ ਸਿੰਘ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਦਾਕਾਰਾ ਤੇਜਿੰਦਰ ਕੌਰ ਹੀਰ ਨਾਲ ਰੂਬਰੂ ਸਮਾਗਮ ਤੇ ਕਵੀ ਦਰਬਾਰ <br/> ਅਗਲੀ ਖ਼ਬਰ ਬਾਬਾ ਪੱਲ੍ਹਾ ਜੀ ਬੁਤਾਲਾ ਵਿਖੇ ਸਾਲਾਨਾ ਜੋੜ ਮੇਲੇ ਮੌਕੇ ਨਗਰ ਕੀਰਤਨ ਸਜਾਇਆ <br/>
Ad Position 24