22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਦਸਮੇਸ਼ ਸਕੂਲ ਬਾਬਾ ਬਕਾਲਾ ਸਾਹਿਬ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ : ਕੁਲਬੀਰ ਸਿੰਘ ਮਾਨ, ਪਿ੍ੰ: ਹਰਵਿੰਦਰ ਕੌਰ <br/>

Ad Position 21
No active advertisement
ਅਜੀਤ ਡੈਸਕ 04-03-2026
ਬਾਬਾ ਬਕਾਲਾ ਸਾਹਿਬ, 3 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-ਦਸੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬਾਬਾ ਬਕਾਲਾ ਸਾਹਿਬ ਵਿਦਿਆਰਥੀਆਂ ਦੇ ਸਰਵਪੱੱਖੀ ਵਿਕਾਸ ਲਈ ਹਮੇਸ਼ਾ ਉੱਤਮ ਸਿੱਖਿਆ ਅਤੇ ਆਧੁਨਿਕ ਸੁਵਿਧਾਵਾਂ ਪ੍ਰਦਾਨ ਕਰਨ ਵਾਲੀ ਮੋਹਰੀ ਸੰਸਥਾ ਹੈ | ਵਿਦਿਆਰਥੀਆਂ ਦੀ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਨਵੀਆਂ ਗਤੀਵਿਧੀਆਂ ਸ਼ੁਰੂ ਕਰਨ ਜਾ ਰਹੇ ਹਾਂ, ਜੋ ਕਿ ਪੜ੍ਹਾਈ ਅਤੇ ਖੇਡਾਂ ਨਾਲ ਸੰਬੰਧਿਤ ਹੋਣਗੀਆਂ, ਇਸ ਦਾ ਮਕਸਦ ਬੱੱਚਿਆਂ ਦੀ ਸਰੀਰਿਕ ਅਤੇ ਮਾਨਸਿਕ ਤੰਦਰੁਸਤੀ ਨੂੰ ਹੋਰ ਮਜ਼ਬੂਤ ਕਰਨਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਐੱਮ. ਡੀ. ਕੁਲਬੀਰ ਸਿੰਘ ਮਾਨ ਅਤੇ ਪਿ੍ੰ: ਹਰਵਿੰਦਰ ਕੌਰ ਨੇ ਦੱਸਿਆ ਕਿ 5 ਮਾਰਚ ਨੂੰ ਸਾਲਾਨਾ ਨਤੀਜਾ ਘੋਸ਼ਿਤ ਕਰਨ ਲਈ ਇਕ ਸ਼ਾਨਦਾਰ ਸਮਾਰੋਹ ਸਕੂਲ ਕੰਪਲੈਕਸ ਵਿਖੇ ਕਰਵਾਇਆ ਜਾ ਰਿਹਾ ਹੈ, ਜੋ ਕਿ ਇਹ ਦਿਨ ਵਿਦਿਆਰਥੀਆਂ ਦੀ ਸਾਲ ਭਰ ਦੀ ਕਠਿਨ ਮਿਹਨਤ, ਅਨੁਸ਼ਾਸਨ ਅਤੇ ਲਗਨ ਦਾ ਜਸ਼ਨ ਹੋਵੇਗਾ | ਇਸ ਮੌਕੇ ਅੱਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਇਨਾਮ, ਟਰਾਫੀਆਂ ਅਤੇ ਸਨਮਾਨ ਪੱਤਰਾਂ ਨਾਲ ਨਿਵਾਜਿਆ ਜਾਵੇਗਾ ਅਤੇ ਇਸ ਦੇ ਨਾਲ ਹੀ ਸਾਲਾਨਾ ਵੱਖ-ਵੱਖ ਗਤੀਵਿਧੀਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਬੱਚਿਆਂ ਨੂੰ ਵੀ ਮੰਚ 'ਤੇ ਵਿਸ਼ੇਸ਼ ਸਨਮਾਨ ਦਿੱਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਸਮੂਹ ਦਸ਼ਮੇਸ਼ ਪਰਿਵਾਰ ਵਲੋਂ ਸਾਰੇ ਵਿਦਿਆਰਥੀਆਂ ਦੇ ਚਮਕਦਾਰ ਭਵਿੱਖ ਲਈ ਅਰਦਾਸ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਦੇਰ ਸ਼ਾਮ ਟਰੱਕ ਵਲੋਂ ਫੇਟ ਮਾਰਨ ਨਾਲ ਵਿਅਕਤੀ ਦੀ ਦਰਦਨਾਕ ਮੌਤ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਹੀ ਲੋਕਾਂ ਦੀਆਂ ਉਮੀਦਾਂ 'ਤੇ ਖੜ੍ਹਾ ਰਹਿ ਸਕਦਾ-ਮਜੀਠੀਆ <br/>
Ad Position 24