30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਸ਼ਹੀਦ ਭਾਈ ਅਮਰੀਕ ਸਿੰਘ ਦੀ ਯਾਦ 'ਚ ਮੇਲੇ ਸੰਬੰਧੀ ਅਖੰਡ ਪਾਠਾਂ ਦੀ ਆਰੰਭਤਾ ਹੋਈ <br/>

Ad Position 21
No active advertisement
ਅਜੀਤ ਡੈਸਕ 06-03-2026
ਖੇਮਕਰਨ, 5 ਮਾਰਚ (ਰਾਕੇਸ਼ ਕੁਮਾਰ ਬਿੱਲਾ)-ਸੰਨ੍ਹ 1984 ਦੇ ਸਾਕਾ ਨੀਲਾ ਤਾਰਾ 'ਚ ਸਾਥੀਆਂ ਸਮੇਤ ਸ਼ਹੀਦ ਹੋਣ ਵਾਲੇ ਸ਼ਹੀਦ ਭਾਈ ਅਮਰੀਕ ਸਿੰਘ ਦੇ ਜਨਮ ਦਿਹਾੜੇ 'ਤੇ 6 ਮਾਰਚ ਨੂੰ ਗੁਰਦੁਆਰਾ ਖ਼ਾਲਸਾ ਦਰਬਾਰ ਪਿੰਡ ਭੂਰਾ ਕੋਹਨਾ ਵਿਖੇ ਮਨਾਏ ਜਾ ਰਹੇ ਜੋੜ ਮੇਲੇ ਦੇ ਸੰਬੰਧ 'ਚ ਅੱਜ ਗੁਰਦੁਆਰਾ ਸਾਹਿਬ ਵਿਖੇ ਅਖੰਡ ਪਾਠਾਂ ਦੀ ਆਰੰਭਤਾ ਕੀਤੀ ਗਈ | ਇਸ ਸਮੇਂ ਸਿੱਖ ਮਿਸ਼ਨਰੀ ਕਾਲਜ ਦੇ ਵਿਦਿਆਰਥੀਆਂ ਦੇ ਰਾਗੀ ਜਥੇ ਨੇ ਕੀਰਤਨ ਕੀਤਾ ਤੇ ਗੁਰਦੁਆਰੇ ਦੇ ਮੁੱਖ ਗ੍ਰੰਥੀ ਬਾਬਾ ਸੁਖਦੇਵ ਸਿੰਘ ਨੇ ਅਰਦਾਸ ਕੀਤੀ | ਮੇਲੇ ਦੇ ਪ੍ਰਬੰਧਕ ਮੈਂਬਰ ਸ਼੍ਰੋਮਣੀ ਕਮੇਟੀ ਭਾਈ ਮਨਜੀਤ ਸਿੰਘ ਨੇ ਦੱਸਿਆ ਕਿ ਅਖੰਡ ਪਾਠਾਂ ਦੇ ਭੋਗ ਮੇਲੇ ਵਾਲੇ ਦਿਨ 6 ਮਾਰਚ ਨੂੰ ਪੈਣਗੇ | ਮੇਲੇ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕ ਜਥੇ ਇਲਾਕੇ ਦੇ ਪਿੰਡ-ਪਿੰਡ ਜਾ ਕੇ ਗੁਰਦੁਆਰਾ ਸਾਹਿਬਾਨ 'ਚ ਧਾਰਮਿਕ ਦੀਵਾਨ ਸਜਾ ਕੇ ਸੰਗਤਾਂ ਨੂੰ ਮੇਲੇ 'ਚ ਸ਼ਾਮਿਲ ਹੋਣ ਸੰਬੰਧੀ ਬੇਨਤੀਆਂ ਕਰ ਰਹੇ ਹਨ | ਇਸ ਮੌਕੇ ਫੈਡਰੇਸ਼ਨ ਦੇ ਪ੍ਰਧਾਨ ਕੰਵਰ ਚੜਤ ਸਿੰਘ ਗਿੱਲ, ਸੂਬੇਦਾਰ ਗੁਰਚਰਨ ਸਿੰਘ, ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਸੁਖਦੇਵ ਸਿੰਘ ਡਿੱਪਟੀ ਤੇ ਭਾਈ ਹਰਭਜਨ ਸਿੰਘ ਮਨਾਵਾ, ਸੁਖਚੈਨ ਸਿੰਘ ਸੈਕਟਰੀ, ਹਰਜਿੰਦਰ ਸਿੰਘ ਯੂ.ਐਸ.ਏ., ਬੇਅੰਤ ਸਿੰਘ, ਬਿਕਰਮਜੀਤ ਸਿੰਘ, ਸਰਪੰਚ ਮਨਦੀਪ ਸਿੰਘ ਗਿੱਲ, ਗੁਰਪ੍ਰੀਤ ਸਿੰਘ ਨੰਬਰਦਾਰ ਜਸਵੰਤ ਸਿੰਘ ਆਦਿ ਪਿੰਡ ਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਆਗੂਆਂ ਨੇ ਟਰੰਪ ਅਤੇ ਨੇਤਨਯਾਹੂ ਦਾ ਪੁਤਲਾ ਫੂਕਿਆ <br/> ਅਗਲੀ ਖ਼ਬਰ ਆਮ ਆਦਮੀ ਪਾਰਟੀ ਦੀ ਅਮਰਕੋਟ ਰੈਲੀ ਭਲਕੇ-ਡਾਇਰੈਕਟਰ ਭੂਰਾ <br/>
Ad Position 24