30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਭਾਰਤ-ਅਮਰੀਕਾ ਵਪਾਰ ਸਮਝੌਤਾ ਕਰਕੇ ਮੋਦੀ ਸਰਕਾਰ ਨੇ ਦੇਸ਼ ਦੇ ਕਿਸਾਨਾਂ ਦੀ ਪਿੱਠ 'ਚ ਛੁਰਾ ਮਾਰਿਆ-ਸੋਨੀ

Ad Position 21
No active advertisement
ਅਜੀਤ ਡੈਸਕ 06-03-2026
ਤਰਨ ਤਾਰਨ, 5 ਮਾਰਚ (ਇਕਬਾਲ ਸਿੰਘ ਸੋਢੀ)-ਕੇਂਦਰ ਦੀ ਮੋਦੀ ਸਰਕਾਰ ਸ਼ੁਰੂ ਤੋਂ ਹੀ ਕਿਸਾਨ ਅਤੇ ਕਿਸਾਨੀ ਵਿਰੋਧੀ ਨੀਤੀਆਂ ਅਪਣਾ ਕੇ ਕਾਰਪੋਰੇਟ ਘਰਾਣਿਆਂ ਨੂੰ ਮਾਲੋ ਮਾਲ ਕਰਨ ਦੀਆਂ ਵਿਉਂਤਾਂ ਘੜਦੀ ਆ ਰਹੀ ਹੈ, ਕਿਉਂਕਿ ਪਹਿਲਾਂ ਮੋਦੀ ਸਰਕਾਰ ਨੇ ਕਾਲੇ ਖੇਤੀ ਕਾਨੂੰਨ ਬਣਾ ਕੇ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਦੀ ਕੋਸ਼ਿਸ਼ ਕੀਤੀ, ਪਰ ਅਸਫ਼ਲ ਰਹਿਣ 'ਤੇ ਹੁਣ ਮੋਦੀ ਸਰਕਾਰ ਨੇ ਭਾਰਤ-ਸੰਯੁਕਤ ਰਾਜ ਅਮਰੀਕਾ ਵਪਾਰਕ ਸਮਝੌਤਾ ਕਰਕੇ ਇਕ ਵਾਰ ਫਿਰ ਦੇਸ਼ ਦੇ ਕਿਸਾਨਾਂ ਦੀ ਪਿੱਠ 'ਚ ਛੁਰਾ ਮਾਰਿਆ ਹੈ | ਇਹ ਪ੍ਰਗਟਾਵਾ ਸਾਬਕਾ ਉੱਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ | ਜ਼ਿਲ੍ਹਾ ਕਾਂਗਰਸ ਕਮੇਟੀ ਤਰਨ ਤਾਰਨ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਦੀ ਅਗਵਾਈ 'ਚ ਸਥਾਨਕ ਕਾਂਗਰਸ ਭਵਨ ਵਿਖੇ ਹੋਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੋਨੀ ਨੇ ਕਿਹਾ ਕਿ ਮੋਦੀ ਸਰਕਾਰ ਦੇ ਨਾਦਰਸ਼ਾਹੀ ਫੈਸਲੇ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਹੁਕਮ ਨਾਲ ਦੇਸ਼ ਦੀ ਕਿਸਾਨੀ ਖਾਸ ਕਰਕੇ ਪੰਜਾਬ ਸੂਬਾ ਜੋ ਖੇਤੀ ਪ੍ਰਧਾਨ ਸੂੁਬਾ ਹੈ ਦੇ ਕਿਸਾਨਾਂ ਨੂੰ ਵੱਡੀ ਮਾਰ ਝੱਲਣੀ ਪਵੇਗੀ | ਇਸ ਮੌਕੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਦਿਆਂ ਸੋਨੀ ਅਤੇ ਭੁੱਲਰ ਨੇ ਕਿਹਾ ਕਿ ਚੋਣਾਂ ਸਮੇਂ ਔਰਤਾਂ ਨੂੰ ਹਰ ਮਹੀਨੇ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਭੱਤਾ ਦੇਣ ਦੇ ਵਾਅਦੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਵਾਅਦੇ ਤੋਂ ਭੱਜ ਚੁੱਕੀ ਹੈ, ਕਿਉਂਕਿ ਪੰਜਾਬ ਵਿਚ ਚਾਰ ਸਾਲ ਦਾ ਕਾਰਜਕਾਲ ਪੂਰਾ ਹੋਣ ਦੇ ਬਾਵਜੂਦ ਅਜੇ ਤੱਕ ਔਰਤਾਂ ਨੂੰ ਇਕ ਧੇਲਾ ਵੀ ਨਹੀਂ ਦਿੱਤਾ ਗਿਆ, ਜਿਸ ਕਰਕੇ ਔਰਤਾਂ ਨਾਲ 'ਆਪ' ਸਰਕਾਰ ਨੇ ਵੱਡੀ ਠੱਗੀ ਮਾਰੀ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਆਮ ਆਦਮੀ ਪਾਰਟੀ ਵਲੋਂ ਕੀਤੇ ਝੂਠ ਦੇ ਪ੍ਰਚਾਰ ਨੂੰ ਲੋਕਾਂ ਦੀ ਕਚਹਿਰੀ ਵਿਚ ਨੰਗਾ ਕੀਤਾ ਜਾਵੇਗਾ ਅਤੇ 'ਆਪ' ਦਾ ਅਸਲੀ ਚਿਹਰਾ ਲੋਕਾਂ ਸਾਹਮਣੇ ਲਿਆਂਦਾ ਜਾਵੇਗਾ | ਇਸ ਮੌਕੇ ਹਰਮਿੰਦਰ ਸਿੰਘ ਗਿੱਲ ਸਾਬਕਾ ਵਿਧਾਇਕ, ਚੇਅਰਮੈਨ ਜਗਤਾਰ ਸਿੰਘ ਬੁਰਜ, ਕਰਨਬੀਰ ਸਿੰਘ ਬੁਰਜ, ਲਖਵਿੰਦਰ ਸਿੰਘ ਲੱਕੀ ਪਾਗਲ, ਅੰਗਰੇਜ਼ ਸਿੰਘ ਖੱਬੇ, ਕਾਬਲ ਸਿੰਘ ਖੱਬੇ, ਗੁਰਵਿੰਦਰ ਸਿੰਘ ਬੌਬੀ ਤਖਤੂਚੱਕ, ਲੱਕੀ ਭੁੱਲਰ, ਗੁਰਬਾਜ ਸਿੰਘ ਗਿੱਲ ਕਾਜੀਕੋਟ, ਡਿੰਪੀ ਮਹੰਤ, ਜਸਪਾਲ ਸਿੰਘ ਪਾਲਾ, ਸੁਖਦੇਵ ਸਿੰਘ, ਚੇਅਰਮੈਨ ਅਵਤਾਰ ਸਿੰਘ ਤਨੇਜਾ, ਅਮਰੀਕ ਸਿੰਘ, ਜਸਬੀਰ ਸਿੰਘ, ਸੁਮਿਤ ਸਿੰਧੀ, ਬਾਊ ਬਸੰਤ ਲਾਲ ਟਰਾਂਸਪੋਰਟਰ, ਤਰਸੇਮ ਲਾਲ, ਮਲਕੀਤ ਸਿੰਘ ਮੀਤਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰ ਐਂਡ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਵਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ <br/> ਅਗਲੀ ਖ਼ਬਰ ਜੋਧਬੀਰ ਸਿੰਘ ਪੰਡੋਰੀ ਰਣ ਸਿੰਘ ਬਲਾਕ ਸੰਮਤੀ ਦੇ ਚੇਅਰਮੈਨ ਬਣੇਰਾਜਬੀਰ ਕੌਰ ਵਾਈਸ ਚੇਅਰਮੈਨ ਬਣੇ <br/>
Ad Position 24