ਤਰਨ ਤਾਰਨ, 5 ਮਾਰਚ (ਪਰਮਜੀਤ ਜੋਸ਼ੀ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22 ਬੀ., ਚੰਡੀਗੜ੍ਹ ਦੇ ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ, ਸੂਬਾ ਜਨਰਲ ਸਕੱਤਰ ਸੁਰਿੰਦਰ ਕੁਮਾਰ ਪੁਆਰੀ, ਸੂਬਾਈ ਆਗੂ ਬਲਕਾਰ ਵਲਟੋਹਾ, ਕਾਰਜ ਸਿੰਘ ਕੈਰੋਂ, ਸਰਬਜੀਤ ਸਿੰਘ ਪੁਰੀ, ਜਸਵੰਤ ਰਾਏ ਸ਼ਰਮਾ, ਭਵਾਨੀ ਫੇਰ ਅੰਮਿ੍ਤਸਰ, ਅੰਮਿ੍ਤਪਾਲ ਸਿੰਘ ਬਾਕੀਪੁਰ, ਕਲਾਸ ਫ਼ੋਰ ਗੌਰਮਿੰਟ ਇੰਪਲਾਈਜ ਯੂਨੀਅਨ ਪੰਜਾਬ ਦੇ ਆਗੂ ਜਸਵਿੰਦਰ ਪਾਲ ਉੱਘੀ, ਪੰਜਾਬ ਪੈਨਸ਼ਨਰਜ਼ ਯੂਨੀਅਨ ਦੇ ਆਗੂ ਸੱਤਿਆ ਪਾਲ ਗੁਪਤਾ, ਸੁੱਚਾ ਸਿੰਘ ਅਜਨਾਲਾ, ਸਵਰਨ ਸਿੰਘ ਤਰਨ ਤਾਰਨ, ਸਰਬਜੀਤ ਸਿੰਘ ਪੁਰੀ, ਬਲਰਾਜ ਸਿੰਘ ਭੰਗੂ, ਕੁਲਵੰਤ ਸਿੰਘ ਘੁਕੇਵਾਲੀ, ਪੀ.ਐਸ.ਈ.ਬੀ. ਇੰਪਲਾਇਜ਼ ਫੈਡਰੇਸ਼ਨ (ਏਟਕ), ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਗੰਡੀਵਿੰਡ ਨੇ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ ਯੂਨੀਅਨ (ਏਟਕ) ਵਲੋਂ ਭਗਵੰਤ ਮਾਨ ਸਰਕਾਰ ਦੀਆਂ ਪੰਜਾਬ ਦੀ ਸਰਕਾਰੀ ਟਰਾਂਸਪੋਰਟ ਨੂੰ ਤਬਾਹ ਕਰਨ ਵਾਲੀਆਂ ਨੀਤੀਆਂ ਦੇ ਖਿਲਾਫ ਆਪਣਾ ਰੋਸ ਪ੍ਰਗਟ ਕਰਨ ਲਈ 7 ਮਾਰਚ ਨੂੰ ਟਰਾਂਸਪੋਰਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਦੇ ਵਿਧਾਨ ਸਭਾ ਹਲਕਾ ਪੱਟੀ ਵਿਖੇ ਸੂਬਾ ਪੱਧਰੀ ਰੈਲੀ ਅਤੇ ਮੁਜ਼ਾਹਰਾ ਕਰਨ ਦੇ ਐਕਸ਼ਨ ਦੀ ਪੁਰਜ਼ੋਰ ਹਮਾਇਤ ਕਰਦੇ ਹੋਏ ਇਸ ਐਕਸ਼ਨ ਵਿਚ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਹੈ |