30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਬਲਾਕ ਸੰਮਤੀ ਪੱਟੀ ਦੇ ਦਿਲਬਾਗ ਸਿੰਘ ਬਣੇ ਚੇਅਰਮੈਨ ਅਤੇ ਲਕਸ਼ਮੀ ਵਾਈਸ ਚੇਅਰਮੈਨ <br/>

Ad Position 21
No active advertisement
ਬਲਾਕ ਸੰਮਤੀ ਪੱਟੀ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਹੋਈ ਨਿਯੁਕਤੀ ਮੌਕੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੇ ਹੋਰ | ਤਸਵੀਰ: ਖਹਿਰਾ <br/> 06-03-2026
ਪੱਟੀ, 5 ਮਾਰਚ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)-ਬਲਾਕ ਸੰਮਤੀ ਪੱਟੀ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਹੋਈ ਚੋਣ ਦੌਰਾਨ ਦਿਲਬਾਗ ਸਿੰਘ ਸੰਧੂ ਨੂੰ ਚੇਅਰਮੈਨ ਅਤੇ ਲਕਸ਼ਮੀ ਨੂੰ ਵਾਈਸ ਚੇਅਰਮੈਨ ਦੀ ਜਿੰਮੇਵਾਰੀ ਸੌਂਪੀ ਗਈ | ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੋਹਾਂ ਦੀ ਤਾਜਪੋਸ਼ੀ ਕਰਦੇ ਹੋਏ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਉਮੀਦ ਜਤਾਈ ਕਿ ਨਵੀਂ ਟੀਮ ਪੱਟੀ ਹਲਕੇ ਦੇ ਵਿਕਾਸ ਲਈ ਮਿਲਜੁਲ ਕੇ ਕੰਮ ਕਰੇਗੀ | ਇਸ ਮੌਕੇ ਮੰਤਰੀ ਭੁੱਲਰ ਨੇ ਬਲਾਕ ਸੰਮਤੀ ਦੇ ਨਵੇਂ ਚੁਣੇ ਗਏ ਮੈਂਬਰਾਂ ਨੂੰ ਵੀ ਸਨਮਾਨਿਤ ਕੀਤਾ ਅਤੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਅਧਾਰ 'ਤੇ ਹੱਲ ਕੀਤਾ ਜਾਵੇਗਾ | ਸਮਾਗਮ ਦੌਰਾਨ ਨਵੇਂ ਚੁਣੇ ਚੇਅਰਮੈਨ ਦਿਲਬਾਗ ਸਿੰਘ ਸੰਧੂ ਅਤੇ ਵਾਈਸ ਚੇਅਰਮੈਨ ਲਕਸ਼ਮੀ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਹਲਕੇ ਦੇ ਪਿੰਡਾਂ ਦੇ ਵਿਕਾਸ ਲਈ ਪੂਰੀ ਲਗਨ ਨਾਲ ਕੰਮ ਕਰਨਗੇ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਉਤਰਾਂਗੇ | ਇਸ ਦੌਰਾਨ ਮੰਤਰੀ ਭੁੱਲਰ ਨੇ ਬਚਿੱਤਰ ਸਿੰਘ, ਰੇਸ਼ਮ ਸਿੰਘ, ਦਿਲਬਾਗ ਸਿੰਘ, ਸਲਵਿੰਦਰ ਸਿੰਘ, ਅੰਗਰੇਜ ਸਿੰਘ, ਰਣਬੀਰ ਸਿੰਘ, ਕੁਲਦੀਪ ਕੌਰ, ਕੰਵਪ੍ਰੀਤ ਕੌਰ, ਸੁਖਬੀਰ ਕੌਰ, ਸਰਬਜੀਤ ਕੌਰ, ਗੁਰਜੀਤ ਕੌਰ, ਜਸਬੀਰ ਕੌਰ, ਮਨਜੀਤ ਕੌਰ (ਸਾਰੇ ਬਲਾਕ ਸੰਮਤੀ ਮੈਂਬਰ) ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਐਸ.ਡੀ.ਐਮ. ਪੱਟੀ ਅਮਨਦੀਪ ਸਿੰਘ, ਚੇਅਰਮੈਨ ਗੁਰਪਿੰਦਰ ਸਿੰਘ ਉੱਪਲ, ਮੀਡੀਆ ਇੰਚਾਰਜ ਅਵਤਾਰ ਸਿੰਘ ਢਿੱਲੋਂ, ਵਾਈਸ ਮੀਡੀਆ ਇੰਚਾਰਜ ਮੋਹਿਤ ਅਰੋੜਾ, ਸਰਪੰਚ ਗੁਰਪ੍ਰਤਾਪ ਸਿੰਘ ਲਾਡੀ ਬੁਰਜ਼, ਸਰਪੰਚ ਗੁਰਬਿੰਦਰ ਸਿੰਘ ਕਾਲੇਕੇ, ਸਰਪੰਚ ਗੁਰਪ੍ਰੀਤ ਸਿੰਘ ਪਨਗੋਟਾ, ਸਰਪੰਚ ਅਸ਼ਵਨੀ ਕੁਮਾਰ ਤੂਤ, ਐਡਵੋਕੇਟ ਮਨਦੀਪ ਸਿੰਘ ਭੁੱਲਰ ਪ੍ਰਧਾਨ ਲੀਗਲ ਸੈੱਲ, ਗੁਰਚੇਤ ਸਿੰਘ ਬਰਾੜ, ਸਰਪੰਚ ਅਵਤਾਰ ਸਿੰਘ ਸਭਰਾ, ਐਸ.ਐਚ.ਓ. ਥਾਣਾ ਸਿਟੀ ਪੱਟੀ ਕੰਵਲਜੀਤ ਰਾਏ ਸਮੇਤ ਸਾਹਿਲ ਸ਼ਰਮਾ, ਦਵਿੰਦਰ ਸਿੰਘ ਅਤੇ ਦਫਤਰ ਦੇ ਅਧਿਕਾਰੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 16 'ਚ 10 ਲੱਖ ਦਾ ਸਿਹਤ ਬੀਮਾ ਕਾਰਡ ਬਣਾਉਣ ਦਾ ਕੰਮ ਸ਼ੁਰੂ <br/> ਅਗਲੀ ਖ਼ਬਰ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਵਲੋਂ ਕੱਲ੍ਹ ਦੀ ਸੂਬਾ ਪੱਧਰੀ ਰੋਸ ਰੈਲੀ ਅਤੇ ਮੁਜ਼ਾਹਰੇ 'ਚ ਸ਼ਾਮਿਲ ਹੋਣ ਦਾ...
Ad Position 24