ਤਰਨ ਤਾਰਨ, 5 ਮਾਰਚ (ਇਕਬਾਲ ਸਿੰਘ ਸੋਢੀ)-ਤਰਨ ਤਾਰਨ ਸ਼ਹਿਰ ਦੀ ਵਾਰਡ ਨੰਬਰ 16 ਮੁਰਾਦਪੁਰਾ ਵਿਖੇ 'ਆਪ' ਕੌਂਸਲਰ ਗਗਨਦੀਪ ਕੌਰ ਦੀ ਅਗਵਾਈ ਵਿਚ ਪੰਜਾਬ ਸਰਕਾਰ ਸ਼ੁਰੂ ਕੀਤੀ ਗਈ 10 ਲੱਖ ਦੀ ਸਿਹਤ ਬੀਮਾ ਯੋਜਨਾ ਤਹਿਤ ਵਾਰਡ ਨਿਵਾਸੀਆਂ ਦੇ ਕਾਰਡ ਬਣਾਉਣ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਕੌਂਸਲਰ ਗਗਨਦੀਪ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਵਾਉਣ ਤਹਿਤ ਵੱਡਾ ਲਾਭ ਦਿੰਦੇ ਹੋਏ 10 ਲੱਖ ਦਾ ਮੁਫਤ ਸਿਹਤ ਬੀਮਾ ਸ਼ੁਰੂ ਕੀਤਾ ਗਿਆ ਹੈ, ਜਿਸ ਨਾਲ ਹਰੇਕ ਵਿਅਕਤੀ ਨੂੰ ਜਰੂਰਤ ਪੈਣ 'ਤੇ ਉਹ 10 ਲੱਖ ਰੁਪਏ ਤੱਕ ਮੁਫਤ ਇਲਾਜ ਸਰਕਾਰੀ ਅਤੇ ਸਰਕਾਰ ਵਲੋਂ ਮੰਨਜੂਰਸ਼ੁਦਾ ਪ੍ਰਾਈਵੇਟ ਹਸਪਤਾਲਾਂ ਵਿਚੋਂ ਕਰਵਾ ਸਕਦਾ ਹੈ, ਜਿਸ ਨਾਲ ਗਰੀਬ ਵਰਗ ਅਤੇ ਮੱਧ ਵਰਗੀ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ, ਉਥੇ ਇਹ ਸਕੀਮ ਹਰੇਕ ਵਰਗ ਦੇ ਲੋਕਾਂ ਲਈ ਹਨ ਅਤੇ ਹਰੇਕ ਵਰਗ ਦੇ ਲੋਕ ਇਸ ਸਕੀਮ ਤਹਿਤ ਆਪਣੇ ਕਾਰਡ ਬਣਾ ਸਕਦੇ ਹਨ | ਉਨ੍ਹਾਂ ਸਮੂਹ ਵਾਰਡ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਿਹਤ ਬੀਮਾ ਕਾਰਡ ਜਰੂਰ ਬਣਾ ਲੈਣ | ਇਸ ਮੌਕੇ ਸੀ.ਐੱਚ.ਸੀ. ਸੇਵਾ ਕੇਂਦਰ ਤੋਂ ਆਏ ਮਨਦੀਪ ਸਿੰਘ ਕੈਂਪ ਇੰਚਾਰਜ, ਗੁਰਪ੍ਰੀਤ ਸਿੰਘ, ਗੁਰਜੀਤ ਸਿੰਘ, ਦਲਜੀਤ ਸਿੰਘ, ਮੰਗਤ ਰਾਮ (ਸਾਰੇ ਕੰਪਿਊਟਰ ਆਪ੍ਰੇਟਰ) ਮੌਜੂਦ ਸਨ |