ਤਰਨ ਤਾਰਨ, 5 ਮਾਰਚ (ਇਕਬਾਲ ਸਿੰਘ ਸੋਢੀ)-ਪੈਨਸ਼ਨਰਜ ਐਂਡ ਸੀਨੀਅਰ ਸਿਟੀਜਨਜ ਵੈੱਲਫੇਅਰ ਐਸੋਸੀਏਸ਼ਨ ਤਰਨ ਤਾਰਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਪ੍ਰਧਾਨ ਅਜੀਤ ਸਿੰਘ ਫ਼ਤਿਹਚੱਕ ਦੀ ਅਗਵਾਈ ਹੇਠ ਹੋਈ | ਇਸ ਮੌਕੇ ਜਨਰਲ ਸਕੱਤਰ ਮਨਜੀਤ ਸਿੰਘ, ਸਰਪ੍ਰਸਤ ਸੁਰਜੀਤ ਸਿੰਘ, ਰਸ਼ਪਾਲ ਸਿੰਘ ਰੰਧਾਵਾ, ਸੀਨੀਅਰ ਮੀਤ ਪ੍ਰਧਾਨ ਸ਼ਮੀਰ ਸਿੰਘ ਲਾਲਪੁਰਾ, ਕਾਨੂੰਨੀ ਸਲਾਹਕਾਰ ਬਲਵਿੰਦਰ ਕੁਮਾਰ ਕਪੂਰ, ਪੰਜਾਬ ਪੁਲਿਸ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਹਰਭਜਨ ਸਿੰਘ ਸੰਧੂ, ਸਰਵਣ ਸਿੰਘ ਰਸੂਲਪੁਰ, ਅਰਜਨ ਸਿੰਘ, ਜਗਤਾਰ ਸਿੰਘ ਸਰਲੀ, ਜਸਵਿੰਦਰ ਸਿੰਘ ਢਿਲੋਂ ਆਦਿ ਨੇ ਸੰਬੋਧਨ ਕਰਦਿਆਂ ਪੰਜਾਬ ਦੀ ਮਾਨ ਸਰਕਾਰ ਦੀ ਪੈਨਸ਼ਨਰਾਂ ਪ੍ਰਤੀ ਪਾਲਿਸੀ ਦੀ ਸਖ਼ਤ ਵਿਰੋਧਤਾ ਤੇ ਅਲੋਚਨਾ ਕੀਤੀ | ਇਸ ਮੌਕੇ ਪੱਟੀ ਇਕਾਈ ਦੇ ਪ੍ਰਧਾਨ ਜੋਧਬੀਰ ਸ਼ਰਮਾ ਨੇ ਕਿਹਾ ਕਿ ਸਰਕਾਰ ਨੂੰ ਜਗਾਉਣ ਲਈ ਮੁਲਾਜ਼ਮਾਂ ਅਤੇ ਪੈਨਸ਼ਨਰਜ਼ ਦੇ ਸਾਂਝੇ ਫਰੰਟ ਵਲੋਂ ਬਜਟ ਸੈਸ਼ਨ ਨੂੰ ਸਾਹਮਣੇ ਰੱਖਦਿਆਂ 8 ਮਾਰਚ ਨੂੰ ਮੋਹਾਲੀ ਵਿਖੇ ਵਿਸ਼ਾਲ ਰੋਸ ਰੈਲੀ ਅਤੇ ਧਰਨੇ-ਪ੍ਰਦਰਸ਼ਨ ਕਰਨ ਲਈ ਪੈਨਸ਼ਨਰਜ਼ ਵੱਡੀ ਗਿਣਤੀ ਵਿਚ ਰੋਸ ਪ੍ਰਦਰਸ਼ਨ ਵਿਚ ਸ਼ਾਮਿਲ ਹੋਣਗੇ | ਇਸ ਮੌਕੇ ਪੈਨਸ਼ਨਰ ਆਗੂਆਂ ਵਿਚ ਸਰਪ੍ਰਸਤ ਸੁਰਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਜਗਤਾਰ ਸਿੰਘ ਸਰਲੀ ਅਤੇ ਮੀਤ ਪ੍ਰਧਾਨ ਸਰਬਜੀਤ ਸਿੰਘ ਸ਼ੀਂਹ, ਵਿਤ ਸਕੱਤਰ ਕੁਲਦੀਪ ਸਿੰਘ, ਉੱਪ ਵਿੱਤ ਸਕੱਤਰ ਕੁਲਵੰਤ ਸਿੰਘ, ਵਧੀਕ ਜਨਰਲ ਸਕੱਤਰ ਵਿਜੇ ਕੁਮਾਰ ਵਿਨਾਇਕ, ਪ੍ਰੈੱਸ ਸਕੱਤਰ ਹਰਸੁਖਦੇਵ ਸਿੰਘ, ਸਰਵਨ ਸਿੰਘ, ਤਹਿਸੀਲ ਪ੍ਰਧਾਨ ਸੁਰਿੰਦਰ ਸਿੰਘ ਤਰਨਤਾਰਨ, ਮੀਤ ਪ੍ਰਧਾਨ ਵਿਜੇ ਕੁਮਾਰ ਸ਼ਰਮਾ ਆਦਿ ਮੌਜੂਦ ਸਨ |