30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਪਿੰਡ ਘੜਕਾ ਦੇ ਸਰਕਾਰੀ ਹਾਈ ਸਕੂਲ 'ਚ 22 ਲੋੜਵੰਦ ਵਿਦਿਆਰਥੀਆਂ ਨੂੰ ਮਿਲੀ ਬਾਈ-ਸਾਈਕਲ ਦੀ ਸਹਾਇਤਾ <br/>

Ad Position 21
No active advertisement
ਸਰਕਾਰੀ ਹਾਈ ਸਕੂਲ ਪਿੰਡ ਘੜਕਾ ਵਿਖੇ ਸਾਈਕਲ ਵੰਡ ਸਮਾਗਮ ਦੌਰਾਨ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ, ਗੁਰਸੇਵਕ ਸਿੰਘ ਸ਼ੇਖ ਅਤੇ ਭੁਪਿੰਦਰ ਸਿੰਘ ਯੂ.ਐੱਸ.ਏ. | ਤਸਵੀਰ:ਬਲਵਿਦੰਰ ਸਿੰਘ <br/> 06-03-2026
ਚੋਹਲਾ ਸਾਹਿਬ, 5 ਮਾਰਚ (ਬਲਵਿੰਦਰ ਸਿੰਘ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਘੜਕਾ ਦੇ ਸਰਕਾਰੀ ਹਾਈ ਸਕੂਲ ਵਿਚ ਲੋੜਵੰਦ ਅਤੇ ਹੋਣਹਾਰ ਵਿਦਿਆਰਥੀਆਂ ਲਈ ਸਾਈਕਲ ਵੰਡ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ਦੌਰਾਨ ਕਰੀਬ 22 ਵਿਦਿਆਰਥੀਆਂ ਨੂੰ ਸਾਈਕਲ ਮੁਹੱਈਆ ਕਰਵਾਏ ਗਏ | ਇਹ ਸਹਾਇਤਾ ਭੁਪਿੰਦਰ ਸਿੰਘ (ਯੂ.ਐੱਸ.ਏ) ਅਤੇ ਸਿੱਖ ਸਟੂਡੈਂਟਸ ਐਸੋਸੀਏਸ਼ਨ ਕੈਲੀਫੋਰਨੀਆ, ਯੂਨੀਵਰਸਿਟੀ ਸਟੇਟ ਸੈਕਰਾਮੈਂਟ ਵਲੋਂ ਆਪਣੀ ਕਿਰਤ ਕਮਾਈ ਵਿਚੋਂ ਦਸਵੰਧ ਦੇ ਤੌਰ 'ਤੇ ਭੇਟ ਕੀਤੀ ਗਈ | ਇਸ ਮੌਕੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਨੇ ਦੱਸਿਆ ਕਿ ਸਿੱਖ ਸਟੂਡੈਂਟਸ ਐਸੋਸੀਏਸ਼ਨ ਵਲੋਂ ਪਹਿਲਾ ਵੀ ਲ਼ੋਕ ਭਲਾਈ ਦੇ ਕਈ ਕਾਰਜ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਚੋਹਲਾ ਸਾਹਿਬ ਵਿਖੇ ਵੀ 26 ਵਿਦਿਆਰਥੀਆਂ ਨੂੰ ਸਾਈਕਲ ਵੰਡੇ ਜਾ ਚੁੱਕੇ ਹਨ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਸਮਾਜਿਕ ਉਪਰਾਲੇ ਜਾਰੀ ਰਹਿਣਗੇ | ਉਨ੍ਹਾਂ ਭੁਪਿੰਦਰ ਸਿੰਘ (ਯੂ.ਐਸ.ਏ) ਅਤੇ ਸਿੱਖ ਸਟੂਡੈਂਟਸ ਐਸੋਸੀਏਸ਼ਨ ਕੈਲੀਫੋਰਨੀਆ ਦਾ ਵਿਸ਼ੇਸ਼ ਧੰਨਵਾਦ ਕੀਤਾ | ਇਸ ਸਮਾਗਮ ਦੌਰਾਨ ਸਿੱਖ ਸਟੂਡੈਂਟਸ ਐਸੋਸੀਏਸ਼ਨ ਕੈਲੀਫੋਰਨੀਆ ਦੇ ਮੈਂਬਰ ਸਾਬਕਾ ਸਰਪੰਚ ਏਕਮਕਾਰ ਸਿੰਘ, ਹਰਿੰਦਰ ਸਿੰਘ (ਕੈਨੇਡਾ), ਬਲਜੀਤ ਸਿੰਘ, ਗੁਰਵਿੰਦਰ ਸਿੰਘ ਅਤੇ ਜਸਕਰਨ ਸਿੰਘ ਦਾ ਵੀ ਖ਼ਾਸ ਧੰਨਵਾਦ ਕੀਤਾ ਗਿਆ | ਇਸ ਮੌਕੇ ਸਕੂਲ ਇੰਚਾਰਜ ਹਰਜੀਤ ਸਿੰਘ, ਮਾਸਟਰ ਜਗਦੀਪ ਸਿੰਘ, ਮਾਸਟਰ ਤਰਸੇਮ ਸਿੰਘ, ਮਾਸਟਰ ਦੇਵੀ ਲਾਲ, ਬਲਾਕ ਸਮਤੀ ਮੈਂਬਰ ਜੁਝਾਰ ਸਿੰਘ, ਸਾਬਕਾ ਸਰਪੰਚ ਉਜ਼ਾਗਰ ਸਿੰਘ, ਬਲਕਾਰ ਸਿੰਘ ਜਗੀਰਦਾਰ, ਸਾਬਕਾ ਸਰਪੰਚ ਅਮਰੀਕ ਸਿੰਘ ਚੋਹਲਾ ਸਾਹਿਬ, ਸਤਨਾਮ ਸਿੰਘ ਬੱਲ, ਜਗਰੂਪ ਸਿੰਘ ਪ੍ਰਧਾਨ ਪੱਖੋਂਪੁਰ, ਕੁਰਿੰਦਰ ਸਿੰਘ ਚੋਹਲਾ ਖੁਰਦ ਸਮੇਤ ਹੋਰ ਸਕੂਲ ਸਟਾਫ ਅਤੇ ਪਿੰਡ ਵਾਸੀ ਹਾਜ਼ਰ ਰਹੇ |

Ad Position 22
No active advertisement
ਪਿਛਲੀ ਖ਼ਬਰ ਗਦਰੀ ਬਾਬਾ ਸ਼ੇਰ ਸਿੰਘ ਵੇਈਪੂਈ ਦੀ ਬਰਸੀ 10 ਨੂੰ-ਕਾ. ਬਲਜੀਤ ਸਿੰਘ ਅਗਲੀ ਖ਼ਬਰ ਕਿ੍ਸ਼ੀ ਵਿਗਿਆਨ ਕੇਂਦਰ ਵਲੋਂ ਪਿੰਡ ਮਾੜੀ ਗੌੜ ਸਿੰਘ ਵਿਖੇ ਕਿਸਾਨ ਖੇਤ ਸਕੂਲ ਦੀ ਸ਼ੁਰੂਆਤ
Ad Position 24