30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਗਦਰੀ ਬਾਬਾ ਸ਼ੇਰ ਸਿੰਘ ਵੇਈਪੂਈ ਦੀ ਬਰਸੀ 10 ਨੂੰ-ਕਾ. ਬਲਜੀਤ ਸਿੰਘ

Ad Position 21
No active advertisement
ਅਜੀਤ ਡੈਸਕ 06-03-2026
ਫਤਿਆਬਾਦ, 5 ਮਾਰਚ (ਹਰਵਿੰਦਰ ਸਿੰਘ ਧੂੰਦਾ)-ਭਾਰਤੀ ਕਮਿਊਨਿਸਟ ਪਾਰਟੀ ਬਲਾਕ ਖਡੂਰ ਸਾਹਿਬ ਦੇ ਸਕੱਤਰ ਕਾ. ਬਲਜੀਤ ਸਿੰਘ ਫਤਿਆਬਾਦ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਹਾਨ ਦੇਸ਼ ਭਗਤ ਗਦਰੀ ਬਾਬਾ ਸ਼ੇਰ ਸਿੰਘ ਵੇਈਪੂਈ ਦੀ ਸਲਾਨਾ ਬਰਸੀ 10 ਮਾਰਚ ਨੂੰ ਵੇਈਪੂਈਾ ਵਿਖੇ ਮਨਾਈ ਜਾ ਰਹੀ ਹੈ | ਬਰਸੀ ਮੌਕੇ ਹੋਣ ਵਾਲੀ ਕਾਨਫਰੰਸ ਨੂੰ ਸੰਬੋਧਨ ਕਰਨ ਲਈ ਸੀਪੀਆਈ ਦੇ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਅਰਸ਼ੀ, ਪੰਜਾਬ ਇਸਤਰੀ ਸਭਾ ਦੀ ਸੂਬਾ ਪ੍ਰਧਾਨ ਰਜਿੰਦਰਪਾਲ ਕੌਰ, ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਪ੍ਰੈੱਸ ਸਕੱਤਰ ਕਾ. ਬਲਕਾਰ ਸਿੰਘ ਵਲਟੋਹਾ, ਸੀ.ਪੀ.ਆਈ. ਦੇ ਜ਼ਿਲ੍ਹਾ ਸਕੱਤਰ ਕਾ. ਦਵਿੰਦਰ ਸੋਹਲ, ਸਹਾਇਕ ਸਕੱਤਰ ਕਾ. ਗੁਰਦਿਆਲ ਸਿੰਘ ਖਡੂਰ ਸਾਹਿਬ, ਕਾ. ਬਲਦੇਵ ਸਿੰਘ ਕੁੱਲ ਹਿੰਦ ਕਿਸਾਨ ਸਭਾ ਕਰਵੀਨਰ ਤਰਨ ਤਰਨ ਪਹੁੰਚ ਰਹੇ ਹਨ | ਇਸ ਮੌਕੇ ਪੰਜਾਬ ਤੇ ਕੇਂਦਰ ਸਰਕਾਰ ਵਲੋਂ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਲੋਕਾਂ ਦਾ ਜਿਉਣਾ ਦੁੱਭਰ ਕਰ ਦਿੱਤਾ ਹੈ | ਇਸ ਬਾਰੇ ਵਿਚਾਰਾਂ ਕੀਤੀਆਂ ਜਾਣਗੀਆਂ | ਇਸ ਮੌਕੇ ਇਨਕਲਾਬੀ ਡਰਾਮੇ ਨਾਟਕ ਅਤੇ ਕੋਰੀਓਗ੍ਰਾਫੀਆਂ ਪੇਸ਼ ਕੀਤੀਆਂ ਜਾਣਗੀਆਂ |
Ad Position 22
No active advertisement
ਪਿਛਲੀ ਖ਼ਬਰ ਪਿੰਡ ਮਰੜ ਵਾਸੀਆਂ ਨੇ ਦਰਿਆ ਦੀ ਮਾਰ ਤੋਂ ਬਚਾਉਣ ਲਈ ਕਿਨਾਰਿਆਂ 'ਤੇ ਪੱਥਰ ਲਾਉਣ ਦੀ ਕੀਤੀ ਮੰਗ ਅਗਲੀ ਖ਼ਬਰ ਪਿੰਡ ਘੜਕਾ ਦੇ ਸਰਕਾਰੀ ਹਾਈ ਸਕੂਲ 'ਚ 22 ਲੋੜਵੰਦ ਵਿਦਿਆਰਥੀਆਂ ਨੂੰ ਮਿਲੀ ਬਾਈ-ਸਾਈਕਲ ਦੀ ਸਹਾਇਤਾ <br/>
Ad Position 24