30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਪਿਸਤੌਲ ਦੇ ਜ਼ੋਰ 'ਤੇ ਘਰ 'ਚੋਂ ਲੁੱਟ-ਖੋਹ, ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 06-03-2026
ਤਰਨ ਤਾਰਨ, 5 ਮਾਰਚ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖਾਲ਼ੜਾ ਦੀ ਪੁਲਿਸ ਨੇ ਪਿਸਤੌਲ ਦੇ ਜ਼ੋਰ 'ਤੇ ਇਕ ਵਿਅਕਤੀ ਤੋਂ ਇਲਾਵਾ ਤਿੰਨ ਅਣਪਛਾਤੇ ਵਿਅਕਤੀਆਂ ਨੇ ਇਕ ਘਰ ਵਿਚ ਦਾਖਲ ਹੋ ਕੇ ਲੁੱਟ-ਖੋਹ ਕਰਨ ਅਤੇ ਲ਼ੜਕੀ ਨੂੰ ਅਗਵਾ ਕਰਕੇ ਲੈ ਜਾਣ ਦੇ ਮਾਮਲੇ ਵਿਚ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਖਾਲੜਾ ਵਿਖੇ ਨਰਿੰਦਰ ਕੌਰ ਪਤਨੀ ਮਨਜੀਤ ਸਿੰਘ ਵਾਸੀ ਖਾਲੜਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਜਸ਼ਨਪ੍ਰੀਤ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਥੇਹ ਕੱਲਾ ਹਾਲ ਵਾਸੀ ਖਾਲੜਾ ਅਤੇ ਦੋ ਤਿੰਨ ਅਣਪਛਾਤੇ ਵਿਅਕਤੀ ਉਸਦੇ ਘਰ ਵਿਚ ਦਾਖਲ ਹੋਏ | ਜਸ਼ਨਪ੍ਰੀਤ ਸਿੰਘ ਨੇ ਪਿਸਤੌਲ ਦਿਖਾ ਕੇ ਉਸ ਨੂੰ ਇਕ ਕਮਰੇ ਵਿਚ ਬੰਦ ਕਰ ਦਿੱਤਾ ਅਤੇ ਘਰ ਵਿਚੋੋਂ ਇਕ ਤੋਲਾ ਸੋਨੇ ਦਾ ਕੜਾ, ਤਿੰਨ ਤਿੰਨ ਗ੍ਰਾਮ ਦੀਆਂ ਮਰਦਾਨਾ ਮੁੰਦਰੀਆਂ ਅਤੇ 8 ਗ੍ਰਾਮ ਦੇ ਕਾਂਟੇ ਸੋਨਾ ਅਤੇ 80 ਹਜ਼ਾਰ ਰੁਪਏ ਅਲਮਾਰੀ ਵਿਚੋੋਂ ਕੱਢ ਕੇ ਲੈ ਗਏ ਅਤੇ ਉਸਦੀ ਲੜਕੀ ਪਲਕ ਕੌਰ ਨੂੰ ਜਸ਼ਨਪ੍ਰੀਤ ਸਿੰਘ ਵਿਆਹ ਕਰਾਉਣ ਦਾ ਝਾਂਸਾ ਦੇ ਕੇ ਨਾਲ ਲੈ ਗਿਆ | ਜਾਂਚ ਅਧਿਕਾਰੀ ਏ.ਐੱਸ.ਆਈ. ਬਲਵਿੰਦਰ ਸਿੰਘ ਨੇ ਦੱਿਆ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਜਸਨਪ੍ਰੀਤ ਸਿੰਘ ਅਤੇ ਤਿੰਨ ਅਣਪਛਾਤਿਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਹੋਲੇ ਮਹੱਲੇ ਮੌਕੇ ਕੋਟ ਖਾਲਸਾ 'ਚ ਬਦਾਮਾਂ ਵਾਲੇ ਦੁੱਧ ਦਾ ਲੰਗਰ ਲਗਾਇਆ ਅਗਲੀ ਖ਼ਬਰ ਪਿੰਡ ਮਰੜ ਵਾਸੀਆਂ ਨੇ ਦਰਿਆ ਦੀ ਮਾਰ ਤੋਂ ਬਚਾਉਣ ਲਈ ਕਿਨਾਰਿਆਂ 'ਤੇ ਪੱਥਰ ਲਾਉਣ ਦੀ ਕੀਤੀ ਮੰਗ
Ad Position 24