30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਰਲਵੀਂ ਖੇਤੀ ਨਾਲ ਖੁਸ਼ਹਾਲੀ ਵੱਲ ਵਧ ਰਿਹੈ ਪੰਜਾਬ ਦਾ ਕਿਸਾਨ-ਡਾ. ਤੇਜਬੀਰ ਸਿੰਘ ਭੰਗੂ

Ad Position 21
No active advertisement
ਅਜੀਤ ਡੈਸਕ 06-03-2026
ਖਡੂਰ ਸਾਹਿਬ, 5 ਮਾਰਚ (ਰਸ਼ਪਾਲ ਸਿੰਘ ਕੁਲਾਰ)-ਪੰਜਾਬ ਦੀ ਖੇਤੀ ਅੱਜ ਕਈ ਤਰ੍ਹਾਂ ਦੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ | ਵਧਦਾ ਖ਼ਰਚਾ, ਘਟਦੀ ਮਿੱਟੀ ਦੀ ਉਪਜਾਊ ਸ਼ਕਤੀ ਅਤੇ ਮੌਸਮੀ ਤਬਦੀਲੀਆਂ ਕਾਰਨ ਕਿਸਾਨਾਂ ਦੀ ਆਮਦਨ ਉੱਤੇ ਅਸਰ ਪੈ ਰਿਹਾ ਹੈ | ਅਜਿਹੇ ਹਾਲਾਤ ਵਿਚ ਰਲਵੀਂ ਖੇਤੀ ਕਿਸਾਨਾਂ ਲਈ ਇਕ ਉਮੀਦ ਭਰੀ ਦਿਸ਼ਾ ਵਜੋਂ ਸਾਹਮਣੇ ਆ ਰਹੀ ਹੈ | ਰਲਵੀਂ ਖੇਤੀ ਦਾ ਅਰਥ ਹੈ ਕਿ ਕਿਸਾਨ ਇਕੋ ਸਮੇਂ ਖੇਤੀ ਨਾਲ ਜੁੜੇ ਕਈ ਧੰਦੇ ਕਰੇ, ਤਾਂ ਜੋ ਆਮਦਨ ਦੇ ਵੱਖ-ਵੱਖ ਸਰੋਤ ਬਣ ਸਕਣ | ਡਾਇਰੈਕਟਰ ਖੇਤੀਬਾੜੀ ਪੰਜਾਬ ਡਾ. ਗੁਰਜੀਤ ਸਿੰਘ ਬਰਾੜ ਦੇ ਹੁਕਮਾਂ ਅਨੁਸਾਰ ਕਿਸਾਨਾਂ ਨੂੰ ਰਲਵੀਂ ਖੇਤੀ ਪ੍ਰਤੀ ਉਤਸ਼ਾਹਿਤ ਕਰਨ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ | ਇਸੇ ਲੜੀ ਤਹਿਤ ਜ਼ਿਲ੍ਹਾ ਤਰਨ ਤਰਨ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਤੇਜਬੀਰ ਸਿੰਘ ਭੰਗੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਾ. ਭੁਪਿੰਦਰ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਖਡੂਰ ਸਾਹਿਬ ਦੀ ਅਗਵਾਈ ਹੇਠ ਡਾ. ਯਾਦਵਿੰਦਰ ਸਿੰਘ ਬਲਾਕ ਟੈਕਨੋਲੋਜੀ ਮੈਨੇਜਰ ਖਡੂਰ ਸਾਹਿਬ ਵਲੋਂ ਪਿੰਡ ਨਾਗੋਕੇ ਦੇ ਕਿਸਾਨ ਗੁਰਮੀਤ ਸਿੰਘ ਦੇ ਖੇਤਾਂ ਦਾ ਦੌਰਾ ਕੀਤਾ ਗਿਆ | ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਰਲਵੀਂ ਖੇਤੀ ਵਿਚ ਫ਼ਸਲਾਂ ਦੀ ਕਾਸ਼ਤ ਦੇ ਨਾਲ-ਨਾਲ ਡੇਅਰੀ, ਮੁਰਗੀ ਪਾਲਣ, ਮੱਛੀ ਪਾਲਣ, ਬੱਕਰੀ ਪਾਲਣ ਅਤੇ ਬਾਗਬਾਨੀ ਵਰਗੇ ਕੰਮ ਸ਼ਾਮਲ ਕੀਤੇ ਜਾਂਦੇ ਹਨ | ਇਸ ਤਰੀਕੇ ਨਾਲ ਕਿਸਾਨ ਸਿਰਫ਼ ਇਕ ਹੀ ਫ਼ਸਲ ਉੱਤੇ ਨਿਰਭਰ ਨਹੀਂ ਰਹਿੰਦਾ, ਸਗੋਂ ਵੱਖ-ਵੱਖ ਸਰੋਤਾਂ ਤੋਂ ਆਮਦਨ ਪ੍ਰਾਪਤ ਕਰਦਾ ਹੈ | ਇਸ ਮੌਕੇ ਡਾ. ਯਾਦਵਿੰਦਰ ਸਿੰਘ ਨੇ ਦੱਸਿਆ ਕਿ ਸਮੇਂ ਦੀ ਲੋੜ ਹੈ ਕਿ ਪੰਜਾਬ ਦਾ ਕਿਸਾਨ ਰਿਵਾਇਤੀ ਖੇਤੀ ਦੇ ਨਾਲ ਨਵੇਂ ਤਰੀਕਿਆਂ ਨੂੰ ਅਪਣਾਏ | ਜੇ ਰਲਵੀਂ ਖੇਤੀ ਨੂੰ ਵੱਡੇ ਪੱਧਰ 'ਤੇ ਅਪਣਾਇਆ ਜਾਵੇ ਤਾਂ ਇਹ ਨਾ ਸਿਰਫ਼ ਕਿਸਾਨਾਂ ਦੀ ਆਮਦਨ ਵਧਾਏਗੀ, ਸਗੋਂ ਖੇਤੀ ਨੂੰ ਵੀ ਮਜ਼ਬੂਤ ਅਤੇ ਟਿਕਾਊ ਬਣਾਏਗੀ | ਇਸ ਤਰ੍ਹਾਂ ਰਲਵੀਂ ਖੇਤੀ ਪੰਜਾਬ ਦੇ ਕਿਸਾਨਾਂ ਨੂੰ ਖੁਸ਼ਹਾਲੀ ਵੱਲ ਲਿਜਾਣ ਵਿਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੀ ਹੈ | ਇਸ ਮੌਕੇ ਉਨ੍ਹਾਂ ਦੇ ਨਾਲ ਕਮਲਜੀਤ ਕੌਰ ਸਹਾਇਕ ਟੈਕਨੋਲੋਜੀ ਮੈਨੇਜਰ, ਗੁਰਮੀਤ ਸਿੰਘ, ਮਨਜੀਤ ਸਿੰਘ, ਜਗਦੀਪ ਸਿੰਘ, ਸੁਖਦੇਵ ਸਿੰਘ, ਮਨਵੀਰ ਸਿੰਘ, ਸ਼ੁਭਮੀਤ ਕੌਰ ,ਅਸ਼ਮੀਤ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰੌਕੀ ਬੁਰਜ ਨੇ ਮੰਦਰ ਪਹੁੰਚ ਕੇ ਸਾਥੀਆਂ ਸਮੇਤ ਹੋਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਪੰਜਾਬ ਦੇ ਮੁੱਖ ਮੰਤਰੀ ਮਾਨ ਸਰਹੱਦੀ ਖੇਤਰ 'ਚ ਸੜਕਾਂ ਦਾ ਜਾਲ ਵਿਛਾਉਣ ਲਈ 7 ਮਾਰਚ ਨੂੰ ਗ੍ਰਾਂਟਾਂ ਦਾ ਹੜ੍ਹ ਲਿਆਉਣਗੇ-ਵ...
Ad Position 24