ਤਰਨ ਤਾਰਨ, 5 ਮਾਰਚ (ਪਰਮਜੀਤ ਜੋਸ਼ੀ)-ਭਾਜਪਾ ਦੇ ਸੀਨੀਅਰ ਆਗੂ ਅਮਨਦੀਪ ਸਿੰਘ ਰੌਕੀ ਬੁਰਜ ਹੋਲੀ ਤਿਓਹਾਰ ਮਨਾਉਣ ਲਈ ਸ੍ਰੀ ਠਾਕੁਰ ਦੁਆਰਾ ਮੰਦਰ ਤਰਨ ਤਾਰਨ ਆਪਣੇ ਸਾਥੀਆਂ ਸਮੇਤ ਪਹੁੰਚੇ | ਜਿਥੇ ਉਨ੍ਹਾਂ ਨੇ ਮੰਦਰ ਵਿਚ ਮੱਥਾ ਟੇਕਣ ਉਪਰੰਤ ਹੋਲੀ ਖੇਡੀ ਅਤੇ ਇਕ ਦੂਸਰੇ ਨੂੰ ਰੰਗ ਲਗਾਏ | ਇਸ ਮੌਕੇ ਗੱਲਬਾਤ ਕਰਦਿਆਂ ਰੌਕੀ ਬੁਰਜ ਨੇ ਕਿਹਾ ਕਿ ਹੋਲੀ ਰੰਗਾਂ ਦਾ ਤਿਓਹਾਰ ਹੈ, ਜੋ ਕਿ ਸਾਨੂੰ ਸਾਰਿਆਂ ਨੂੰ ਮਿਲ ਜੁਲ ਕੇ ਮਨਾਉਣਾ ਚਾਹੀਦਾ ਹੈ ਕਿਉਂਕਿ ਇਸ ਨਾਲ ਆਪਸ ਵਿਚ ਪਿਆਰ ਅਤੇ ਸਦਭਾਵਨਾ ਵੱਧਦੀ ਹੈ | ਇਸ ਮੌਕੇ ਉਨ੍ਹਾਂ ਵਲੋਂ ਆਪਣੇ ਸਾਥੀਆਂ ਸਮੇਤ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਪਹੁੰਚ ਕੇ ਲੋਕਾਂ ਨਾਲ ਹੋਲੀ ਮਨਾਈ ਅਤੇ ਹੋਲੀ ਦੀਆਂ ਵਧਾਈਆਂ ਦਿੱਤੀਆਂ ਗਈਆਂ | ਇਸ ਮੌਕੇ ਮੰਦਰ ਪ੍ਰਬੰਧਕਾਂ ਅਤੇ ਹੋਰ ਮੁਹਤਬਰਾਂ ਵਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ |