ਗੋਇੰਦਵਾਲ ਸਾਹਿਬ, 5 ਮਾਰਚ (ਸਕੱਤਰ ਸਿੰਘ ਅਟਵਾਲ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕੇ ਵਿਚ ਪਾਰਟੀ ਦੀ ਸਰਗਰਮੀ ਹੋਰ ਤੇਜ਼ ਕਰ ਦਿੱਤੀ ਗਈ ਹੈ | ਗੋੋਇੰਦਵਾਲ ਸਾਹਿਬ ਵਿਚ ਪਾਰਟੀ ਦੀ ਸਥਾਨਕ ਟੀਮ ਨਾਲ ਮੀਟਿੰਗ ਕਰਦੇ ਹੋਏ ਬ੍ਰਹਮਪੁਰਾ ਨੇ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਇਸ ਤਰ੍ਹਾਂ ਦੀਆਂ ਵਰਕਰ ਮਿਲਣੀਆਂ ਦਾ ਸਿਲਸਿਲਾ ਹੋਰ ਵੀ ਤੇਜ਼ ਕੀਤਾ ਜਾਵੇਗਾ ਤਾਂ ਜੋ ਹਰ ਬੂਥ 'ਤੇ ਪਾਰਟੀ ਨੂੰ ਮਜ਼ਬੂਤ ਬਣਾਇਆ ਜਾ ਸਕੇ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਅਤੇ ਜਨਰਲ ਸਕੱਤਰ ਕੁਲਦੀਪ ਸਿੰਘ ਲਾਹੌਰੀਆ ਨੇ ਕਿਹਾ ਕਿ ਹਲਕਾ ਖਡੂਰ ਸਾਹਿਬ ਵਿਚ ਬਲਾਕ ਸੰਮਤੀ ਚੋਣਾਂ ਦੌਰਾਨ ਪਾਰਟੀ ਦਾ ਵਧੀਆ ਪ੍ਰਦਰਸ਼ਨ ਇਸ ਗੱਲ ਦਾ ਸਪੱਸ਼ਟ ਸਬੂਤ ਹੈ ਕਿ ਜਨਤਾ ਦਾ ਭਰੋਸਾ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਵੱਲ ਵੱਧ ਰਿਹਾ ਹੈ | ਇਸ ਮੌਕੇ ਬਲਵਿੰਦਰ ਸਿੰਘ ਸਾਬਕਾ ਬਲਾਕ ਸੰਮਤੀ ਮੈਂਬਰ, ਸੁਖਬੀਰ ਸਿੰਘ ਫੌਜੀ, ਮੋਹਨ ਸਿੰਘ ਮੈਂਬਰ ਪੰਚਾਇਤ, ਤਰਸੇਮ ਸਿੰਘ ਸੇਵਾਮੁਕਤ ਏ.ਐੱਸ.ਆਈ), ਦਲਜੀਤ ਸਿੰਘ ਵਿਰਕ, ਮੱਸਾ ਸਿੰਘ, ਬਲਕਾਰ ਸਿੰਘ ਬਾਰਾ, ਰਜਿੰਦਰ ਸਿੰਘ ਫੌਜੀ ਸਮੇਤ ਹੋਰ ਵਰਕਰ ਵੀ ਹਾਜ਼ਰ ਸਨ |