01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਮੁੱਖ ਮੰਤਰੀ ਸਿਹਤ ਯੋਜਨਾ ਦਾ ਨਾਗਰਿਕ ਲੈ ਰਹੇ ਨੇ ਵੱਡਮੁੱਲਾ ਲਾਭ-ਡੀ.ਸੀ. <br/>

Ad Position 21
No active advertisement
ਅਜੀਤ ਡੈਸਕ 06-03-2026
ਤਰਨ ਤਾਰਨ, 5 ਮਾਰਚ (ਇਕਬਾਲ ਸਿੰਘ ਸੋਢੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੂਬੇ ਦੇ ਹਰੇਕ ਨਾਗਰਿਕ ਦੀ ਨਰੋਈ ਸਿਹਤ ਅਤੇ ਤੰਦਰੁਸਤੀ ਵਾਸਤੇ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਦਾ ਜ਼ਿਲ੍ਹਾ ਤਰਨ ਤਾਰਨ ਦੇ ਵਾਸੀਆਂ ਵਲੋਂ ਭਰਪੂਰ ਲਾਭ ਲਿਆ ਜਾ ਰਿਹਾ ਹੈ | ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੀ ਦੇਖ-ਰੇਖ ਹੇਠ ਜਿੱਥੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡਾਂ ਨੂੰ ਜ਼ਿਲ੍ਹੇ ਦੇ ਵੱਖ-ਵੱਖ ਕਸਬਿਆਂ ਅਤੇ ਪਿੰਡਾਂ ਵਿਚ ਵੱਧ-ਚੜ੍ਹ ਕੇ ਬਣਾਇਆ ਜਾ ਰਿਹਾ ਹੈ, ਉਥੇ ਨਾਲ ਹੀ ਨਾਗਰਿਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਰਾਂਹੀਂ ਆਪਣਾ ਇਲਾਜ ਕਰਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ | ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਬਣਾਉਣ ਲਈ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਸਾਰੇ ਹੀ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਿਹਾ ਗਿਆ ਹੈ ਕਿ ਇਸ ਯੋਜਨਾ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਇਸ ਕਾਰਡ ਰਾਹੀਂ ਜ਼ਿਲ੍ਹੇ ਦੇ ਨਾਗਰਿਕ 10 ਲੱਖ ਰੁਪਏ ਤੱਕ ਦਾ ਆਪਣਾ ਇਲਾਜ ਬਿਲਕੁਲ ਮੁਫ਼ਤ ਕਰਵਾ ਸਕਣਗੇ |

Ad Position 22
No active advertisement
ਪਿਛਲੀ ਖ਼ਬਰ ਸਰਪੰਚ ਕਤਲ ਕਾਂਡ 'ਚ ਲੋੜੀਂਦੇ 2 ਮੁੱਖ ਮੁਲਜ਼ਮ ਗਿ੍ਫ਼ਤਾਰ <br/> ਅਗਲੀ ਖ਼ਬਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਨੇ ਗੁਰੂ ਗ੍ਰੰਥ ਸਾਹਿਬ 'ਤੇ ਫੁੱਲਾਂ ਦੀ ਵਰਖਾ ਕਰ ਕੇ ਹੋਲਾ ਮਨਾਇਆ
Ad Position 24