02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਮਹਿਲਾ ਦਿਵਸ ਤਹਿਤ ਸਵੈ-ਸਹਾਇਤਾ ਸਮੂਹ 'ਚ ਕੰਮ ਕਰ ਰਹੀਆਂ ਮਹਿਲਾਵਾਂ ਨੂੰ ਕੀਤਾ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 07-03-2026
ਤਰਨ ਤਾਰਨ, 6 ਮਾਰਚ (ਪਰਮਜੀਤ ਜੋਸ਼ੀ)-ਹਲਕਾ ਖਡੂਰ ਸਾਹਿਬ ਦੇ ਪਿੰਡ ਅਲਾਦੀਨਪੁਰ ਵਿਖੇ ਨਿੰਦਰ ਕੌਰ ਆਮ ਆਦਮੀ ਪਾਰਟੀ ਹਲਕਾ ਕੋਆਰਡੀਨੇਟਰ ਵਲੋਂ ਮਹਿਲਾ ਦਿਵਸ ਤਹਿਤ ਸਵੈ-ਸਹਾਇਤਾ ਸਮੂਹਾਂ ਵਿਚ ਕੰਮ ਕਰ ਰਹੀਆਂ ਮਹਿਲਾਵਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਰਜਿੰਦਰ ਸਿੰਘ ਪੰਨੂੰ ਸੰਗਠਨ ਇੰਚਾਰਜ ਅਤੇ ਜ਼ਿਲ੍ਹਾ ਪਲਾਨਿੰਗ ਬੋਰਡ, ਸਵਿੰਦਰ ਸਿੰਘ ਹਲਕਾ ਕੋਆਰਡੀਨੇਟਰ, ਹਰਜੀਤ ਸਿੰਘ ਸੰਧੂ ਚੇਅਰਮੈਨ ਮਾਰਕੀਟ ਕਮੇਟੀ ਨੌਸ਼ਹਿਰਾ ਪੰਨੂੰਆਂ, ਪਰਮਵੀਰ ਸਿੰਘ ਹੈਪੀ ਬਲਾਕ ਪ੍ਰਧਾਨ ਸਰਪੰਚ ਪਿੰਡ ਅਲਾਦੀਨਪੁਰ ਮਹਿਮਾਨਾਂ ਵਜੋਂ ਪਹੁੰਚੇ | ਇਸ ਤੋਂ ਇਲਾਵਾ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਸਟਾਫ ਜ਼ਿਲ੍ਹਾ ਫੰਕਸ਼ਨਲ ਮੈਨੇਜ਼ਰ ਦਲਜੀਤ ਸਿੰਘ, ਅਰੋਮਾ ਬਲਾਕ ਪ੍ਰੋਗਰਾਮ ਮੈਨੇਜਰ ਖਡੂਰ ਸਾਹਿਬ, ਅੰਕੁਸ਼ ਕੁਮਾਰ (ਕਲੱਸਟਰ ਕੋਆਰਡੀਨੇਟਰ ਖਡੂਰ ਸਾਹਿਬ) ਅਤੇ ਅਮਨਪ੍ਰੀਤ ਕੌਰ (ਕਲੱਸਟਰ ਕੋਆਰਡੀਨੇਟਰ) ਅਤੇ ਵੱਖ-ਵੱਖ ਪਿੰਡਾਂ ਤੋਂ ਸਵੈ-ਸਹਾਇਤਾ ਸਮੂਹ ਨਾਲ ਜੁੜੀਆਂ ਉੱਦਮੀਆਂ ਨੇ ਇਸ ਪ੍ਰੋਗਰਾਮ ਵਿਚ ਹਾਜ਼ਰੀ ਲਗਵਾਈ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ <br/> ਅਗਲੀ ਖ਼ਬਰ ਬਾਘਾ ਪੁਰਾਣਾ 'ਚ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ
Ad Position 24
No active advertisement