ਤਰਨ ਤਾਰਨ, 6 ਮਾਰਚ (ਪਰਮਜੀਤ ਜੋਸ਼ੀ)- 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ 'ਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਦੇ ਨਾਲ-ਨਾਲ ਪੰਜਾਬ ਨੂੰ ਸੋਨੇ ਦੀ ਚਿੜੀ ਬਣਾਉਣ, ਔਰਤਾਂ ਨੂੰ ਹਰ ਮਹੀਨੇ 1 ਹਜ਼ਾਰ ਰੁਪਏ ਪ੍ਰਤੀ ਮਹੀਨਾ ਭੱਤਾ ਦੇਣ, ਬੇਰੁਜ਼ਗਾਰਾਂ ਨੂੰ ਨੌਕਰੀਆਂ ਦੇਣ ਸਮੇਤ ਕੀਤੇ ਵੱਖ-ਵੱਖ ਵਾਅਦੇ ਪੂਰੇ ਕਰਨ ਤੋਂ ਭੱਜ ਚੁੱਕੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਕੁੰਭਕਰਨੀਂ ਨੀਂਦ ਤੋਂ ਜਗਾਉਣ ਲਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ 'ਆਪ' ਸਰਕਾਰ ਦੇ ਅਖੀਰਲੇ ਬਜਟ ਸੈਸ਼ਨ ਦੇ ਮੌਕੇ ਇਹ ਵਾਅਦੇ ਯਾਦ ਕਰਵਾਉਣ ਲਈ ਉਲੀਕੇ ਗਏ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਜ਼ਿਲ੍ਹਾ ਕਾਂਗਰਸ ਕਮੇਟੀ ਤਰਨ ਤਾਰਨ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਦੀ ਅਗਵਾਈ 'ਚ ਕਾਂਗਰਸੀਆਂ ਦਾ ਵਿਸ਼ਾਲ ਜਥਾ ਚੰਡੀਗੜ੍ਹ ਲਈ ਰਵਾਨਾ ਹੋਇਆ | ਇਸ ਮੌਕੇ ਰਾਜਬੀਰ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਦੇ ਲੋਕ ਹਮੇਸ਼ਾਂ ਖੌਫ਼ ਦੇ ਸਾਏ ਹੇਠ ਜੀਅ ਰਹੇ ਹਨ ਕਿਉਂਕਿ ਸ਼ਰੇਆਮ ਦਿਨ ਦਿਹਾੜੇ ਹੋ ਰਹੀਆਂ ਕਤਲੋਗਾਰਤ ਦੀਆਂ ਘਟਨਾਵਾਂ ਨੇ ਲੋਕਾਂ ਦੇ ਸਾਹ ਸੂਤੇ ਹੋਏ ਹਨ | ਇਸ ਮੌਕੇ ਭੁਪਿੰਦਰ ਸਿੰਘ ਕੰਗ ਸਰਪੰਚ ਗੋਹਲਗੜ, ਉਤਮ ਸਿੰਘ ਖਾਰਾ ਸਰਪੰਚ, ਹੈਪੀ ਬਾਲੇਚੱਕ ਸਰਪੰਚ, ਕੁਲਬੀਰ ਸਿੰਘ ਸਰਪੰਚ ਮੁਰਾਦਪੁਰਾ, ਸਰਪੰਚ ਸਾਹਿਬ ਸਿੰਘ ਮੁਰਾਦਪੁਰਾ, ਸਰਪੰਚ ਗੁਰਜੀਤ ਸਿੰਘ ਮੁਰਾਦਪੁਰਾ, ਇੰਦਰਬੀਰ ਸਿੰਘ ਪਹੂਵਿੰਡ, ਅੰਗਰੇਜ਼ ਸਿੰਘ ਖੱਬੇ, ਬੌਬੀ ਤਖਤੂਚੱਕ, ਰਮਨ ਮਾੜੀਮੇਘਾ, ਪੰਜਾਬ ਸਿੰਘ ਆਸਲ, ਦਿਲਪ੍ਰੀਤ ਸਿੰਘ ਆਸਲ, ਹੀਰਾ ਸਿੰਘ ਮੱਲ੍ਹੀ, ਪਵਨ ਖਾਲਸਾ ਮੱਲੀਆ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ |